Wednesday , 19 December 2018
Breaking News
You are here: Home » NATIONAL NEWS » ਤੇਲਗੂ ਦੇਸਮ ਪਾਰਟੀ ਦੇ ਦੋਵੇਂ ਕੇਂਦਰੀ ਮੰਤਰੀਆਂ ਵੱਲੋਂ ਅਸਤੀਫਾ

ਤੇਲਗੂ ਦੇਸਮ ਪਾਰਟੀ ਦੇ ਦੋਵੇਂ ਕੇਂਦਰੀ ਮੰਤਰੀਆਂ ਵੱਲੋਂ ਅਸਤੀਫਾ

ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦੇ ਦਰਜੇ ਦੀ ਮੰਗ ’ਤੇ ਫਸੇ ਸਿੰਗ

ਨਵੀਂ ਦਿੱਲੀ/ਅਮਰਾਵਤੀ, 8 ਮਾਰਚ- ਤੇਲੁਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਅਤੇ ਭਾਜਪਾ ਦੇ ਸੰਬੰਧਾਂ ਨੂੰ ਬਣਾਈ ਰਖਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਕੋਸ਼ਿਸ਼ਾਂ ਸਫਲ ਨਹੀਂ ਹੋ ਸਕੀਆਂ। ਇਸ ਦੌਰਾਨ ਟੀਡੀਪੀ ਦੇ ਦੋਵੇਂ ਕੇਂਦਰੀ ਮੰਤਰੀ ਅਸ਼ੋਕ ਗਜਾਪਤੀ ਰਾਜੂ ਅਤੇ ਵਾਈ.ਐਸ. ਚੌਧਰੀ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿਤਾ ਹੈ। ਪਾਰਟੀ ਨੇ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦੇ ਦਰਜੇ ਦੀ ਮੰਗ ਨਾ ਮੰਨੇ ਜਾਣ ਕਾਰਨ ਬੁੱਧਵਾਰ ਨੂੰ ਕੇਂਦਰ ਦਾ ਸਾਥ ਛੱਡਣ ਸਬੰਧੀ ਫੈਸਲਾ ਲਿਆ ਸੀ। ਵੀਰਵਾਰ ਨੂੰ ਭਾਜਪਾ ਦੀ ਤਰਫੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਆਂਧਰਾ ਦੇ ਮੁੱਖ ਮੰਤਰੀ ਸ੍ਰੀ ਚੰਦਰਬਾਬੂ ਨਾਇਡੂ ਨਾਲ ਮਸਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਉਹ ਟੀਡੀਪੀ ਨੂੰ ਮਨਾਉਣ ਵਿੱਚ ਸਫਲ ਨਹੀਂ ਹੋ ਸਕੇ। ਇਸ ਤੋਂ ਬਾਅਦ ਟੀਡੀਪੀ ਦੇ ਦੋਵੇਂ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਮੰਤਰੀ ਮੰਡਲ ਤੋਂ ਆਪਣੇ ਅਸਤੀਫੇ ਦੇ ਦਿੱਤੇ। ਸ੍ਰੀ ਨਾਇਡੂ ਨੇ ਇਸ ਦੌਰਾਨ ਸਪਸ਼ਟ ਕੀਤਾ ਹੈ ਕਿ ਬੇਸ਼ੱਕ ਆਂਧਰਾ ਨੂੰ ਵਿਸ਼ੇਸ਼ ਰਾਜ ਦੇ ਮੁੱਦੇ ਉਪਰ ਪਾਰਟੀ ਦੇ ਦੋਵੇਂ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ, ਪ੍ਰੰਤੂ ਟੀਡੀਪੀ ਹੁਕਮਰਾਨ ਕੌਮੀ ਜਮਹੂਰੀ ਮੋਰਚੇ ਦਾ ਅੰਗ ਬਣੀ ਰਹੇਗੀ। ਉਨ੍ਹਾਂ ਨੇ ਮੋਦੀ ਸਰਕਾਰ ’ਤੇ ਆਂਧਰਾ ਪ੍ਰਦੇਸ਼ ਦੀ ਅਣਦੇਖੀ ਦਾ ਦੋਸ਼ ਵੀ ਲਾਇਆ ਹੈ। ਦੂਸਰੇ ਪਾਸੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਦੇ ਨਿਰਦੇਸ਼ ਉਪਰ ਆਂਧਰਾ ਪ੍ਰਦੇਸ਼ ’ਚ ਟੀਡੀਪੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਸ਼ਾਮਿਲ ਭਾਜਪਾ ਦੇ ਦੋ ਮੰਤਰੀਆਂ ਨੇ ਵੀ ਅਸਤੀਫਾ ਦੇ ਦਿੱਤਾ ਹੈ। ਭਾਜਪਾ ਨੇ ਸਪਸ਼ਟ ਕੀਤਾ ਹੈ ਕਿ ਮੋਦੀ ਸਰਕਾਰ ਨੇ ਆਂਧਰਾ ਪ੍ਰਦੇਸ਼ ਲਈ 10 ਸਾਲ ਦਾ ਕੰਮ ਸਾਢੇ ਤਿੰਨ ਸਾਲ ਵਿੱਚ ਹੀ ਕਰ ਦਿੱਤਾ ਹੈ। ਇਸ ਦੌਰਾਨ ਕਾਂਗਰਸ ਵੱਲੋਂ ਟੀਡੀਪੀ ਤੇ ਡੋਰੇ ਪਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਕਾਂਗਰਸ ਦੇ ਸੀਨੀਅਰ ਆਗੂ ਅਹਿਮਦ ਪਟੇਲ ਨੇ ਪ੍ਰਧਾਨ ਮੰਤਰੀ ਦੀ ਇਸ ਗੱਲ ਤੋਂ ਅਲੋਚਨਾ ਕੀਤੀ ਹੈ ਕਿ ਉਨ੍ਹਾਂ ਨੇ ਨਾਇਡੂ ਨਾਲ ਫੋਨ ’ਤੇ ਗੱਲ ਨਹੀਂ ਕੀਤੀ। ਚਰਚਾ ਹੈ ਕਿ ਵਿਰੋਧੀ ਧਿਰਾਂ ਦੀ ਏਕਤਾ ਲਈ ਸੋਨੀਆ ਗਾਂਧੀ ਦੇ ਡਿਨਰ ਉਪਰ ਟੀਡੀਪੀ ਨੂੰ ਬੁਲਾਇਆ ਜਾ ਸਕਦਾ ਹੈ। ਇਸ ਦੌਰਾਨ ਨਾਇਡੂ ਨੇ ਭਵਿਖ ‘ਚ ਗਠਜੋੜ ਬਣੇ ਰਹਿਣ ਦੀ ਸੰਭਾਵਨਾ ਵਲ ਸੰਕੇਤ ਦਿੰਦੇ ਹੋਏ ਕਿਹਾ ਕਿ ਅਸੀਂ ਐਨ. ਡੀ. ਏ. ਤੋਂ ਬਾਹਰ ਆ ਗਏ ਹਾਂ ਪਰ (ਭਾਜਪਾਂ ਟੀ. ਡੀ. ਪੀ. ਸੰਬੰਧਾਂ ਨੂੰ ਲੈ ਕੇ) ਦਲਾਂ ਨਾਲ ਜੁੜੇ ਮਾਮਲਿਆਂ ’ਤੇ ਬਾਅਦ ’ਚ ਫੈਸਲਾ ਕੀਤਾ ਜਾਵੇਗਾ।ਇਸ ਦੌਰਾਨ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਕਿਹਾ ਕਿ ਪੂਰਵ-ਉਤਰ ਦੇ ਸੂਬਿਆਂ ਅਤੇ 3 ਤਿੰਨ ਪਹਾੜੀ ਰਾਜਾਂ ਤੋਂ ਇਲਾਵਾ ਕਿਸੇ ਹੋਰ ਸੂਬੇ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣਾ 14ਵੇਂ ਵਿਤੀ ਅਯੋਗ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਹੋਣ ਤੋਂ ਬਾਅਦ ਹੁਣ ਸੰਵਿਧਾਨਿਕ ਰੂਪ ਨਾਲ ਸੰਭਵ ਨਹੀਂ ਹੈ।

Comments are closed.

COMING SOON .....


Scroll To Top
11