Thursday , 27 June 2019
Breaking News
You are here: Home » PUNJAB NEWS » ਜਸਟਿਸ ਰਣਜੀਤ ਸਿੰਘ ਕਮਿਸ਼ਨ ਤੇ ਪੰਜਾਬ ਸਰਕਾਰ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ

ਜਸਟਿਸ ਰਣਜੀਤ ਸਿੰਘ ਕਮਿਸ਼ਨ ਤੇ ਪੰਜਾਬ ਸਰਕਾਰ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ, 1 ਸਤੰਬਰ (ਰਾਮ ਰੇਸ਼ਮ ਸ਼ਰਨ)- ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਬੀਤੇ ਸਮੇਂ ਵਿੱਚ ਗਠਿਤ ਕੀਤੇ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪਿਛਲੇ ਦਿਨੀ ਵਿਧਾਨ ਸਭਾ ਵਿੱਚ ਪੇਸ਼ ਕਰਦਿਆਂ ਸਰਕਾਰ ਵੱਲੋਂ ਉਕਤ ਮਾਮਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਭੂਮਿਕਾ ਹੋਣ ਦੇ ਕੀਤੇ ਦਾਅਵਿਆਂ ਨੂੰ ਝੂਠੇ ਦੱਸਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਕਮਿਸ਼ਨ ਅਤੇ ਸਰਕਾਰ ਦੇ ਪੁਤਲੇ ਫੂਕਣ ਦੇ ਐਲਾਨੇ ਪ੍ਰੋਗਰਾਮ ਤਹਿਤ ਤਲਵੰਡੀ ਸਾਬੋ ਦੇ ਨਿਸ਼ਾਨ ਏ ਖਾਲਸਾ ਚੌਂਕ ਵਿੱਚ ਅੱਜ ਅਕਾਲੀ ਦਲ ਨੇ ਅੱਜ ਸਾਬਕਾ ਵਿਧਾਇਕ ਸ੍ਰ.ਜੀਤਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਵਿਸ਼ਾਲ ਰੋਸ ਪ੍ਰਦਰਸ਼ਨ ਦਾ ਆਯੋਜਿਤ ਕੀਤਾ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਕਾਲੀ ਵਰਕਰਾਂ ਨੂੰ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਨ:ਸਕੱ: ਅਤੇ ਸਾਬਕਾ ਵਿਧਾਇਕ ਸ੍ਰ.ਜੀਤਮਹਿੰਦਰ ਸਿੰਘ ਸਿੱਧੂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਦਾਅਵਾ ਕੀਤਾ ਕਿ ਪੂਰੀ ਰਿਪੋਰਟ ਵਿੱਚ ਕਿਤੇ ਵੀ ਗਵਾਹਾਂ ਜਾਂ ਬਿਆਨਾਂ ਦੇ ਆਧਾਰ ਤੇ ਸ਼੍ਰੋਮਣੀ ਅਕਾਲੀ ਦਲ ਜਾਂ ਤਤਕਾਲੀ ਮੁੱਖ ਮੰਤਰੀ ਸ੍ਰ.ਪ੍ਰਕਾਸ਼ ਸਿੰਘ ਬਾਦਲ ਦੀ ਭੂਮਿਕਾ ਸ਼ੱਕ ਦੇ ਘੇਰੇ ਵਿੱਚ ਨਹੀ ਦਿਖਾਈ ਗਈ।ਉਨਾਂ ਕਿਹਾ ਕਿ ਵਿਧਾਨ ਸਭਾ ਤੋਂ ਸਿੱਧਾ ਪ੍ਰਸਾਰਣ ਹੋ ਰਿਹਾ ਸੀ ਤੇ ਜੇ ਗੋਲੀਕਾਂਡ ਵਿੱਚ ਅਕਾਲੀ ਦਲ ਦੀ ਕੋਈ ਭੂਮਿਕਾ ਸੀ ਤਾਂ ਸਰਕਾਰ ਨੂੰ ਉਹ ਰਿਪੋਰਟ ਵਿਚਲੇ ਅੰਸ਼ ਜਨਤਕ ਕਰਨੇ ਚਾਹੀਦੇ ਸਨ।ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਕਤ ਸਾਰੀ ਰਿਪੋਰਟ ਦਾ ਪੰਜਾਬੀ ਅਨੁਵਾਦ ਕਰਵਾ ਲਿਆ ਹੈ ਤੇ ਉਹ ਰਿਪੋਰਟ ਨੂੰ ਲੈ ਕੇ ਲੋਕਾਂ ਦੀ ਕਚਿਹਰੀ ਵਿੱਚ ਜਾਣਗੇ ਤੇ ਸੱਚ ਤੋਂ ਜਾਣੂੰ ਕਰਵਾਉਣਗੇ।ਸਿੱਧੂ ਨੇ ਦਾਅਵਾ ਕੀਤਾ ਕਿ ਪਿਛਲੇ ਡੇਢ ਸਾਲ੍ਹ ਦੇ ਕਾਰਜਕਾਲ ਵਿੱਚ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀ ਕੀਤਾ ਤੇ ਉਨਾਂ ਨੇ ਲੋਕਾਂ ਦਾ ਧਿਆਨ ਭਟਕਾਉਣ ਲਈ ਤੇ ਜਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਜਿੱਤਣ ਲਈ ਲੋਕਾਂ ਕੋਲ ਝੂਠ ਬੋਲਿਆ ਜੋ ਜਲਦ ਨੰਗਾ ਹੋ ਜਾਵੇਗਾ।ਉਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਗੁਟਕਾ ਸਾਹਿਬ ਹੱਥ ਵਿੱਚ ਲੈ ਕੇ ਤਖਤ ਸ੍ਰੀ ਦਮਦਮਾ ਸਾਹਿਬ ਵੱਲ ਹੱਥ ਕਰਕੇ ਝੂਠੀ ਸਹੁੰ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਵਿਰੋਧੀ ਪਹਿਲਾਂ ਰੱਜ ਕੇ ਭੰਡਦੇ ਰਹੇ ਤੇ ਹੁਣ ਉਹੀ ਕੈਪਟਨ ਵਿਰੋਧੀਆਂ ਲਈ ਪਾਕਿ ਸਾਫ ਸਾਬਿਤ ਹੋ ਗਿਆ ਤੇ ਝੂਠੀ ਸਹੂੰ ਖਾਣ ਵਾਲੇ ਕੈਪਟਨ ਨੂੰ ਹੀਰੋ ਵਜੋਂ ਪੇਸ਼ ਕਰ ਰਹੇ ਹਨ।ਉਨਾਂ ਕਿਹਾ ਕਿ ਕੈਪਟਨ ਨੂੰ ਸਭ ਤੋਂ ਵੱਡਾ ਸਿੱਖ ਸਾਬਿਤ ਕਰਨ ਵਿੱਚ ਲੱਗੇ ਲੋਕ ਸ਼ਾਇਦ 1984 ਵਿੱਚ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਹੋਈ ਬੇਹੁਰਮਤੀ ਨੂੰ ਭੁੱਲ ਚੁੱਕੇ ਹਨ।ਸਾਬਕਾ ਵਿਧਾਇਕ ਨੇ ਕਿਹਾ ਕਿ ਉਹ ਜਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਦੀਆਂ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ।ਇਸ ਮੌਕੇ ਪੁੱਜੇ ਵੱਡੀ ਗਿਣਤੀ ਅਕਾਲੀ ਵਰਕਰਾਂ ਨੇ ਦੋਵੇਂ ਹੱਥ ਖੜੇ ਕਰਕੇ ਸ੍ਰ.ਸਿੱਧੂ ਤੇ ਸਮੁੱਚੀ ਪਾਰਟੀ ਹਾਈਕਮਾਂਡ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਨ ਦਾ ਐਲਾਨ ਕੀਤਾ।
ਇਸ ਮੌਕੇ ਵੱਡੀ ਗਿਣਤੀ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਕਰਦਿਆਂ ਜਸਟਿਸ ਰਣਜੀਤ ਸਿੰਘ ਕਮਿਸ਼ਨ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ,ਰਾਹੁਲ ਗਾਂਧੀ,ਸਰਬੱਤ ਖਾਲਸਾ ਜਥੇਦਾਰਾਂ ਤੇ ਹੋਰਾਂ ਦੇ ਪੁਤਲੇ ਫੂਕੇ।ਇਸ ਮੌਕੇ ਕ੍ਰਿਸ਼ਨ ਮਿੱਤਲ ਪ੍ਰਧਾਨ ਨਗਰ ਕੌਂਸਲ ਰਾਮਾਂ,ਮਨਜੀਤ ਸਿੰਘ ਸ਼ਿੰਪੀ ਚੇਅਰਮੈਨ ਬਲਾਕ ਸੰਮਤੀ,ਸੂਬਾਈ ਆਗੂ ਬਾਬੂ ਸਿੰਘ ਮਾਨ,ਸੂਖਬੀਰ ਚੱਠਾ,ਭਾਗ ਸਿੰਘ ਕਾਕਾ,ਅਵਤਾਰ ਮੈਨੂੰਆਣਾ,ਗੁਰਜੀਤ ਕੋਟਬਖਤੂ ਤੇ ਗੁਰਪ੍ਰਤਾਪ ਨਵਾਂ ਪਿੰਡ ਦੋਵੇਂ ਮੈਂਬਰ ਜਿਲ੍ਹਾ ਪ੍ਰੀਸ਼ਦ,ਰਾਮਪਾਲ ਮਲਕਾਣਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ,ਨਿੱਪੀ ਮਲਕਾਣਾ ਜਿਲ੍ਹਾ ਪ੍ਰਧਾਨ ਐਸ.ਓ.ਆਈ,ਜਗਤਾਰ ਨੰਗਲਾ,ਬਿੰਦਰ ਪੱਕਾ,ਰਾਜਵਿੰਦਰ ਰਾਜੂ ਤੇ ਗੁਰਦੇਵ ਸਿੰਘ ਦੋਵੇਂ ਕੌਂਸਲਰ ਰਾਮਾਂ,ਮਦਨ ਲਾਲ ਲਹਿਰੀ,ਰਾਕੇਸ਼ ਚੌਧਰੀ,ਕੁਲਦੀਪ ਭੁੱਖਿਆਂਵਾਲੀ,ਪੱਪੂ ਸਰਪੰਚ ਮਲਕਾਣਾ,ਅਮਨਦੀਪ ਸੇਖੂ ਵਾਈਸ ਚੇਅਰਮੈਨ,ਮਹਾਸ਼ਾ ਗਾਟਵਾਲੀ ਆਦਿ ਆਗੂ ਹਾਜਿਰ ਸਨ।

Comments are closed.

COMING SOON .....


Scroll To Top
11