Wednesday , 19 December 2018
Breaking News
You are here: Home » BUSINESS NEWS » ਤਿੰਨ ਰੋਜ਼ਾ ਮੈਗਾ ਰੋਜ਼ਗਾਰ ਮੇਲੇ ਦੇ ਪਹਿਲੇ ਦਿਨ 133 ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ : ਢਿੱਲੋਂ

ਤਿੰਨ ਰੋਜ਼ਾ ਮੈਗਾ ਰੋਜ਼ਗਾਰ ਮੇਲੇ ਦੇ ਪਹਿਲੇ ਦਿਨ 133 ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ : ਢਿੱਲੋਂ

ਸ੍ਰੀ ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨੋਜ ਭੱਲਾ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਪ੍ਰੋਗਰਾਮ ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿਖੇ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਪਹਿਲੇ ਦਿਨ 20 ਤੋਂ ਵੱਧ ਨਾਮੀ ਕੰਪਨੀਆਂ, ਦਿੱਲੀ, ਲੁਧਿਆਣਾ, ਚੰਡੀਗੜ੍ਹ, ਮੰਡੀ ਗੋਬਿੰਦਗੜ੍ਹ ਤੋਂ ਵਿਸ਼ੇਸ਼ ਤੌਰ ’ਤੇ ਇਸ ਰੋਜ਼ਗਾਰ ਮੇਲੇ ਵਿੱਚ ਪਹੁੰਚੀਆਂ। ਇਸ ਰੋਜ਼ਗਾਰ ਮੇਲੇ ਦੀ ਸ਼ੁਰੂਆਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕੀਤੀ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਰੋਜ਼ਗਾਰ ਮੇਲੇ ਵਿੱਚ ਪਹੁੰਚੀਆਂ ਕੰਪਨੀਆਂ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਖੁਲ੍ਹਾ ਸੱਦਾ ਦਿੱਤਾ ਗਿਆ ਹੈ ਕਿ ਉਹ ਜਿਸ ਵੀ ਖੇਤਰ ਵਿੱਚ ਆਪਣੀ ਯੋਗਤਾ ਅਨੁਸਾਰ ਕੰਮ ਕਰਨਾ ਚਾਹੁਣ, ਉਸ ਲਈ ਉਹ ਇਸ ਰੋਜ਼ਗਾਰ ਮੇਲੇ ਵਿੱਚ ਪਹੁੰਚ ਕੇ ਰੋਜ਼ਗਾਰ ਹਾਸਲ ਕਰਨ ਲਈ ਮੌਕੇ ਦਾ ਫਾਇਦਾ ਉਠਾਉਣ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਮੁੱਖ ਕਾਰਜਕਾਰੀ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਇਸ ਰੋਜ਼ਗਾਰ ਮੇਲੇ ਦੇ ਪਹਿਲੇ ਦਿਨ ਜ਼ਿਲ੍ਹੇ ਦੇ 440 ਯੁਵਕਾਂ ਨੇ ਵੱਖ-ਵੱਖ ਤਰ੍ਹਾਂ ਦੀਆਂ 285 ਅਸਾਮੀਆਂ ਲਈ ਅਪਲਾਈ ਕੀਤਾ, ਜਿਨ੍ਹਾਂ ਵਿੱਚੋਂ 133 ਨੌਜਵਾਨਾਂ ਨੂੰ ਵੱਖ-ਵੱਖ ਅਸਾਮੀਆਂ ਲਈ ਚੁਣਿਆਂ ਗਿਆ। ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਅਤ ਅਤੇ ਹੁਨਰਮੰਦ ਯੁਵਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤਾ ਗਿਆ ਘਰ-ਘਰ ਰੋਜ਼ਗਾਰ ਪ੍ਰੋਗਰਾਮ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਐਸ.ਡੀ.ਐਮ. ਅਮਲੋਹ ਸ਼੍ਰੀ ਆਨੰਦ ਸਾਗਰ ਸ਼ਰਮਾ, ਤਹਿਸੀਲਦਾਰ ਸ. ਨਵਦੀਪ ਸਿੰਘ, ਸ਼੍ਰੀ ਕ੍ਰਿਸ਼ਨ ਭੱਲਾ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਵਰਿੰਦਰ ਸਿੰਘ, ਪ੍ਰੋ. ਵਾਇਸ ਚਾਂਸਲਰ ਡਾ. ਤੇਜਿੰਦਰ ਕੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Comments are closed.

COMING SOON .....


Scroll To Top
11