Sunday , 19 January 2020
Breaking News
You are here: Home » Editororial Page » ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ‘ਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਕੱਢਿਆ ਮਹੱਲਾ

ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ‘ਚ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਕੱਢਿਆ ਮਹੱਲਾ

ਸ਼ਿੰਗਾਰੇ ਹੋਏ ਹਾਥੀ, ਘੋੜੇ, ਊਠ ਨਿਹੰਗ ਸਿੰਘਾਂ ਦੇ ਕਾਫਲੇ ‘ਚ ਸ਼ਾਮਿਲ * ਬੈਂਡ ਵਾਜਿਆਂ, ਢੋਲ ਨਗਾਰਿਆਂ ਤੇ ਨਰਸਿੰਿਙੰਆਂ ਨੇ ਲੋਕਾਂ ਦਾ ਧਿਆਨ ਖਿੱਚਿਆ

ਮੁਕਤਸਰ ਸਾਹਿਬ- ਮੁਕਤਸਰ ਦੇ 40 (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮਹੱਲਾ ਦੀ ਆਰੰਭਤਾ ਹੋਈ।ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਂਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਵਿਖੇ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਦੀ ਮਰਿਯਾਦਾ ਅਨੁਸਾਰ ਪਾਏ ਗਏ।ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ।ਇਸ ਵਕਤ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਦੇ ਮਨੁੱਖੀ ਅਧਿਕਾਰਾਂ ਦੇ ਸੱਭ ਤੋਂ ਵੱਡੇ ਤੇ ਮਹਾਨ ਰਾਖੇ, ਧਰਮ ਰੱਖਿਅਕ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੂਰਬ ਦੀ ਚੌਥੀ ਸ਼ਤਾਬਦੀ ਅਪ੍ਰੈਲ 2021 ‘ਚ ਆ ਰਹੀ ਹੈ। ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਦੀ ਆਜ਼ਾਦੀ ਲਈ ਦਿਤੀ ਕੁਰਬਾਨੀ ਦਾ ਵਿਸ਼ਵ ਭਰ ‘ਚ ਕੋਈ ਸਾਨੀ ਨਹੀ। ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ, ਸ਼ਹੀਦੀ ਦੇ ਸੱਚ ਤੋਂ ਸਮੁੱਚੀ ਦੁਨਿਆਂ ਨੂੰ ਜਾਣੂੰ ਕਰਵਾਇਆ ਜਾਣਾ ਚਾਹੀਦਾ ਹੈ।ਇਹ ਕੰਮ ਸਿੱਖ ਸ਼੍ਰੋਮਣੀ ਸੰਸਥਾਵਾਂ ਤੇ ਸਰਕਾਰਾਂ ਦਾ ਹੈ।ਨਿਹੰਗ ਸਿੰਘ ਦਲ ਵੀ ਵੱਧ ਚੜ ਕੇ ਇਸ ਸ਼ਤਾਬਦੀ ਨੂੰ ਮਨਾਉਣ ਵਿਚ ਆਪਣਾ ਯੋਗਦਾਨ ਪਾਉਣਗੇ। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਾਘੀ ਦੇ ਪਾਵਨ ਦਿਹਾੜੇ ਤੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਪੁੱਜੀਆਂ ਸੰਗਤਾਂ ਅਤੇ ਉਨ੍ਹਾਂ ਦੀ ਟਹਿਲ ਸੇਵਾ ਕਰਨ ‘ਚ ਲੱਗੇ ਸਭ ਸੇਵਾ ਦਲਾਂ ਦਾ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਹ ਮੁਕਤਸਰ ਸਾਹਿਬ ਦਾ ਜੋੜ ਮੇਲਾ ਭੁੱਲਾਂ ਬਖਸ਼ਾਉਣ ਵਾਲਾ ਹੈ। ਬੇਦਾਵਾ ਦੇਣ ਵਾਲੇ ਸਿੰਘਾਂ ਨੇ ਕੁਰਬਾਨੀ ਦੇ ਕੇ ਆਪਣੀ ਭੁੱਲ ਗੁਰੂ ਜੀ ਤੋਂ ਬਖ਼ਸ਼ਾ ਕੇ ਵੱਖ-ਵੱਖ ਖਿਤਾਬਾਂ ਦੇ ਰੂਪ ‘ਚ ਅਸੀਸਾਂ ਪ੍ਰਾਪਤ ਕੀਤੀਆਂ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਅਤੇ ਸ਼ਾਨਾਮਤਾ ਹੈ।ਹਰ ਸਿੱਖ ਨੂੰ ਹਰ ਸਮੇ ਚੜਦੀਕਲਾ ‘ਚ ਰਹਿੰਦਿਆ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ। ਉਪਰੰਤ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਤੋਂ ਨਿਹੰਗ ਸਿੰਘ ਦਾ ਇੱਕ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਦਾ ਮਹੱਲਾ ਆਰੰਭ ਹੋ ਕੇ ਗੁਰਦੁਆਰਾ ਤੰਬੂ ਸਾਹਿਬ ਤੋਂ ਬਜ਼ਾਰ ਰਾਂਹੀ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਖੁਲ੍ਹੇ ਮੈਦਾਨ ਵਿੱਚ ਵਾਜਿਆਂ, ਗਾਜਿਆਂ ਸਮੇਤ ਪੁੱਜਾ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ।ਉਪਰੰਤ ਘੋੜ ਦੋੜਾਂ ਹੋਈਆਂ।ਨਿਹੰਗ ਸਿੰਘ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ।ਗੱਤਕੇ ਦੇ ਖੁਲੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਜੋਹਰ ਵਿਖਾਏ। ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤੀ।ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਮਹੱਲੇ ‘ਚ ਸ਼ਾਮਲ ਹੋਏ ਸਮੂਹ ਜਥੇਦਾਰਾਂ, ‘ਤੇ ਲਾਡਲੀਆਂ ਫੌਜਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਜਥੇਦਾਰ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇਦਾਰ ਬਾਬਾ ਗੱਜਣ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਜੀ ਸੁਰਸਿੰਘ, ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਨਾਗਰ ਸਿੰਘ, ਬਾਬਾ ਨੌਰੰਗ ਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਗੁਰਪਿੰਦਰ ਸਿੰਘ ਵਡਾਲਾ ਸਤਲਾਣੀ ਸਾਹਿਬ ਵਾਲੇ, ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਮਾਨ ਸਿੰਘ ਤਰਨਾ ਦਲ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਗੁਰਪ੍ਰੀਤ ਸਿੰਘ ਹਰੀਆਂ ਵੇਲਾਂ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਤਾਰਾ ਸਿੰਘ ਝਾੜ ਸਾਹਿਬ ਮਾਛੀਵਾੜਾ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਤਰਸੇਮ ੰਿਸੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ ,ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਇੰਦਰ ਸਿੰਘ ਘੋੜਿਆਂ ਵਾਲੇ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਬਾਬਾ ਹਰਪ੍ਰੀਤ ਸਿੰਘ ਹੈਪੀ ਹਜ਼ੂਰੀਆ ਸੇਵਾਦਾਰ, ਬਾਬਾ ਦਲਜੀਤ ਸਿੰਘ ਦੁੱਲਾ ਬਠਿੰਡਾ, ਬਾਬਾ ਮਹਿਤਾਬ ਸਿੰਘ, ਬਾਬਾ ਰਣਯੋਧ ਸਿੰਘ, ਬਾਬਾ ਲੱਖਾ ਸਿੰਘ ਬਠਿੰਡਾ, ਬਾਬਾ ਗੁਰਦੇਵ ਸਿੰਘ ਤਰਨਾ ਦਲ, ਬਾਬਾ ਫਤਹਿ ਸਿੰਘ ਹੁਸ਼ਿਆਰਪੁਰ ਆਦਿ ਹਾਜ਼ਰ ਸਨ।
– ਪੰਜਾਬ ਟਾਇਮਜ਼ ਬਿਊਰੋ

Comments are closed.

COMING SOON .....


Scroll To Top
11