Friday , 24 May 2019
Breaking News
You are here: Home » PUNJAB NEWS » ਡਿਪਟੀ ਸਪੀਕਰ ਦੀ ਕੋਠੀ ਦਾ ਘਿਰਾਓ ਕਰਨ ਆਏ ਅਧਿਆਪਕਾਂ ’ਤੇ ਪੁਲਿਸ ਨੇ ਵਰ੍ਹਾਈ ਡਾਂਗ

ਡਿਪਟੀ ਸਪੀਕਰ ਦੀ ਕੋਠੀ ਦਾ ਘਿਰਾਓ ਕਰਨ ਆਏ ਅਧਿਆਪਕਾਂ ’ਤੇ ਪੁਲਿਸ ਨੇ ਵਰ੍ਹਾਈ ਡਾਂਗ

ਬਠਿੰਡਾ, 14 ਨਵੰਬਰ (ਹਰਮਿੰਦਰ ਸਿੰਘ ਅਵਿਨਾਸ਼)- ਸਰਕਾਰ ਵੱਲੋਂ ਤਨਖਾਹਾਂ ਵਿੱਚ ਵੱਡੀ ਕਟੌਤੀ ਕਰਨ ਅਤੇ ਪੂਰੇ ਪੇ-ਸਕੇਲ ਮੁਤਾਬਕ ਰੈਗੁਲਰ ਕਰਨ ਦੀ ਮੰਗ ਨੂੰ ਲੈਕੇ ਸੰਘਰਸ਼ ਕਰ ਰਹੇ ਅਧਿਆਪਕਾਂ ਵੱਲੋਂ ਵਿਧਾਇਕਾਂ ਦੀਆਂ ਕੋਠੀਆਂ ਦੇ ਘਿਰਾਓ ਕਰਨ ਦੇ ਐਲਾਨ ਤਹਿਤ ਅੱਜ ਬਠਿੰਡਾ ਵਿਖੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਕੋਠੀ ਦਾ ਘਿਰਾਓ ਕਰਨ ਲਈ ਕਦਮ ਵਧਾਇਆ ਤਾਂ ਡੀਐਸਪੀ ਗੁਰਜੀਤ ਸਿੰਘ ਰੋਮਾਣਾ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਡਾਂਗ ਵਰ੍ਹਾ ਦਿੱਤੀ ਅਤੇ ਇਹਨਾਂ ਅਧਿਆਪਕਾਂ ਨੂੰ ਖਦੇੜ ਦਿੱਤਾ ਪਰ ਇਸ ਦੇ ਬਾਵਜੂਦ ਅਧਿਆਪਕ ਡਿਪਟੀ ਸਪੀਕਰ ਦੀ ਕੋਠੀ ਤੱਕ ਪਹੁੰਚਣ ਵਿੱਚ ਕਾਮਯਾਬ ਹੋ ਗਏ। 5178 ਅਧਿਆਪਕ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ, ਮੀਤ ਪ੍ਰਧਾਨ ਕੁਲਵਿੰਦਰ ਸਿੰਘ, ਜਗਪ੍ਰੀਤ ਕੌਰ ਮੀਤ ਪ੍ਰਧਾਨ ਨੇ ਦੋਸ਼ ਲਾਏ ਕਿ ਕੈਪਟਨ ਸਰਕਾਰ ਮੁਲਾਜ਼ਮ ਅਤੇ ਪੰਜਾਬ ਦੇ ਨੌਜਵਾਨ ਵਿਰੋਧੀ ਫੈਸਲੇ ਲੈਕੇ ਧੱਕੇਸ਼ਾਹੀਆਂ ਕਰਨ ਤੇ ਉਤਰੀ ਹੋਈ ਹੈ ਜਦੋਂ ਕਿ ਵਿਧਾਨ ਸਭਾ ਚੋਣਾਂ ਮੌਕੇ ਅਧਿਆਪਕਾਂ ਨੂੰ ਪੂਰੇ ਪੇ-ਸਕੇਲ ਮੁਤਾਬਕ ਰੈਗੁਲਰ ਕਰਨ ਦੇ ਵਾਅਦੇ ਕੀਤੇ ਗਏ ਸਨ ਪਰ ਹੁਣ ਤਨਖਾਹਾਂ ਵਿੱਚ ਵੱਡੀ ਕਟੌਤੀ ਕਰਕੇ ਆਰਥਿਕ ਅਤੇ ਮਾਨਸਿਕ ਧੱਕੇਸ਼ਾਹੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਜੋ ਬਰਦਾਸ਼ਤਯੋਗ ਨਹੀਂ। ਉਹਨਾਂ ਦੱਸਿਆ ਕਿ ਜਿੱਥੇ ਪਟਿਆਲਾ ਵਿੱਚ ਪੱਕਾ ਮੋਰਚਾ ਚੱਲ ਰਿਹਾ ਹੈ ਉੁਥੇ ਹੀ ਪੰਜਾਬ ਦੇ ਜਿਲ੍ਹਾ ਹੈਡ ਕੁਆਟਰਾਂ ਤੇ ਵੀ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ। ਉਹਨਾਂ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਸੰਘਰਸ਼ੀ ਯੋਧਿਆਂ ਦੀ ਆਵਾਜ਼ ਡਾਂਗ ਨਾਲ ਨਹੀਂ ਦਬਾਈ ਜਾ ਸਕੇਗੀ ਤੇ ਜਦੋਂ ਤੱਕ ਹੱਕ ਨਹੀਂ ਮਿਲਦੇ ਸੰਘਰਸ਼ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਡੀਟੀਐਫ ਆਗੂ ਰੇਸ਼ਮ ਸਿੰਘ, ਨਵਚਰਨਪ੍ਰੀਤ ਕੌਰ, ਗੁਰਮੁੱਖ ਸਿੰਘ ਨਥਾਣਾ, ਈਟੀਟੀ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਗਸੀਰ ਸਿੰਘ ਸਹੋਤਾ, ਐਸਐਸਏ ਰਮਸਾ ਯੂਨੀਅਨ ਦੇ ਸੂਬਾ ਸਕੱਤਰ ਹਰਜੀਤ ਸਿੰਘ ਜੀਤਾ, ਜਿਲ੍ਹਾ ਪ੍ਰਧਾਨ ਅਪਰਅਪਾਰ ਸਿੰਘ, ਭਾਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਮੋਠੂ ਸਿੰਘ ਕੋਟੜਾ ਆਦਿ ਵੀ ਸ਼ਾਮਲ ਸਨ।

Comments are closed.

COMING SOON .....


Scroll To Top
11