Monday , 20 January 2020
Breaking News
You are here: Home » Carrier » ਦਸਵੀਂ ਅਤੇ ਬਾਰਵੀਂ ਦੀ ਮੈਰਿਟ ਸੂਚੀ ’ਚ ਨਾਮ ਦਰਜ ਕਰਾਉਣ ਵਾਲਿਆਂ ਦਾ ਵਿਸ਼ੇਸ਼ ਸਨਮਾਨ

ਦਸਵੀਂ ਅਤੇ ਬਾਰਵੀਂ ਦੀ ਮੈਰਿਟ ਸੂਚੀ ’ਚ ਨਾਮ ਦਰਜ ਕਰਾਉਣ ਵਾਲਿਆਂ ਦਾ ਵਿਸ਼ੇਸ਼ ਸਨਮਾਨ

ਕੋਟਕਪੂਰਾ, 21 ਮਈ (ਚਰਨਦਾਸ ਗਰਗ, ਸਤਨਾਮ ਸਿੰਘ)- ਸਥਾਨਕ ਗੁਰਦਵਾਰਾ ਪਾਤਸ਼ਾਹੀ ਦਸਵੀਂ ਵਿਖੇ ਸਰਹੰਦ ਫਤਹਿ ਦਿਵਸ ਨੂੰ ਸਮਰਪਿਤ ਕਰਵਾਏ ਗਏ ਪ੍ਰਸ਼ਨੌਤਰੀ ਮੁਕਾਬਲਿਆਂ ਮੌਕੇ ਹੁਸ਼ਿਆਰ ਤੇ ਹੋਣਹਾਰ ਬੱਚਿਆਂ ਦਾ ਸਨਮਾਨ ਕੀਤਾ ਗਿਆ। ਬਾਬਾ ਦੀਪ ਸਿੰਘ ਚੈਰੀਟੇਬਲ ਸੁਸਾਇਟੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਜੈਕਾਰਾ ਮੂਵਮੈਂਟ ਵੱਲੋਂ ਬਾਬਾ ਕੁਲਵੰਤ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਸਮਾਗਮ ਦੇ ਮੁੱਖ ਮਹਿਮਾਨ ਐਸਐਚਓ ਖੇਮ ਚੰਦ ਪਰਾਸ਼ਰ ਸਨ। ਗੁਰਪ੍ਰੀਤ ਸਿੰਘ ਰਾਜਾ ਅਤੇ ਅਮਰਦੀਪ ਸਿੰਘ ਦੀਪਾ ਨੇ ਦੱਸਿਆ ਕਿ ਸਮਾਗਮ ਦੌਰਾਨ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਪੁੱਛੇ ਗਏ ਸਵਾਲਾਂ ਦੇ ਜਵਾਬ ਦੇਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਦਸਵੀਂ ਦੇ ਨਤੀਜਿਆਂ ’ਚ ਜਿਲਾ ਮੈਰਿਟ ਸੂਚੀ ’ਚ ਨਾਮ ਦਰਜ ਕਰਵਾਉਣ ਵਾਲੇ ਕ੍ਰਮਵਾਰ ਹਰਮਨਜੋਤ ਸਿੰਘ, ਅਨਮੋਲਪ੍ਰੀਤ ਕੌਰ, ਗਗਨਦੀਪ ਸ਼ਰਮਾ, ਜੈਸਮੀਨ ਥਾਪਰ ਅਤੇ ਬਾਰਵੀਂ ਦੇ ਨਤੀਜੇ ’ਚ ਪੰਜਾਬ ਦੀ ਮੈਰਿਟ ’ਚ ਦੂਜਾ ਸਥਾਨ ਹਾਸਲ ਕਰਨ ਵਾਲੀ ਮਨਦੀਪ ਕੌਰ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।
ਮੈਰਿਟ ਸੂਚੀ ਵਾਲੇ ਬੱਚਿਆਂ ਦੇ ਸਨਮਾਨ ਦੀ ਪਾਈ ਪਿਰਤ ਦੀ ਸ਼ਲਾਘਾ ਕਰਦਿਆਂ ਬਲਜੀਤ ਸਿੰਘ ਹਰੀਨੌ, ਹਰਮਨਪ੍ਰੀਤ ਸਿੰਘ ਬਰਾੜ ਅਤੇ ਸੰਤੋਖ ਸਿੰਘ ਸੋਢੀ ਨੇ ਆਖਿਆ ਕਿ ਇਸ ਤੋਂ ਹੋਰਨਾਂ ਬੱਚਿਆਂ ਨੂੰ ਵੀ ਪ੍ਰੇਰਨਾ ਮਿਲੇਗੀ। ਗੁਰਲੀਨ ਕੌਰ ਪ੍ਰਿੰਸੀ ਨੇ ਦੱਸਿਆ ਕਿ ਡਰਾਇੰਗ ਮੁਕਾਬਲਿਆਂ ’ਚ ਪਹਿਲ ਸਥਾਨ ਤੇਗਵੀਰ ਸਿੰਘ, ਦੂਜਾ ਗੁਰਸਿਮਰਨ ਕੌਰ ਖਾਲਸਾ ਅਤੇ ਤੀਜਾ ਸਥਾਨ ਮਹਿਕਪ੍ਰੀਤ ਕੌਰ ਨੇ ਹਾਸਲ ਕੀਤਾ। ਸਨਮਾਨ ਸਮਾਰੋਹ ਦੌਰਾਨ ਉਪਰੋਕਤ ਤੋਂ ਇਲਾਵਾ ਬਲਜੀਤ ਸਿੰਘ ਖੀਵਾ, ਬਲਵਿੰਦਰ ਸਿੰਘ, ਸੰਤ ਸਿੰਘ, ਜਤਿੰਦਰਪਾਲ ਸਿੰਘ, ਗੁਰਿੰਦਰ ਸਿੰਘ, ਜਸਮੇਲ ਸਿੰਘ, ਪਰਮਜੀਤ ਸਿੰਘ, ਹਰਮੰਦਰ ਸਿੰਘ, ਤਰਸੇਮ ਸਿੰਘ ਆਦਿ ਦਾ ਵੀ ਭਰਪੂਰ ਸਹਿਯੋਗ ਰਿਹਾ।

Comments are closed.

COMING SOON .....


Scroll To Top
11