Tuesday , 15 October 2019
Breaking News
You are here: Home » BUSINESS NEWS » ਜਲੰਧਰ ਥਾਣਾ ਸ਼ਾਹਕੋਟ ਪੁਲਿਸ ਵੱਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਜਲੰਧਰ ਥਾਣਾ ਸ਼ਾਹਕੋਟ ਪੁਲਿਸ ਵੱਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਸ਼ਾਹਕੋਟ, 22 ਸਤੰਬਰ (ਸੁਰਿੰਦਰ ਸਿੰਘ ਖਾਲਸਾ)- ਸ. ਨਵਜੋਤ ਸਿੰਘ ਮਾਹਲ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀ ਰਾਜਵੀਰ ਸਿੰਘ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਪਿਆਰਾ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਦੀ ਅਗਵਾਈ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐਸ.ਆਈ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਸ਼ਾਹਕੋਟ ਅਤੇ ਪੁਲਿਸ ਟੀਮ ਨੇ 25 ਗ੍ਰਾਮ ਹੈਰੋਇਨ, 2100 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਐਸ.ਆਈ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਐਸ.ਆਈ. ਭੁਪਿੰਦਰ ਸਿੰਘ ਇੰਚਾਰਜ ਚੌਕੀ ਤਲਵੰਡੀ ਸੰਘੇੜਾ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਟੀ-ਪੁਅਇੰਟ ਟੁੱਟ ਸ਼ੇਰ ਸਿੰਘ ਬਾਹੱਦ ਸਾਦਿਕਪੁਰ ਤੋ ਅਜੇ ਪੁੱਤਰ ਜਸਵਿੰਦਰ ਵਾਸੀ ਮੁਹੱਲਾ ਜੱਲਾ ਚੌਕੀ ਮੱਖੂ ਥਾਣਾ ਮੱਖੂ ਜਿਲਾ ਫਿਰੋਜਪੁਰ ਨੂੰ ਕਾਬੂ ਕਰਕੇ ਇਸ ਪਾਸੋ ੨੧੦੦ ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ ਹਨ। ਇਸੇ ਤਰਾ ਹੀ ਏ.ਐਸ.ਆਈ ਸੰਜੀਵਨ ਸਿੰਘ ਇੰਚਾਰਜ ਚੌਕੀ ਮਲਸੀਆ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਚੌਕ ਬਿੱਲੀ ਚਹਾਰਮੀ ਤੋ ਮਨਪ੍ਰੀਤ ਸਿੰਘ ਉਰਫ ਬੰਟੀ ਪੁੱਤਰ ਢੋਲਾ ਸਿੰਘ ਵਾਸੀ ਬਾਊਪੁਰ ਥਾਣਾ ਸ਼ਾਹਕੋਟ ਨੂੰ ਕਾਬੂ ਕਰਕੇ ਇਸ ਪਾਸੋ ੧੦ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਦੌਰਾਨੇ ਪੁੱਛਗਿੱਛ ਮਨਪ੍ਰੀਤ ਸਿੰਘ ਉਰਫ ਬੰਟੀ (ਉਮਰ ੨੩ ਸਾਲ) ਪੁੱਤਰ ਢੋਲਾ ਸਿੰਘ ਵਾਸੀ ਬਾਊਪੁਰ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ, ਜੋ ਇਸ ਦੇ ਖਿਲਾਫ ਸਮੱਗਲਿੰਗ ਦੇ ਪਹਿਲਾ ਵੀ ਕਈ ਮੁਕੱਦਮੇ ਦਰਜ ਰਜਿਸਟਰ ਹਨ। ਜੋ ਇਹ ਹੈਰੋਇਨ ਗੁਰਮੀਤ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਮੱਧੇਪੁਰ ਥਾਣਾ ਸਿਧਵਾ ਬੇਟ ਜਿਲਾ ਲੁਧਿਆਣਾ ਪਾਸੋ ਲੈ ਕੇ ਆਉਦਾ ਹੈ। ਜੋ ਗੁਰਮੀਤ ਸਿੰਘ ਉਕਤ ਨੂੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਇਸੇ ਤਰਾ ਹੀ ਏ.ਐਸ.ਆਈ ਬਲਕਾਰ ਸਿੰਘ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਨਜਦੀਕ ਯੈਸ ਬੈਂਕ ਸ਼ਾਹਕੋਟ ਤੋ ਦੁਰਗਾ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਥੰਮੂਵਾਲ ਥਾਣਾ ਸ਼ਾਹਕੋਟ ਨੂੰ ਕਾਬੂ ਕਰਕੇ ਇਸ ਪਾਸੋ ੧੫ ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮ ਦੌਰਾਨੇ ਪੁੱਛਗਿੱਛ ਦੁਰਗਾ ਸਿੰਘ (ਉਮਰ ੪੦ ਸਾਲ) ਪੁੱਤਰ ਤਰਸੇਮ ਸਿੰਘ ਵਾਸੀ ਥੰਮੂਵਾਲ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ, ਜੋ ਉਹ ਆਪਣੇ ਭਰਾ ਕੁਲਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਥੰਮੂਵਾਲ ਨਾਲ ਮਿਲ ਕੇ ਪਿੰਡ ਲਾਟੀਆਵਾਲ ਜਿਲਾ ਕਪੂਰਥਲਾ ਤੋ ੩੦ ਗ੍ਰਾਮ ਹੈਰੋਇਨ ਲੈ ਕੇ ਆਇਆ ਸੀ।

Comments are closed.

COMING SOON .....


Scroll To Top
11