Sunday , 21 April 2019
Breaking News
You are here: Home » PUNJAB NEWS » ਦਸਵੇਂ ਹਫਤਾਵਾਰੀ ਗੁਰਮਤਿ ਸਮਾਗਮ ਮੌਕੇ 202 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ

ਦਸਵੇਂ ਹਫਤਾਵਾਰੀ ਗੁਰਮਤਿ ਸਮਾਗਮ ਮੌਕੇ 202 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ

ਸ੍ਰੀ ਅਨੰਦਪੁਰ ਸਾਹਿਬ, 15 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਸ੍ਰੋ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਗੁਰਮਤਿ ਪ੍ਰਚਾਰ ਲਹਿਰ ਦਾ ਸਾਨੂੰ ਲਾਹਾ ਲੈਣਾ ਚਾਹੀਦਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੋਆਬਾ ਜੋਨ ਦੇ ਦਸਵੇਂ ਹਫਤਾਵਾਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਸੰਗਤਾਂ ਨੂੰ ਖੰਡੇ-ਬਾਟੇ ਦਾ ਅੰਮ੍ਰਿਤ ਛਕਣ ਦੀ ਅਪੀਲ ਵੀ ਕੀਤੀ। ਸ੍ਰ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਈ ਜੀਵਨ ਜਾਂਚ ਤੇ ਚੱਲਦਿਆਂ ਆਪਣਾ ਵਿਰਸਾ ਸੰਭਾਲਣ ਦੀ ਅਪੀਲ ਕੀਤੀ। ਉਨ੍ਹਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਚਲਾਈ ਗੁਰਮਤਿ ਪ੍ਰਚਾਰ ਲਹਿਰ ਦੀ ਸ਼ਾਲਾਘਾ ਵੀ ਕੀਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਬ ਆਫਿਸ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਸੰਗਤਾਂ ਦਾ ਧੰਨਵਾਦ ਕੀਤਾ ਤੇ ਦੱਸਿਆ ਕਿ ਅੱਜ ਹੋਏ ਅੰਮ੍ਰਿਤ – ਸੰਚਾਰ ਮੋਕੇ 202 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਉਨ੍ਹਾਂ ਸੰਗਤਾਂ ਨਾਲ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਖਾਲਸਾ ਸਾਜਨਾ ਦਿਵਸ ਦੇ ਮੌਕੋ ਹੋਏ ਅੰਮ੍ਰਿਤ ਸੰਚਾਰ ਸਮੇਂ 4540 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਉਨ੍ਹਾਂ ਸੰਗਤਾਂ ਨਾਲ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਨਾਟਕ ਟੀਮ ਦੋਆਬਾ ਜੋਨ ਵਿੱਚ ਇੱਕ ਮਹੀਨੇ ਲਈ ਪਹੁੰਚ ਚੁੱਕੀ ਹੈ। ਉਨ੍ਹਾਂ ਸੰਗਤਾਂ ਨੂੰ ਇਸ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਹਫਤਾਵਾਰੀ ਸਮਾਗਮ ਮੌਕੇ ਭਾਈ ਧਰਮਵੀਰ ਸਿੰਘ, ਭਾਈ ਗੁਰਬਚਨ ਸਿੰਘ, ਭਾਈ ਸਿਮਰਪ੍ਰੀਤ ਸਿੰਘ ਜੀ ਦੇ ਹਜੂਰੀ ਰਾਗੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾ ਕੇ ਨਿਹਾਲ ਕੀਤਾ ਗਿਆ। ਭਾਈ ਸਤਨਾਮ ਸਿੰਘ ਦਰਦੀ ਅਤੇ ਭਾਈ ਕੰਵਲਜੀਤ ਸਿੰਘ ਗਗੜੇਵਾਲ ਦੇ ਪੰਥ ਪ੍ਰਸਿੱਧ ਕਵੀਸ਼ਰੀ ਜਥਿਆਂ ਵੱਲੋਂ ਗੁਰ-ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ। ਭਾਈ ਸੁਖਰਾਜ ਸਿੰਘ ਪ੍ਰਚਾਰਕ ਅਤੇ ਭਾਈ ਲਵਪ੍ਰੀਤ ਸਿੰਘ ਪ੍ਰਚਾਰਕ ਨੇ ਸਟੇਜ਼ ਸਕੱਤਰ ਵਜੋਂ ਸੇਵਾ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗਿਆਨੀ ਫੂਲਾ ਸਿੰਘ ਹੈਡਗ੍ਰੰਥੀ, ਬੀਬੀ ਰਣਜੀਤ ਕੌਰ ਮਾਹਿਲਪੁਰੀ ਮੈਂਬਰ ਸ੍ਰੋ ਕਮੇਟੀ, ਮੈਨੇਜਰ ਜਸਵੀਰ ਸਿੰਘ, ਹਰਦੇਵ ਸਿੰਘ ਸੂਚਨਾ ਅਫਸਰ, ਸੁਰਜੀਤ ਸਿੰਘ ਗਾਈਡ, ਸਾਬਕਾ ਮੀਤ ਸਕੱਤਰ ਸ੍ਰ. ਜਗੀਰ ਸਿੰਘ, ਅੰਗਰੇਜ ਸਿੰਘ ਹੈਬੋਵਾਲ, ਸੁਰਿੰਦਰ ਸਿੰਘ ਮਟੌਰ, ਪ੍ਰੋ. ਉਪਿੰਦਰਜੀਤ ਸਿੰਘ, ਸੰਦੀਪ ਸਿੰਘ ਕਲੌਤਾ ਭਾਈ ਮਨਜਿੰਦਰ ਸਿੰਘ ਬਰਾੜ ਵੱਲੋਂ ਸਮਾਗਮ ਦੌਰਾਨ ਸੰਗਤਾਂ ਲੈ ਕੇ ਯੋਗਦਾਨ ਪਾਉਣ ਵਾਲੇ ਭਾਈ ਤਾਰਾ ਸਿੰਘ ਦਾ ਸਨਮਾਨ ਵੀ ਕੀਤਾ ਗਿਆ।

Comments are closed.

COMING SOON .....


Scroll To Top
11