Thursday , 23 May 2019
Breaking News
You are here: Home » TOP STORIES » ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਦਿੱਖ ਨੂੰ ਨਵੀਨਤਾ ਦਿੱਤੀ ਜਾਵੇਗੀ : ਜਥੇ. ਅਵਤਾਰ ਸਿੰਘ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਦਿੱਖ ਨੂੰ ਨਵੀਨਤਾ ਦਿੱਤੀ ਜਾਵੇਗੀ : ਜਥੇ. ਅਵਤਾਰ ਸਿੰਘ

image ਕਟਾਣਾ ਸਾਹਿਬ, 12 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਦੇ ਇਕੱਤਰਤਾ ਹਾਲ ਵਿੱਚ ਹੋਈ ਜਿਸ ਵਿੱਚ ਸੈਕਸ਼ਨ 85, ਸੈਕਸ਼ਨ 87, ਟ੍ਰੱਸਟ ’ਤੇ ਅਮਲਾ ਵਿਭਾਗ ਦੇ ਮਾਮਲੇ ਵਿਚਾਰੇ ਗਏ।ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸੰਗਤਾਂ ਦੀ ਮੰਗ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੂੰ ਨਵੀਨ

ਦਿੱਖ ਦੇਣ ਲਈ ਕਾਰਸੇਵਾ ਨਿਸ਼ਕਾਮ ਸੇਵਕ ਬਾਬਾ ਮਹਿੰਦਰ ਸਿੰਘ ਯੂ.ਕੇ. ਵਾਲਿਆਂ ਨੂੰ ਦਿੱਤੀ ਗਈ ਹੈ, ਜੋ ਤਖ਼ਤ ਸਾਹਿਬ ਵਿਖੇ ਮੀਨਾਕਾਰੀ ਅਤੇ ਸੋਨੇ ਆਦਿ ਦੀ ਸੇਵਾ ਕਰਵਾਉਣਗੇ ਤੇ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਸ.ਰਘੂਜੀਤ ਸਿੰਘ ਕਰਨਾਲ ਸੀਨੀਅਰ ਮੀਤ ਪ੍ਰਧਾਨ, ਸ.ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਐਸ.ਪੀ.ਸਿੰਘ ਤੇ ਬੀਬੀ ਸ਼ਿਖਾ ਜੈਨ ਦੇ ਅਧਾਰਤ ਨੀਯਤ ਕੀਤੀ ਗਈ ਸਬ-ਕਮੇਟੀ ਕਰੇਗੀ, ਇਸ ਕਮੇਟੀ ਦੇ ਕੋਆਰਡੀਨੇਟਰ ਸ.ਮਨਪ੍ਰੀਤ ਸਿੰਘ ਐਕਸੀਅਨ ਸ਼੍ਰੋਮਣੀ ਕਮੇਟੀ ਹੋਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਤਿਹਾਸ ਨੂੰ ਰੂਪਮਾਨ ਕਰਦੇ ਕਿਲ੍ਹਾ ਅਨੰਦਗੜ੍ਹ ਸਾਹਿਬ, ਕਿਲ੍ਹਾ ਫਤਹਿਗੜ੍ਹ ਸਾਹਿਬ, ਕਿਲ੍ਹਾ ਲੋਹਗੜ੍ਹ ਸਾਹਿਬ, ਕਿਲ੍ਹਾ ਹੋਲਗੜ੍ਹ ਸਾਹਿਬ ਤੇ ਕਿਲ੍ਹਾ ਤਾਰਾਗੜ੍ਹ ਸਾਹਿਬ ਪੰਜ ਇਤਿਹਾਸਕ ਕਿਲ੍ਹਿਆਂ ਨੂੰ ਪੁਰਾਤਨ ਦਿੱਖ ਦਿੱਤੀ ਜਾਵੇਗੀ। ਕਿਲ੍ਹਾ ਅਨੰਦਗੜ੍ਹ ਸਾਹਿਬ ਦੀ ਸੇਵਾ ਸੰਤ ਬਾਬਾ ਲਾਭ ਸਿੰਘ, ਕਿਲ੍ਹਾ ਲੋਹਗੜ੍ਹ ਸਾਹਿਬ ਦੀ ਸੇਵਾ ਸੰਤ ਬਾਬਾ ਜੋਗਿੰਦਰ ਸਿੰਘ ਡੁਮੇਲੀਵਾਲੇ, ਕਿਲ੍ਹਾ ਤਾਰਾਗੜ੍ਹ ਸਾਹਿਬ ਦੀ ਸੇਵਾ ਸੰਤ ਬਾਬਾ ਦਿਲਬਾਗ ਸਿੰਘ, ਕਿਲ੍ਹਾ ਹੋਲਗੜ੍ਹ ਸਾਹਿਬ ਦੀ ਸੇਵਾ ਸੰਤ ਬਾਬਾ ਅਮਰੀਕ ਸਿੰਘ ਪਟਿਆਲੇ ਵਾਲੇ ਅਤੇ ਕਿਲ੍ਹਾ ਫਤਹਿਗੜ੍ਹ ਸਾਹਿਬ ਦੀ ਸੇਵਾ ਸੰਤ ਬਾਬਾ ਬਚਨ ਸਿੰਘ ਦਿਲੀ ਵਾਲੇ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਬਹੁਤ ਹੀ ਜਲਦੀ ਪੰਜਾਂ ਸੰਤ-ਮਹਾਂਪੁਰਸ਼ਾਂ ਵੱਲੋਂ ਇਹ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁਸ਼ੋਭਿਤ ਇਤਿਹਾਸਕ ਸ਼ਸ਼ਤਰਾਂ ਵਾਲੇ ਕਮਰੇ ਦੇ ਦੋਵੇਂ ਚਾਂਦੀ ਦੇ ਪੁਰਾਣੇ ਦਰਵਾਜੇ ਜਿਨ੍ਹਾਂ ਦੀ ਚਾਂਦੀ ਖਰਾਬ ਤੇ ਕਾਲੀ ਹੋ ਗਈ ਹੈ। ਇਨ੍ਹਾਂ ਦਰਵਾਜਿਆਂ ਨੂੰ ਬਦਲਣ ਦੀ ਸੇਵਾ ਬੀਬੀ ਭਗਵੰਤ ਕੌਰ ਸੁਪਤਨੀ ਸ.ਰਘਬੀਰ ਸਿੰਘ ਦੇ ਪਰਿਵਾਰ ਸ.ਇੰਦਰਜੀਤ ਸਿੰਘ ਤੇ ਬੀਬੀ ਪੰਮੀ ਕੌਰ ਜੀ ਨਵੀਂ ਦਿੱਲੀ ਵਾਲਿਆਂ ਨੂੰ ਸੌਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਪਾਲ ਵਿਖੇ ਸਿੱਖੀ ਦੇ ਪ੍ਰਚਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਮਿਸ਼ਨ ਸਥਾਪਤ ਕੀਤਾ ਜਾਵੇਗਾ ਜਿਸ ਦੀ ਰੂਪਰੇਖਾ ਸ.ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਅਤੇ ਸ.ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਮੌਕੇ ਤੇ ਜਾ ਕੇ ਤਿਆਰ ਕਰਨਗੇ। ਉਨ੍ਹਾਂ ਦੱਸਿਆ ਕਿ ਸ੍ਰੀ ਬਹਾਦਰਗੜ੍ਹ ਪਟਿਆਲਾ ਵਿਖੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ’ਚ ਬਣੇ ਇੰਸਟੀਚਿਊਟਸ ਨੂੰ ਧਾਰਮਿਕ ਯੂਨੀਵਰਸਿਟੀ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਅਤੇ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਲੈ ਕੇ ਆਉਣ ਲਈ 20 ਨਵੀਆਂ ਬੱਸਾਂ 32 ਸੀਟਾਂ ਵਾਲੀਆਂ ਖਰੀਦੀਆਂ ਜਾਣਗੀਆਂ। ਉਨ੍ਹਾਂ ਹੋਰ ਦੱਸਿਆ ਕਿ ਗੁਰਦੁਆਰਾ ਟਿੱਬੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ‘ਚਾਲੀ ਮੁਕਤਿਆਂ’ ਦੀ ਯਾਦ ਨੂੰ ਤਾਜ਼ਾ ਰੱਖਣ ਲਈ ‘ਮੁਕਤੇ ਮੀਨਾਰ’ ਤਿਆਰ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆਂ ਕਿ ਸ੍ਰੀ ਗੁਰੂ ਰਾਮਦਾਸ ਮੈਡੀਕਲ ਸਾਇੰਸਜ਼ ਐਂਡ ਰੀਸਰਚ ਕਾਲਜ ਅੰਮ੍ਰਿਤਸਰ ਦੇ ਕੈਂਸਰ ਯੂਨਿਟ ਵਿਖੇ ਕੈਂਸਰ ਪੀੜ੍ਹਤ ਮਰੀਜ਼ਾਂ ਲਈ ਲੀਨੀਅਰ ਐਕਸੀਲੀਟਰ ਮਸ਼ੀਨ ਲਗਾਈ ਗਈ ਹੈ ਤੇ ਜਲਦੀ ਹੀ ਮਰੀਜ਼ਾਂ ਦੇ ਬੇਹਤਰ ਇਲਾਜ ਲਈ ਇਹ ਮਸ਼ੀਨ ਚਾਲੂ ਹੋ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਇਸੇ ਕਾਲਜ ਵਿਖੇ ਹੀ ਦਿਲ ਦੀਆਂ ਬੀਮਾਰੀਆਂ ਦੇ ਮਰੀਜ਼ਾਂ ਦਾ ਬੇਹਤਰ ਇਲਾਜ ਵੀ ਜਲਦੀ ਸ਼ੁਰੂ ਹੋ ਜਾਵੇਗਾ। ਇਕੱਤਰਤਾ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਗੁਰਮਤਿ ਸੰਗੀਤਕਾਰ ਰਾਗੀ ਸਵ: ਜਸਵੰਤ ਸਿੰਘ ਕੁਲਾਰ, ਸ.ਇੰਦਰ ਸਿੰਘ ਕਿਰਤੋਵਾਲ ਤੇ ਸ.ਕਰਤਾਰ ਸਿੰਘ ਟੱਕਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਪਿਛਲੇ ਸਮੇਂ ਵਿੱਚ ਗੁਰਪਿਆਨਾ ਕਰ ਗਏ ਸਨ, ਉਨ੍ਹਾਂ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਬਦਲੇ ਆਉਣ ਵਾਲੀਆਂ ਪੀੜ੍ਹੀਆਂ ਦੇ ਯਾਦ ਰੱਖਣ ਲਈ ਉਨ੍ਹਾਂ ਦੀਆਂ ਤਸਵੀਰਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਿੱਖ ਰਾਜ ਦੇ ਪਹਿਲੇ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 12, 13 ਤੇ 14 ਮਈ ਨੂੰ ਧਾਰਮਿਕ ਸਮਾਗਮ ਕਰਵਾਏ ਜਾਣਗੇ। ਜਥੇਦਾਰ ਅਵਤਾਰ ਸਿੰਘ ਨੇ ਪੱਤਰਕਾਰ ਵਾਰਤਾ ਦੌਰਾਨ 14 ਅਪ੍ਰੈਲ ਨੂੰ ਆ ਰਹੇ ਖਾਲਸਾ ਸਾਜਨਾ ਦਿਵਸ ਵੈਸਾਖੀ ਦੇ ਦਿਹਾੜੇ ਸਮੇਂ ਦੇਸ਼-ਵਿਦੇਸ਼ਾਂ ’ਚ ਵੱਸਦੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਸ਼ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣਨ, ਬਾਣੀ ਅਤੇ ਬਾਣੇ ਦੇ ਧਾਰਨੀ ਹੋਣ। ਇਸ ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਸ.ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਅੰਤ੍ਰਿੰਗ ਮੈਂਬਰਾਨ ਸ: ਨਿਰਮੈਲ ਸਿੰਘ ਜੌਲਾਂ ਕਲਾਂ, ਸ: ਕਰਨੈਲ ਸਿੰਘ ਪੰਜੋਲੀ, ਸ.ਰਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮੋਹਨ ਸਿੰਘ ਬੰਗੀ ਤੇ ਸ. ਸੁਰਜੀਤ ਸਿੰਘ ਗੜ੍ਹੀ ਸ਼ਾਮਲ ਹੋਏ। ਇਸ ਮੌਕੇ ਸ.ਦਲਮੇਘ ਸਿੰਘ, ਸ.ਰੂਪ ਸਿੰਘ, ਸ.ਸਤਬੀਰ ਸਿੰਘ ਤੇ ਸ.ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ ਤੇ ਸ.ਕੇਵਲ ਸਿੰਘ ਵਧੀਕ ਸਕੱਤਰ, ਸ.ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਇੰਚਾਰਜ ਸ. ਪ੍ਰਮਦੀਪ ਸਿੰਘ ਤੇ ਸ.ਸੁਖਬੀਰ ਸਿੰਘ, ਸ.ਮਨਪ੍ਰੀਤ ਸਿੰਘ ਐਕਸੀਅਨ, ਸ.ਬੇਅੰਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਆਦਿ ਮੌਜੂਦ ਸਨ।

Comments are closed.

COMING SOON .....


Scroll To Top
11