Monday , 20 January 2020
Breaking News
You are here: Home » Carrier » ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ 10 ਹੋਣਹਾਰ ਲੜਕੀਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ 10 ਹੋਣਹਾਰ ਲੜਕੀਆਂ ਦਾ ਸਨਮਾਨ

ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਬੇਟੀ ਬਚਾਓ, ਬੇਟੀ ਬਚਾਓ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ

ਸੰਗਰੂਰ, 25 ਨਵੰਬਰ (ਪਰਮਜੀਤ ਸਿੰਘ ਲੱਡਾ)- ਇਸਤਰੀ ਤੇ ਬਾਲ ਵਿਕਾਸ ਵਿਭਾਗ, ਸੰਗਰੂਰ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਇੱਥੇ ਜ਼ਿਲ੍ਹਾ ਪੱਧਰੀ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਪੁੱਜੇ, ਜਿਨ੍ਹਾਂ ਨੇ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਸਫਲ ਬਣਾਉਣ ਲਈ ਨੋਡਲ ਵਿਭਾਗ ਤੇ ਆਂਗਣਵਾੜੀ ਵਰਕਰਾਂ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ, ਪੰਚਾਇਤੀ ਨੁਮਾਇੰਦਿਆਂ ਤੇ ਆਂਗਣਵਾੜੀ ਵਰਕਰਾਂ ਨੂੰ ਰਲ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ। ਇਸ ਮੌਕੇ ਐਸਡੀਐਮ ਸੰਗਰੂਰ ਸ੍ਰੀ ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ ਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਗਗਨਦੀਪ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਆਖਿਆ ਕਿ ਸਮਾਜ ਜਿੰਨਾ ਵੱਧ ਸਿੱਖਿਅਤ ਤੇ ਜਾਗਰੂਕ ਹੋਵੇਗਾ, ਧੀਆਂ-ਪੁੱਤਾਂ ਵਿਚ ਪਾੜਾ ਉਨ੍ਹਾਂ ਹੀ ਘਟੇਗਾ। ਉਨ੍ਹਾਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਸਫਲ ਬਣਾਉਣ ਲਈ ਇਸ ਮੁਹਿੰਮ ਦੇ ਉਦੇਸ਼ ਨੂੰ ਵੱਧ ਤੋਂ ਵੱਧ ਆਮ ਲੋਕਾਂ, ਖਾਸ ਕਰ ਕੇ ਨੌਜਵਾਨਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ, ਜਿਨ੍ਹਾਂ ਨੌਜਵਾਨ ਮਾਪਿਆਂ ਨੇ ਬੇਟੀਆਂ ਨੂੰ ਬਚਾਉਣਾ ਤੇ ਚੰਗੇ ਮਾਤਾ-ਪਿਤਾ ਵਜੋਂ ਫਰਜ਼ ਨਿਭਾਅ ਕੇ ਬੇਟੀਆਂ ਨੂੰ ਪੜ੍ਹਾਉਣਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਖੇਡਾਂ ਅਤੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੀਆਂ ਜ਼ਿਲ੍ਹਾ ਸੰਗਰੂਰ ਦੀਆਂ 10 ਲੜਕੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਬਾਲ ਵਿਕਾਸ ਪ੍ਰਾਜੈਕਟ ਅਫਸਰ (ਸੀਡੀਪੀਓ) ਸ੍ਰੀ ਪਵਨ ਕੁਮਾਰ ਨੇ ਆਖਿਆ ਕਿ ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਤੋਂ ਪਿੱਛੇ ਨਹੀਂ, ਬਲਕਿ ਹਰ ਖੇਤਰ ‘ਚ ਮੱਲਾਂ ਮਾਰ ਰਹੀਆਂ ਹਨ। ਇਸ ਲਈ ਲੜਕੀਆਂ ਦੇ ਮਾਪਿਆਂ ਨੂੰ ਆਪਣੀਆਂ ਧੀਆਂ ਦੀ ਕਾਬਲੀਅਤ ‘ਤੇ ਫਖਰ ਕਰਦੇ ਹੋਏ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਦੇਣੇ ਚਾਹੀਦੇ ਹਨ। ਉਨ੍ਹਾਂ ਇਸ ਖੇਤਰ ਵਿਚ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਦਾ ਵਿਸ਼ੇਸ਼ ਜ਼ਿਕਰ ਕੀਤਾ ਅਤੇ ਆਪਣੀ ਡਿਊਟੀ ਨੂੰ ਸੇਵਾ ਸਮਝ ਕੇ ਬਾਖੂਬੀ ਤਰੀਕੇ ਨਾਲ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕੋਈ ਵੀ ਵਿੱਤੀ ਲਾਭ ਨਹੀਂ ਦਿੱਤਾ ਜਾਂਦਾ, ਬਲਕਿ ਇਹ ਪ੍ਰਚਾਰ ਤੇ ਪ੍ਰਸਾਰ ਦੀ ਸਕੀਮ ਹੈ। ਉਨ੍ਹਾਂ ਆਂਗਣਵਾੜੀ ਵਰਕਰਾਂ ਨੂੰ 11 ਤੋਂ 14 ਸਾਲ ਦੀਆਂ ਲੜਕੀਆਂ ਲਈ ਚੱਲਦੀ ‘ਸਬਲਾ ਸਕੀਮ’ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ। ਇਸ ਮਗਰੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਐਡਵੋਕੇਟ ਪ੍ਰਮੋਦ ਨੇ ਲੋੜਵੰਦ ਔਰਤਾਂ ਨੂੰ ਸਰਕਾਰ ਵੱਲੋਂ ਦਿੱਤੀ ਜਾਂਦੀ ਮੁਫਤ ਕਾਨੂੰਨੀ ਸਹਾਇਤਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੇ। ਇਸ ਮੌਕੇ ਐਨਜੀਓ ਨਵਪਰਿਵਰਤਨ ਦੀ ਟੀਮ ਵੱਲੋਂ ਨਸ਼ਿਆਂ ਖ਼ਿਲਾਫ਼ ਅਤੇ ਧੀਆਂ ਨੂੰ ਕੁੱਖ ਵਿਚ ਨਾ ਮਾਰਨ ਦਾ ਹੋਕਾ ਦਿੰਦਾ ਨਾਟਕ ‘ਸੁਲਘਦੀ ਧਰਤੀ’ ਵੀ ਖੇਡਿਆ ਗਿਆ। ਇਸ ਮਗਰੋਂ ਡਾ. ਸੁਖਦੀਪ ਕੌਰ, ਪ੍ਰਿੰਸੀਪਲ ਅਕਾਲ ਡਿਗਰੀ ਕਾਲਜ, ਸਿਹਤ ਵਿਭਾਗ ਤੋਂ ਸ੍ਰੀ ਵਿਜੈ ਤੇ ਸਹਾਇਕ ਮਲੇਰੀਆ ਅਫਸਰ ਜਗਦੇਵ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੀਡੀਪੀਓ ਸੰਗਰੂਰ ਗੁਰਵਿੰਦਰ ਸਿੰਘ, ਸੀਡੀਪੀਓ ਭਵਾਨੀਗੜ੍ਹ ਰਤਿੰਦਰਪਾਲ ਕੌਰ, ਸੀਡੀਪੀਓ ਸੁਨਾਮ-1 ਸ਼ੁਭਮ ਭਾਰਦਵਾਜ, ਸੀਡੀਪੀਓ ਸੁਨਾਮ-2 ਹਰਬੰਸ ਸਿੰਘ ਤੋਂ ਇਲਾਵਾ ਆਂਗਣਵਾੜੀ ਵਰਕਰਾਂ, ਪੰਚਾਇਤੀ ਨੁਮਾਇੰਦੇ ਅਤੇ ਸਨਮਾਨਿਤ ਲੜਕੀਆਂ ਦੇ ਮਾਪੇ ਵੀ ਹਾਜ਼ਰ ਸਨ।

Comments are closed.

COMING SOON .....


Scroll To Top
11