Tuesday , 20 August 2019
Breaking News
You are here: Home » BUSINESS NEWS » ਡੀ.ਸੀ. ਵੱਲੋਂ ਸਮਾਣਾ ਅਨਾਜ ਮੰਡੀ ਦਾ ਅਚਾਨਕ ਦੌਰਾ

ਡੀ.ਸੀ. ਵੱਲੋਂ ਸਮਾਣਾ ਅਨਾਜ ਮੰਡੀ ਦਾ ਅਚਾਨਕ ਦੌਰਾ

ਸਮਾਣਾ/ਪਟਿਆਲਾ, 21 ਅਪ੍ਰੈਲ (ਪ੍ਰੇਮ ਵਧਵਾ)- ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਸਮਾਣਾ ਮੰਡੀ ਦਾ ਅੱਜ ਬਾਅਦ ਦੁਪਹਿਰ ਅਚਾਨਕ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਮੰਡੀਆਂ ’ਚ ਕਣਕ ਦੀ ਆਮਦ ਦੇ 24 ਘੰਟਿਆਂ ’ਚ ਖਰੀਦ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਇਸਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਮੰਡੀਆਂ ’ਚੋਂ ਲਿਫ਼ਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜਤੀਆਂ ਨਾਲ ਮੀਟਿੰਗ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਕਣਕ ਦੀ ਨਮੀ ਜਾਂਚਣ ਵਾਲੇ ਮੀਟਰ ਮੰਡੀ ਦੇ ਗੇਟ ’ਤੇ ਹੀ ਲਗਾਏ ਜਾਣ ਅਤੇ ਉਨ੍ਹਾਂ ਕਿਹਾ ਕਿ ਕਣਕ ਦੀ ਨਮੀ ਨੂੰ ਘੱਟ ਕਰਨ ਲਈ ਪੱਖਿਆਂ ਦੀ ਵਰਤੋਂ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ 12 ਫੀਸਦੀ ਤੋਂ ਘੱਟ ਨਮੀ ਵਾਲੀ ਕਣਕ ਨੂੰ ਤੁਰੰਤ ਖਰੀਦਣ ਦੇ ਆਦੇਸ਼ ਦਿੰਦਿਆ ਕਿਹਾ ਕਿ ਮੰਡੀ ਵਿੱਚ ਆਈ ਕਣਕ ਦੀ ਜਲਦੀ ਤੋਂ ਜਲਦੀ ਖਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ। ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਨੇ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਸਖ਼ਤੀ ਨਾਲ ਕਿਹਾ ਕਿ ਉਹ ਕਿਸੇ ਕਿਸਾਨ ਦੀ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ ਅਤੇ ਉਨ੍ਹਾਂ ਦੀ ਜਿਣਸ ਦੀ ਮੰਡੀ ’ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਕਰਵਾਉਣ। ਇਸ ਮੌਕੇ ਐਸ.ਡੀ.ਐਮ ਸਮਾਣਾ ਸ੍ਰੀ ਨਮਨ ਮੜਕਨ, ਡੀ.ਐਫ.ਐਸ.ਸੀ ਸ੍ਰੀ ਹਰਸ਼ਰਨਜੀਤ ਸਿੰਘ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜਤੀਏ ਅਤੇ ਕਿਸਾਨ ਵੀ ਮੌਜੂਦ ਸਨ।

Comments are closed.

COMING SOON .....


Scroll To Top
11