Thursday , 27 June 2019
Breaking News
You are here: Home » PUNJAB NEWS » ‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਟ੍ਰੈਫ਼ਿਕ ਪੁਲਿਸ ਵੱਲੋਂ ਵਾਹਨਾਂ ਦੇ ਪ੍ਰੈਸ਼ਰ ਹਾਰਨਾਂ ਦੀ ਜਾਂਚ

‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਟ੍ਰੈਫ਼ਿਕ ਪੁਲਿਸ ਵੱਲੋਂ ਵਾਹਨਾਂ ਦੇ ਪ੍ਰੈਸ਼ਰ ਹਾਰਨਾਂ ਦੀ ਜਾਂਚ

ਬਰਨਾਲਾ, 28 ਅਗਸਤ (ਤਨਵੀਰ ਸਿੰਘ)- ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਚਲਾਈ ਗਈ ਵਾਹਨਾਂ ਦੀ ਪ੍ਰਦੂਸ਼ਣ ਜਾਂਚ ਅਤੇ ਬਾਇਓ ਮੈਡੀਕਲ ਵੇਸਟ ਮੁਹਿੰਮ ਅਧੀਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਜ਼ਿਲ੍ਹਾ ਟ੍ਰੈਫਿਕ ਪੁਲਿਸ ਵ¤ਲੋਂ ਸਾਂਝੇ ਤੌਰ ’ਤੇ ਲਗਾਤਾਰ ਵਾਹਨਾਂ ਅਤੇ ਬਾਇਓ ਮੈਡੀਕਲ ਵੇਸਟ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹ¤ਈਆ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਬਰਨਾਲਾ ਦੇ ਐ¤ਸ.ਡੀ.ਓ. ਅਸ਼ਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦ¤ਸਿਆ ਕਿ ਵਾਹਨਾਂ ਦਾ ਆਵਾਜ਼ ਪ੍ਰਦੂਸ਼ਣ ਰੋਕਣ ਦੇ ਮੰਤਵ ਨਾਲ ਬਾਜਾਖਾਨਾ ਰੋਡ, ਬਰਨਾਲਾ ਵਿਖੇ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ  ਗਈ। ਇਸ ਮੌਕੇ ਉਨ੍ਹਾਂ ਨਾਲ ਇੰਚਾਰਜ ਟ੍ਰੈਫ਼ਿਕ ਪੁਲਿਸ ਕਮਲਜੀਤ ਸਿੰਘ ਵੀ ਮੌਜੂਦ ਸਨ। ਅਸ਼ਪ੍ਰੀਤ ਸਿੰਘ ਨੇ ਦ¤ਸਿਆ ਕਿ ਇਸ ਚੈਕਿੰਗ ਦੌਰਾਨ ਲਗਭਗ 40 ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਟੀਮ ਵ¤ਲੋਂ 9 ਵਾਹਨਾਂ ‘ਤੇ ਲ¤ਗੇ ਸਾਰੇ ਪ੍ਰੈਸ਼ਰ ਹਾਰਨ, ਪਟਾਕਾ ਸਲੈਂਸਰ ਹਟਾਏ ਗਏ ਅਤੇ ਮੌਕੇ ‘ਤੇ ਹੀ ਟ੍ਰੈਫ਼ਿਕ ਪੁਲਿਸ ਵ¤ਲੋਂ ਵਾਹਨਾਂ ਦੇ ਚਲਾਨ ਕ¤ਟੇ ਗਏ।ਇਸ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਦੇ ਅਧਿਕਾਰੀਆਂ ਵ¤ਲੋਂ ਬਾਇਓ-ਮੈਡੀਕਲ ਵੇਸਟ ਮੈਨੇਜਮੈਂਟ ਰੂਲਜ਼ 2016 ਅਧੀਨ ਸਿਵਲ ਵੈਟਰਨਰੀ ਹਸਪਤਾਲ ਬਰਨਾਲਾ ਦੀ ਵੀ ਜਾਂਚ ਕੀਤੀ ਗਈ। ਬੋਰਡ ਦੇ ਐਸ.ਡੀ.ਓ. ਅਸ਼ਪ੍ਰੀਤ ਸਿੰਘ ਨੇ ਦ¤ਸਿਆ ਕਿ ਬਾਇਓ-ਮੈਡੀਕਲ ਵੇਸਟ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਸਹੀ ਢੰਗ ਨਾਲ ਕੀਤੀ ਜਾ ਰਹੀ ਸੀ । ਅਸ਼ਪ੍ਰੀਤ ਸਿੰਘ ਨੇ ਕਿਹਾ ਕਿ ਸਮੂਹ ਹਸਪਤਾਲਾਂ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਹਿਲਾਂ ਹੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਰ ਹਾਲਤ ’ਚ ਯਕੀਨੀ ਬਣਾਈ ਜਾਵੇ ਅਤੇ ਉਲੰਘਣਾ ਕਰਨ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Comments are closed.

COMING SOON .....


Scroll To Top
11