Tuesday , 19 February 2019
Breaking News
You are here: Home » Religion » ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ’ਤੇ ਹੋਵੇ ਕਾਨੂੰਨੀ ਕਾਰਵਾਈ : ਪ੍ਰਗਟ ਸਿੰਘ ਭੋਡੀਪੁਰਾ

ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ’ਤੇ ਹੋਵੇ ਕਾਨੂੰਨੀ ਕਾਰਵਾਈ : ਪ੍ਰਗਟ ਸਿੰਘ ਭੋਡੀਪੁਰਾ

ਭਗਤਾ ਭਾਈ ਕਾ, 10 ਜੁਲਾਈ (ਸਵਰਨ ਸਿੰਘ ਭਗਤਾ)- ਦਸਤਾਰ ਫੈਡਰੇਸ਼ਨ ਪੰਜਾਬ ਅਤੇ ਏਕਨੂਰ ਖਾਲਸਾ ਫੌਜ ਵੱਲੋਂ ਬੁਢਲਾਡਾ ਵਿਖੇ ਹੋਈ ਦਸਤਾਰ ਦੀ ਬੇਅਦਬੀ ਸੰਬੰਧੀ ਦਸਤਾਰ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਪ੍ਰਗਟ ਸਿੰਘ ਭੋਡੀਪੁਰਾ ਅਤੇ ਭਾਈ ਸੁਖਪਾਲ ਸਿੰਘ ਗੋਨੇਆਣਾ ਕਲਾਂ ਦੀ ਅਗਵਾਈ ਵਿੱਚ ਬੀੜ ਦਿਆਲਪੁਰਾ ਭਾਈਕਾ ਵਿਖੇ ਪਹੁੰਚ ਕੇ ਮੁੱਖ ਮੰਤਰੀ ਦੇ ਨਾਮ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮੰਗ ਪੱਤਰ ਦਿੱਤਾ। ਪੱਤਰਕਾਰਾਂ ਨਾਲ ਗੱਲ ਕਰਦਿਆਂ ਦਸਤਾਰ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਪ੍ਰਗਟ ਸਿੰਘ ਭੋਡੀਪੁਰਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਆਏ ਦਿਨ ਦਸਤਾਰ ਬੇਅਦਬੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਪਿਛਲੇ ਸਮੇਂ ਵਿੱਚ ਸੰਦੋਆ ਅਤੇ ਕੋਟਕਪੂਰਾ ਵਿਖੇ ਦਸਤਾਰ ਦੀ ਬੇਅਦਬੀ ਹੋਈ ਸੀ ਤੇ ਹੁਣ ਬੁਢਲਾਡਾ ਵਿਖੇ ਕਾਂਗਰਸ ਪਾਰਟੀ ਦੀ ਇੱਕ ਮਹਿਲਾ ਆਗੂ ਵੱਲੋਂ ਆਪਣੀ ਹੀ ਪਾਰਟੀ ਦੇ ਇੱਕ ਆਗੂ ਦੀ ਦਸਤਾਰ ਉਤਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਭੇਜ ਕਿ ਮੰਗ ਕੀਤੀ ਕਿ ਉਕਤ ਮਹਿਲਾ ਕਾਂਗਰਸੀ ਆਗੂ ਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰ ਸਕੇ। ਇਸ ਮੌਕੇ ਉਨ੍ਹਾਂ ਕੇਸਾਧਾਰੀ ਬੀਬੀਆਂ ਨੂੰ ਹੈਲਮਟ ਪਾਉਣ ਦੇ ਆਦੇਸ਼ਾਂ ਦੀ ਨਿਖੇਧੀ ਕੀਤੀ। ਇਸ ਮੌਕੇ ਭਾਈ ਰਣਜੀਤ ਸਿੰਘ ਬੁਰਜ ਥਰੋੜ, ਦਰਸ਼ਨ ਸਿੰਘ ਜੰਡਾਂਵਾਲਾ ਆਦਿ ਹਾਜ਼ਰ ਸਨ।

Comments are closed.

COMING SOON .....


Scroll To Top
11