Tuesday , 23 April 2019
Breaking News
You are here: Home » Editororial Page » ਜਿਹੜੀ ਹੋਈ ਸੋ ਲਈ ਹੈ ਵੇਖ ਅੱਖੀਂ, ਅੱਗੇ ਹੋਰ ਕੀ ਬਣਤ ਬਣਾਵਣੀ ਜੀ

ਜਿਹੜੀ ਹੋਈ ਸੋ ਲਈ ਹੈ ਵੇਖ ਅੱਖੀਂ, ਅੱਗੇ ਹੋਰ ਕੀ ਬਣਤ ਬਣਾਵਣੀ ਜੀ

ਸ਼ਾਹ ਮੁਹੰਮਦ ਨਹੀਂ ਮਲੂਮ ਸਾਨੂੰ ਅਗੇ ਹੋਰ ਕੀ ਖੇਡ ਵਖਾਵਣੀ ਜੀ
ਖ਼ਬਰ ਹੈ ਕਿ ਅਕਾਲੀ ਦਲ ਦੇ ਸਰਪਰਸਤ ਤੇ ਸਾਬਕਾ ਮੁਖਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਪਸ਼ਟ ਕੀਤਾ ਹੈ ਕਿ ਉਹਨਾ ਵਲੋਂ ਬਹਿਬਲ ਕਲਾਂ ‘ਚ ਗੋਲੀ ਚਲਾਉਣ ਦਾ ਕੋਈ ਹੁਕਮ ਨਹੀਂ ਦਿਤਾ ਗਿਆ ਅਤੇ ਉਹਨਾ ਦੀ ਸਰਕਾਰ ਨੇ ਮਾਹੌਲ ਨੂੰ ਸ਼ਾਂਤ ਬਣਾਈ ਰਖਣ ਲਈ ਲਗਾਤਾਰ ਯਤਨ ਕੀਤੇ ਸਨ। ਬਾਦਲ ਨੇ ਕਿਹਾ ਕਿ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੇਰੇ ਖਿਲਾਫ ਵਰਤੀ ਗਈ ਨੀਵੇਂ ਪਧਰ ਦੀ ਸ਼ਬਦਾਵਲੀ ਨਾਲ ਮੁਖਮੰਤਰੀ ਦੇ ਅਹੁਦੇ ਦੀ ਮਰਿਆਦਾ ਨੂੰ ਡੂੰਘੀ ਸਟ ਵਜੀ ਹੈ। ਯਾਦ ਰਹੇ ਪੰਜਾਬ ਅਸੰਬਲੀ ਵਿਚ ਬਹਿਬਲ ਕਲਾਂ ‘ਚ ਗੋਲੀ ਕਾਂਡ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੇਸ਼ ਕਰਨ ਸਮੇਂ ਅਕਾਲੀ ਭਾਜਪਾ ਸਰਕਾਰ ਦੇ ਉਸ ਵੇਲੇ ਦੇ ਮੁਖਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲ ਸੰਕੇਤ ਕੀਤੇ ਗਏ ਸਨ। ਉਧਰ ਪ੍ਰਕਾਸ਼ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਕਾਂਗਰਸ ਸਿਖਾਂ ਖਿਲਾਫ ਸਾਜਿਸ਼ ਰਚ ਰਹੀ ਹੈ।
ਸਭ ਗਦੀ ਬਚਾਉਣ ਅਤੇ ਅਗੋਂ ਸੰਭਾਲੀ ਰਖਣ ਦੇ ਰੰਗ ਹਨ। ਜੋ ਕੁਝ ਅਕਾਲੀ-ਭਾਜਪਾ ਵਾਲੇ ਆਪਣੇ ਸਮੇਂ ‘ਚ ਕਰਦੇ ਰਹੇ, ਉਹੀ ਗਾਟੀਆਂ ਤੇ ਖੇਡਾਂ ਕਾਂਗਰਸੀ ਖੇਡ ਰਹੇ ਆ। ਵਡੀਆਂ ਘਟਨਾਵਾਂ ਵਾਪਰਦੀ ਹਨ ਜਾਂ ਵਾਪਰਨ ਦਿਤੀਆਂ ਜਾਂਦੀਆਂ ਹਨ। ਲੋਕ ਮਾਰੇ ਜਾਂਦੇ ਹਨ ਜਾਂ ਮਰਨ ਦਿਤੇ ਜਾਂਦੇ ਹਨ। ਲੋਕ ਗੁੰਮਰਾਹ ਹੁੰਦੇ ਹਨ ਜਾਂ ਗੁੰਮਰਾਹ ਹੋਣ ਦਿਤੇ ਜਾਂਦੇ ਹਨ। ਸਭ ਵੋਟਾਂ ਦੀ ਬਾਜੀ ਹੈ, ਬਾਬਾ ਜੀ!!
ਪੰਜ ਵੇਰ ਪੰਜਾਬ ਦੇ ਮੁਖਮੰਤਰੀ ਬਣੇ ਸਾਡੇ ਬਾਬਾ ਜੀ! ਜਿਹੜਾ ਬਾਬੇ ਵਿਰੁਧ ਬੋਲਿਆ, ਉਹ ਘਰ ਅੰਦਰ ਵੜਿਆ, ਮੁੜ ਉਸ ਕੁੰਡਾ ਵੀ ਨਾ ਖੋਲਿਆ! ਉਸ ਬਿਸਤਰ ਮਲਿਆ ਜਾਂ ਅਗਿਆਤਵਾਸ ਹੋਕੇ ਪਤਾ ਨਹੀਂ ਕਿਹੜੀਆਂ ਕੁੰਦਰਾਂ ‘ਚ ਜਾ ਛੁਪਿਆ। ਰਾਜ ਭਾਗ ਤਾਂ ਬਣਾਈ ਰਖਣਾ ਸੀ। ਕਾਕੇ ਨੂੰ ਮੁਖ ਮੰਤਰੀ ਵੀ ਬਨਾਉਣਾ ਸੀ। ਪੰਜਾਬ ਦਾ ਖਜ਼ਾਨਾ ਖਾਲੀ ਕਰਨਾ ਸੀ। ਪੰਜਾਬ ਦੀ ਜੁਆਨੀ ਨੂੰ ਕਿਸੇ ਬਿਲੇ ਲਾਉਣਾ ਸੀ! ਬਸ ਕਰ ਲਿਆ ਸਾਰਾ ਕੰਮ ਤੇ ਹੁਣ ਬਾਬਾ ਜੀ ਨੂੰ ਅਰਾਮ ਕਰਨ ਲਾਤਾ।
ਹੁਣ ਬੇਗਾਨਾ ਆਏ ਆ। ਭਾਜੀਆ ਪਾ ਰਹੇ ਆ। ਖੇਡਾਂ ਖੇਡ ਰਹੇ ਆ ਤੇ ਬਾਬਾ ਜੀ ਬਿਸਤਰ ਉਤੇ ਪਏ ਬੇਬਸੀ ‘ਚ ਆਹ ਆਪਣੇ ਪੁਰਾਣੇ ਸਮਿਆਂ ਦੇ ਕਵੀ ਸ਼ਾਹ ਮੁਹੰਮਦ ਦੇ ਬੋਲਾਂ ਨੂੰ ਯਾਦ ਕਰ ਰਹੇ ਆ ਤੇ ਸੋਚ ਰਹੇ ਆ ਕਿ ਮਹਾਰਾਜਾ ਉਹਨਾ ਨਾਲ ਕੀ ਕਰੂੰ, ਠਜਿਹੜੀ ਹੋਈ ਸੋ ਲਈ ਵੇਖ ਅਖੀਂ, ਅਗੋਂ ਹੋਰ ਕੀ ਬਣਤ ਬਣਾਵਣੀ ਜੀ, ਸ਼ਾਹ ਮੁਹੰਮਦਾਂ ਨਹੀਂ ਮਲੂਮ ਸਾਨੂੰ ਅਗੇ ਹੋਰ ਕੀ ਖੇਡ ਵਖਾਵਣੀ ਜੀਠ।
ਮੁਠੀ ਮੀਟੀ ਸੀ ਪਰ ਲੋਕਾਂ ਖੋਲ੍ਹ ਦਿਤਾ ਪਾਜ ਯਾਰੋ!!
ਖ਼ਬਰ ਹੈ ਕਿ ਮਹਾਰਾਸ਼ਟਰ ਸਰਕਾਰ ਵਲੋਂ ਪੰਜ ਉਘੀਆਂ ਸਖਸ਼ੀਅਤਾਂ ਜਿਹਨਾ ਵਿਚ ਵਰਨੋਨ ਗੋਂਜ਼ਾਲਵੇਜ਼, ਅਰੁਣ ਫਰੇਰਾ, ਸੁਧਾ ਭਾਰਦਵਾਜ, ਵਾਰਵਾਰਾ ਰਾਓ ਅਤੇ ਗੌਤਮ ਲਖਾ ਸ਼ਾਮਲ ਹਨ ਅਤੇ ਜਿਹੜੇ ਪ੍ਰਸਿਧ ਵਕੀਲ, ਪਤਰਕਾਰ, ਲੇਖਕ, ਬੁਧੀਜੀਵੀ, ਯੂਨੀਅਨ ਨੇਤਾ ਹਨ, ਨੂੰ ਨਰੇਂਦਰ ਮੋਦੀ ਪ੍ਰਧਾਨ ਮੰਤਰੀ ਅਤੇ ਪ੍ਰਧਾਨ ਭਾਜਪਾ ਅਮਿਤ ਸ਼ਾਹ ਨੂੰ ਮਾਰਨ ਦੀ ਸਾਜ਼ਿਸ ਰਚਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ(ਹੁਣ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਘਰਾਂ ‘ਚ ਨਜ਼ਰਬੰਦ)। ਉਹਨਾ ਨੂੰ ਕਾਲਾ ਕਾਨੂੰਨ ਗੈਰ ਕਾਨੂੰਨੀ ਕਾਰਵਾਈਆਂ ਰੋਕੂ ਐਕਟ ਲਗਾਕੇ ਹਿਰਾਸਤ ਵਿਚ ਲਿਆ ਗਿਆ ਹੈ। ਉਹਨਾ ਉਤੇ ਇਹ ਦੋਸ਼ 31 ਦਸੰਬਰ 2017 ਦੀ ਭੀਮ-ਕੋਰੇਗਾਓਂ ਫਤਿਹ ਰੈਲੀ ਸਮੇਂ ਹੋਈ ਹਿੰਸਾ, (ਜਿਸ ਵਿਚ ਦਲਿਤਾਂ ਅਤੇ ਪੇਸ਼ਵਾਵਾਂ ਵਿਚਕਾਰ ਦੰਗੇ ਹੋ ਗਏ ਸਨ) ਭੜਕਾਉਣ ਦੇ ਦੋਸ਼ ਲਾਏ ਗਏ, ਜਦਕਿ ਇਹ ਪੰਜੋ ਵਿਅਕਤੀ ਉਸ ਸਮੇਂ ਉਥੇ ਹਾਜ਼ਰ ਹੀ ਨਹੀਂ ਸਨ।
ਮੁਠੀ ਮੀਟੀ ਹੋਈ ਸੀ, ਆਖਿਰ ਪਾਜ ਖੁਲ੍ਹ ਹੀ ਗਿਆ। ਗਲ ਤਾਂ ਇਹ ਆ ਕਿ ਹਾਕਮ ਹਾਰਦੇ ਨਜ਼ਰ ਆ ਰਹੇ ਆ। ਵਿਰੋਧੀ ਹਨੇਰੀ ਝੁਲ ਰਹੀ ਹੈ ਤੇ ਹਾਕਮ ਦੀ ਬੇੜੀ ਡੋਲ ਰਹੀ ਹੈ। ਮਰਦਾ ਕੀ ਨਹੀਂ ਕਰਦਾ? ਇਸੇ ਲਈ ਜਿਹੜਾ ਵੀ ਬੋਲਦਾ, ਉਹੀ ਚਲ ਅੰਦਰ!
ਮੁਠੀ ਮੀਟੀ ਹੋਈ ਸੀ, ਆਖਿਰ ਪਾਜ ਖੁਲ੍ਹ ਹੀ ਗਿਆ। ਰਾਫੇਲ ਸੌਦੇ ‘ਚ ਕਰੋੜਾਂ ਰੁਪਈਏ ਰਲਾਇੰਸ ਵਾਲਿਆਂ ਦੀ ਝੋਲੀ ਪਾ ‘ਤੇ। ਜਹਾਜ਼ ਅਠਾਂ ਸਾਲਾਂ ਬਾਅਦ ਮਿਲਣੇ ਆ, ਦਲਾਲੀਆਂ ਪਹਿਲਾਂ ਹੀ ਹਜ਼ਮ ਹੋ ਗਈਆਂ ਤੇ ਇਹੋ ਜਿਹੇ ਪਾਜ ਖੋਲ੍ਹਣ ਵਾਲੇ, ਨੀਤੀਆਂ ਦੀ ਵਿਰੋਧਤਾ ਕਰਨ ਵਾਲੇ, ਬੀਬੀ ਗੌਰੀ ਲੰਕੇਸ਼ ਵਾਲੇ ਪਤਰਕਾਰ ਪਹਿਲਾਂ ਹੀ ਉਪਰ ਪਹੁੰਚਾ ਦਿਤੇ।
ਹੁਣ ਤਾਂ ਭਾਈ ਚੋਣਾਂ ਤਕ ਇਹੋ ਚਲੂ! ਕਤਲ! ਬੰਬ ਧਮਾਕੇ! ਦੰਗੇ-ਫਸਾਦ! ਨਸਲੀ ਕਤਲੇਆਮ। ਹੁਣ ਤਾਂ ਭਾਈ ਚੋਣਾਂ ਤਕ ਇਹੋ ਚਲੂ। ਹਿਟ ਲਿਸਟਾਂ ਬਨਣਗੀਆਂ, ਹਥਿਆਰ ਇਕਠੇ ਹੋਣਗੇ, ਗੋਲੀ-ਸਿਕੇ ਨਾਲ ਲੋਕਾਂ ਨੂੰ ਮਾਰਨ ਦੀਆਂ ਸਕੀਮਾਂ ਬਨਣਗੀਆਂ।
ਗਲ ਤਾਂ ਭਾਈ ਇੰਜ ਆ, ਪਲੇ ਵਿਦੇਸ਼ੀ ਸੂਟ ਨਹੀਂ ਰਹਿਣਗੇ। ਪਕੇ ਹਵਾਈ ਜ਼ਹਾਹਾਂ ਦੀ ਯਾਤਰਾ ਨਹੀਂ ਰਹਿਣੀ। ਮੌਜਾਂ, ਮਸਤੀਆਂ, ਸਭ ਖੁਸ ਜਾਣੀਆਂ। ਤੇ ਇਹੋ ਦੁਖ ਸਤਾਈ ਜਾਂਦਾ। ਤੇ ਇਹੋ ਦੁਖ ਭਾਈ ਦਸਿਆ ਤਾਂ ਕਿਸੇ ਨੂੰ ਵੀ ਨਹੀਂ ਨਾ ਜਾਂਦਾ। ਤਦੇ ਹਾਕਮਾਂ ਮੁਠੀ ਮੀਟੀ ਸੀ।
ਮਿਠਿਆਂ ਮਿਠੀਆਂ ਜੋ ਮਾਰਦੈ ਨਾਲ ਤੇਰੇ
ਉਹਦੀ ਨੀਤ ਸਮਝੀਂ, ਉਹਦੀ ਚਾਲ ਸਮਝੀਂ
ਖ਼ਬਰ ਹੈ ਕਿ ਪੰਜਾਬ ਦੇ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਅਹਿਮ ਮੁਦਿਆਂ ਨੂੰ ਲੈਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿਲੀ ‘ਚ ਮੁਲਾਕਾਤ ਕੀਤੀ। ਉਹਨਾ ਨੇ ਮੋਦੀ ਕੋਲ ਐਸ ਵਾਈ ਐਲ ਦਾ ਮੁਦਾ ਇਹ ਕਹਿਕੇ ਉਠਾਇਆ ਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਦੀ ਘਾਟ ਹੈ ਅਤੇ ਸੂਬੇ ਕੋਲ ਹਰਿਆਣਾ ਨੂੰ ਦੇਣ ਲਈ ਇਕ ਵੀ ਬੂੰਦ ਨਹੀਂ ਹੈ। ਧਿਆਨ ਰਹੇ 5 ਸਤੰਬਰ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁਦੇ ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੈ। ਉਹਨਾ ਕਿਹਾ ਕਿ ਪਾਣੀਆਂ ਦੇ ਮੁਦੇ ਉਤੇ ਪੰਜਾਬ ‘ਚ ਹਾਲਾਤ ਗੰਭੀਰ ਬਣ ਸਕਦੇ ਹਨ ਅਤੇ ਅਮਨ ਕਾਨੂੰਨ ਦੀ ਸਥਿਤੀ ਗੜਬੜਾ ਸਕਦੀ ਹੈ, ਇਸ ਲਈ ਕੇਂਦਰ ਸਰਕਾਰ ਨੂੰ ਇਸ ਸਬੰਧੀ ਪੰਜਾਬ ਦੇ ਹਕ ‘ਚ ਫੈਸਲਾ ਲੈਣਾ ਚਾਹੀਦਾ ਹੈ। ਮੁਖਮੰਤਰੀ ਨੇ ਪੰਜਾਬ ਸਿਰ ਚੜ੍ਹੇ ਵਡੇ ਕਰਜ਼ੇ ਤੋਂ ਬਿਨ੍ਹਾਂ ਪਾਕਿਸਤਾਨ ਸਰਕਾਰ ਨਾਲ ਕਰਤਾਰਪੁਰ ਸਾਹਿਬ ਲਈ ਲਾਂਘੇ ਦਾ ਮੁਦੇ ਉਤੇ ਗਲਬਾਤ ਕਰਨ ‘ਤੇ ਜ਼ੋਰ ਦਿਤਾ।
ਪੰਜਾਬ ਨਸ਼ੇ ‘ਚ ਗ੍ਰਸਿਆ ਪਿਆ ਆ। ਪੰਜਾਬ ਕਰਜ਼ੇ ‘ਚ ਧਸਿਆ ਪਿਆ ਆ। ਪੰਜਾਬ ਦਾ ਧਰਤੀ ਹੇਠਲਾ ਪਾਣੀ, ਪਤਾਲੋਂ ਕਢ ਕਢ ਝੋਨੇ ਦੀ ਭੇਂਟ ਚੜਾਇਆ ਜਾ ਚੁਕਾ ਆ। ਪੰਜਾਬ ਦੀ ਜੁਆਨੀ ਠਪਿਆਰੈ ਪੰਜਾਬੋਂਠ ਉਦਾਸ ਹੋਕੇ ਵਿਦੇਸ਼ੀ ਫੇਰੀਆਂ ਦੇ ਰਾਹ ਪਈ ਘਰ-ਬਾਰ ਉਜਾੜ ਰਹੀ ਆ। ਪੰਜਾਬ ਦੀ ਕਿਸਾਨੀ ਪੋਟੇ ਪੋਟੇ ਦੀ ਕਰਜ਼ਾਈ ਹੋ, ਦਰਖਤਾਂ ਨਾਲ ਲਟਕ ਰਹੀ ਆ, ਕੀੜੇ ਮਾਰ ਦੁਆਈਆਂ ਦੇ ਫਕੇ ਮਾਰ ਰਹੀ ਆ ਤੇ ਪੰਜਾਬ ਦਾ ਨੇਤਾ ਚਾਰ ਟੰਗੀ ਕੁਰਸੀ ਨਾਲ ਚੁਬੰੜਿਆ, ਲੋਕਾਂ ਦੇ ਦਰਦ, ਦੁਖਾਂ, ਮੁਸੀਬਤਾਂ ਨੂੰ ਭੁਲਾ ਬਸ ਠਬੰਸਰੀ ਵਜਾ ਰਿਹਾ ਆਠ ਆਪਣੇ ਠਰਾਗ ਅਲਾਪ ਰਿਹਾ ਆ।’’
ਉਂਝ ਕਦੇ-ਕਦੇ ਭਾਈ ਕਥਿਤ ਪੰਜਾਬ ਹਿਤੈਸ਼ੀਆਂ ਨੂੰ ਪੰਜਾਬ ਦਾ ਹੇਜ ਜਾਗਦਾ ਆ। ਉਹ ਪੰਜਾਬ ਦੀ ਪੀੜਾ ਉਹਨਾ ਲੋਕਾਂ ਸਾਹਮਣੇ ਲਿਆਉਣ ਲਈ ਝੋਲਾ ਚੁਕ ਦਿਲੀ ਵਲ ਫੇਰੀ ਪਾਉਣ ਹੋ ਤੁਰਦੇ ਆ, ਜਿਹਨਾ ਲਈ ਪੰਜਾਬ, ਪੰਜਾਂ ਦਰਿਆਵਾਂ ਦੀ ਧਰਤੀ ਨਹੀਂ, ਇਕ ਇਹੋ ਜਿਹੀ ਵਰਤਣ ਵਾਲੀ ਵਸਤੂ ਆ, ਜੀਹਨੂੰ ਸਰਹਦਾਂ ਤੇ ਝੋਕਿਆ ਜਾ ਸਕਦਾ ਹੈ, ਜਿਸਦੇ ਜੁਸਿਆਂ ਨੂੰ ਤੋਪਾਂ ਸਾਹਵੇਂ ਡਾਹਿਆ ਜਾ ਸਕਦਾ ਆ। ਉਹਨਾ ਦੀ ਬਹਾਦਰੀ ਦੇ ਗੁਣ ਗਾਕੇ ਉਹਨਾ ਨੂੰ ਭਰਮਾਇਆ ਜਾ ਸਕਦਾ ਆ। ਪੰਜਾਬ ਹਿਤੈਸ਼ੀਓ ਰਤਾ ਕੁ ਸਾਵਧਾਨ ਜਿਹਨਾ ਕੋਲ ਲੋਕਾਂ ਦੀ ਪੀੜ ਦਸਣ ਲਗੇ ਹੋ, ਜਿਹਨਾ ਕੋਲ ਲੋਕਾਂ ਦੇ ਮੁਦੇ ਦਰਸਾਉਣ ਲਗੇ ਹੋ, ਰਤਾ ਦੇਖਿਓ ਤਾਂ ਸਹੀ, ਠਮਿਠੀਆਂ ਮਿਠੀਆਂ ਜੋ ਮਾਰਦੈ ਨਾਲ ਤੇਰੇ, ਉਹਦੀ ਨੀਤ ਸਮਝੀ ਉਹਦੀ ਚਾਲ ਸਮਝੀਠ ਕਿਧਰੇ ਉਹਨਾ ਦੇ ਸ਼ਿਕੰਜੇ ‘ਚ ਆਕੇ, ਆਹ ਜਿਹੜੇ ਸਿਆੜ ਲੋਕਾਂ ਦੇ ਆਪਣੇ ਆਂ, ਉਹ ਵੀ ਗਿਰਵੀ ਨਾ ਕਰ ਆਇਓ।
ਨਹੀਂ ਰੀਸਾਂ ਦੇਸ਼ ਮਹਾਨ ਦੀਆਂ
ਸਾਲ 2012 ਤੋਂ 2017 ਦੌਰਾਨ ਦੇਸ਼ ਦੇ ਵਖੋ-ਵਖਰੇ ਸੂਬਿਆਂ ਵਿਚ ਵਖੋ-ਵਖਰੇ ਕਾਰਨਾਂ ਕਰਕੇ 16315 ਘੰਟੇ ਇੰਟਰਨੈਟ ਸੇਵਾਂ ਉਤੇ ਪਾਬੰਦੀ ਲਗਾਈ ਗਈ। ਇੰਟਰਨੈਟ ਬੰਦ ਕਰਨ ਦਾ ਸਭ ਤੋਂ ਵਡਾ ਅੰਕੜਾ ਜੰਮੂ ਕਸ਼ਮੀਰ ਵਿਚ ਹੈ ਜਿਥੇ 7776 ਘੰਟੇ ਇੰਟਰਨੈਟ ਇਹਨਾ ਸਾਲਾਂ ‘ਚ ਬੰਦ ਰਖਿਆ ਗਿਆ।
ਇਕ ਵਿਚਾਰ
ਲੋਕਤੰਤਰ, ਚੰਗਾ ਰਾਜ ਪ੍ਰਬੰਧ ਅਤੇ ਆਧੁਨਿਕਤਾ ਕਿਸੇ ਦੂਸਰੇ ਦੇਸ਼ ਵਿਚ ਆਯਾਤ ਨਹੀਂ ਕੀਤੀ ਜਾ ਸਕਦੀ…
– ਈਮਿਲ ਲਾਡੋਜ

Comments are closed.

COMING SOON .....


Scroll To Top
11