Monday , 22 October 2018
Breaking News
You are here: Home » INTERNATIONAL NEWS » ਡਾ. ਐਸ.ਪੀ. ਸਿੰਘ ਓਬਰਾਏ ਦੀ ਅਮਰੀਕਾ ਫੇਰੀ ਰਹੀ ਸਫ਼ਲ

ਡਾ. ਐਸ.ਪੀ. ਸਿੰਘ ਓਬਰਾਏ ਦੀ ਅਮਰੀਕਾ ਫੇਰੀ ਰਹੀ ਸਫ਼ਲ

image ਸੈਕਰਾਮੈਂਟੋ, 28 ਜੂਨ (ਪੰਜਾਬ ਟਾਇਮਜ਼ ਬਿਊਰੋ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਆਪਣਾ ਅਮਰੀਕਾ ਦੌਰਾ ਪੂਰਾ ਕਰਕੇ ਵਾਪਸ ਪੰਜਾਬ ਪਰਤ ਗਏ ਹਨ। ਅਮਰੀਕਾ ’ਚ ਉਨ੍ਹਾਂ ਨੇ ਵੱਖ-ਵੱਖ ਸਮਾਗਮਾਂ ਵਿਚ ਹਿੱਸਾ ਲਿਆ। ਸਿੱਖ ਕਾਕਸ ਵੱਲੋਂ ਵਾਸ਼ਿੰਗਟਨ ਡੀ.ਸੀ. ’ਚ ਅਮਰੀਕਾ ਦੀ ਰਾਜਧਾਨੀ ਦੇ ਅੰਦਰ ਸਮਾਗਮ ਕਰਵਾਇਆ ਗਿਆ, ਜਿੱਥੇ ਡਾ. ਐਸ.ਪੀ. ਸਿੰਘ ਓਬਰਾਏ ਨੂੰ ਸਨਮਾਨਤ ਕੀਤਾ ਗਿਆ। ਉਪਰੰਤ ਸਿੱਖ ਪੈਕ ਵਰਜੀਨੀਆ ਦੇ ਸਮਾਗਮ ਵਿਚ ਵੀ ਡਾ. ਐਸ.ਪੀ. ਸਿੰਘ ਓਬਰਾਏ ਵਿਸ਼ੇਸ਼ ਤੌਰ ’ਤੇ ਪਹੁੰਚੇ। ਨਿਊਯਾਰਕ ’ਚ ਮੱਖਣ ਸ਼ਾਹ ਲੁਬਾਣਾ ਗੁਰਦੁਆਰਾ ਸਾਹਿਬ ਵਿਖੇ ਡਾ. ਐਸ.ਪੀ. ਸਿੰਘ ਓਬਰਾਏ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਕੈਲੀਫੋਰਨੀਆ ਚੈਪਟਰ ਦੇ ਪ੍ਰਧਾਨ ਗੁਰਜਤਿੰਦਰ ਸਿੰਘ ਰੰਧਾਵਾ ਦਾ ਸਨਮਾਨ ਕੀਤਾ ਗਿਆ। ਇਸੇ ਸ਼ਹਿਰ ਵਿਚ ਹੋਏ ਇਕ ਭਰਵੇਂ ਸਮਾਗਮ ਵਿਚ ਡਾ. ਐਸ.ਪੀ. ਸਿੰਘ ਓਬਰਾਏ ਨੇ ਟਰੱਸਟ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਬੋਸਟਨ ਦੇ ਗੁਰੂ ਘਰ ਵਿਖੇ ਵੀ ਡਾ. ਐਸ.ਪੀ. ਸਿੰਘ ਓਬਰਾਏ ਅਤੇ ਗੁਰਜਤਿੰਦਰ ਸਿੰਘ ਰੰਧਾਵਾ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ।

Comments are closed.

COMING SOON .....


Scroll To Top
11