Friday , 23 August 2019
Breaking News
You are here: Home » BUSINESS NEWS » ਦਿੱਲੀ ’ਚ ਲੱਖਾਂ ਕਿਸਾਨਾਂ ਨੇ ਘੇਰੀ ਮੋਦੀ ਸਰਕਾਰ

ਦਿੱਲੀ ’ਚ ਲੱਖਾਂ ਕਿਸਾਨਾਂ ਨੇ ਘੇਰੀ ਮੋਦੀ ਸਰਕਾਰ

ਕਾਂਗਰਸ ਸਮੇਤ ਸਾਰੀਆਂ ਵਿਰੋਧੀ ਧਿਰਾਂ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ

ਨਵੀਂ ਦਿੱਲੀ, 30 ਨਵੰਬਰ- ਦਿਲੀ ’ਚ ਦੇਸ਼ ਭਰ ਦੇ ਲਖਾਂ ਕਿਸਾਨਾਂ ਨੇ ਕਰਜ਼ਾ ਮੁਆਫ਼ੀ ਅਤੇ ਫ਼ਸਲ ਦਾ ਡੇਢ ਗੁਣਾ ਭਾਅ ਕਰਨ ਸਬੰਧੀ ਰਾਮ ਲੀਲਾ ਮੈਦਾਨ ਤੋਂ ਸੰਸਦ ਮਾਰਗ ਤਕ ਮਾਰਚ ਕਢਿਆ। ਇਸ ਪ੍ਰਦਰਸ਼ਨ ਵਿਚ ਅਖਿਲ ਭਾਰਤੀ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ ਦੇ ਬੈਨਰ ਹੇਠ ਲਗਪਗ 200 ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ। ਇਸ ਮੌਕੇ ਤੇਲੰਗਾਨਾ ਤੋਂ ਮਹਿਲਾਵਾਂ ਨੇ ਖ਼ੁਦਕੁਸ਼ੀ ਕਰ ਗਏ ਆਪਣੇ ਪਤੀਆਂ ਦੀਆਂ ਤਸਵੀਰਾਂ ਨਾਲ ਮਾਰਚ ਵਿਚ ਸ਼ਿਰਕਤ ਕੀਤੀ। ਇਨ੍ਹਾਂ ਮਹਿਲਾਵਾਂ ਨੇ ਦਸਿਆ ਕਿ ਕਰਜ਼ੇ ਕਾਰਨ ਇਨ੍ਹਾਂ ਦੇ ਪਤੀਆਂ ਨੇ ਖ਼ੁਦਕੁਸ਼ੀ ਕਰ ਲਈ। ਸਰਕਾਰ ਨੇ ਨਾ ਤਾਂ ਪਹਿਲਾਂ ਕੋਈ ਮਦਦ ਕੀਤੀ ਤੇ ਨਾ ਖ਼ੁਦਕੁਸੀ ਕਰਨ ਤੋਂ ਬਾਅਦ ਕੋਈ ਮੁਆਵਜ਼ਾ ਦਿਤਾ ਗਿਆ। ਇਨ੍ਹਾਂ ਤੋਂ ਇਲਾਵਾ ਤਾਮਿਲਨਾਡੂ ਦੇ ਕਿਸਾਨਾਂ ਨੇ ਨਰਕੰਕਾਲ ਨਾਲ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨਾਲ ਵਡੀ ਗਿਣਤੀ ਮਹਿਲਾਵਾਂ ਵੀ ਸ਼ਾਮਿਲ ਸਨ। ਖਬੇਪਖੀ ਸੰਗਠਨਾਂ ਨਾਲ ਸਬੰਧਤ ਵਿਦਿਆਰਥੀਆਂ, ਅਧਿਆਪਕਾਂ, ਮਜ਼ਦੂਰ ਸੰਗਠਨਾਂ ਨੇ ਕਿਸਾਨਾਂ ਦੇ ਮਾਰਚ ਵਿਚ ਇੰਤਜ਼ਾਮਾਂ ਦਾ ਕੰਮ ਸੰਭਾਲਿਆ। ਹਜ਼ਾਰਾਂ ਕਿਸਾਨ ਵੀਰਵਾਰ ਹੀ ਦਿਲੀ ਦੇ ਰਾਮਲੀਲਾ ਮੈਦਾਨ ਵਿਚ ਪਹੁੰਚ ਗਏ ਸਨ। ਕਿਸਾਨਾਂ ਨੇ ਖੇਤੀਬਾੜੀ ਲਈ ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਵੀ ਮੰਗ ਕੀਤੀ ਹੈ। ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ‘ਅਯੋਧਿਆ ਨਹੀਂ ਕਰਜ਼ਾ ਮੁਆਫ਼ੀ’ ਦੇ ਨਾਅਰੇ ਲਾਏ। ਇਸ ਮੌਕੇ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਧਿਰਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ। ਕਿਸਾਨਾਂ ਦਾ ਸਾਥ ਦੇਣ ਲਈ ਡਾਕਟਰ, ਵਕੀਲ, ਸਾਬਕਾ ਫ਼ੌਜੀ, ਮੁਲਾਜ਼ਮ ਤੇ ਵਿਦਿਆਰਥੀ ਸਮੇਤ ਸਮਾਜ ਦੇ ਹਰ ਵਰਗ ਦੇ ਲੋਕਾਂ ਨੇ ਹਾਜ਼ਰੀ ਭਰੀ। ਕਿਸਾਨਾਂ ਦੇ ਮਾਰਚ ਨੂੰ ਵੇਖਦਿਆਂ ਦਿਲੀ ਪੁਲਿਸ ਨੇ ਪੂਰੀ ਤਿਆਰੀ ਕਸੀ ਹੋਈ ਸੀ। ਪੁਲਿਸ ਬਲ ਦੇ ਕਰੀਬ 3500 ਜਵਾਨ ਤਾਇਨਾਤ ਕੀਤੇ ਗਏ ਸਨ। ਇਸ ਮੌਕੇ ਕਾਂਗਰਸ ਪਾਰਟੀ ਸਮੇਤ ਸਾਰੀਆਂ ਵਿਰੋਧੀ ਧਿਰਾਂ ਵੱਲੋਂ ਸਾਂਝੀਵਾਲਤਾ ਦਿਖਾਈ ਗਈ। ਕਿਸਾਨ ਅੰਦੋਲਨ ’ਚ ਪਹੁੰਚੇ ਦਿਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ’ਤੇ ਤਿਖੇ ਹਮਲੇ ਕਰਦਿਆਂ ਕਿਹਾ ਕਿ ਜਿਸ ਦੇਸ਼ ਦੇ ਅੰਦਰ ਕਿਸਾਨ ਖ਼ੁਦਕੁਸ਼ੀ ਕਰਨ ਲਈ ਮਜਬੂਰ ਹਨ ਅਤੇ ਭੁਖਮਰੀ ਦਾ ਸ਼ਿਕਾਰ ਹੋ ਰਹੇ ਹਨ ਅਜਿਹਾ ਦੇਸ਼ ਕਦੇ ਤਰਕੀ ਨਹੀਂ ਕਰ ਸਕਦਾ। ਕੇਜਰੀਵਾਲ ਨੇ ਕਿਹਾ ਕਿ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਹੁਣ ਭਾਰਤੀ ਜਨਤਾ ਪਾਰਟੀ ਭਜ ਰਹੀ ਹੈ। ਦਿਲੀ ਦੇ ਰਾਮ ਲੀਲਾ ਮੈਦਾਨ ’ਚ ਕਿਸਾਨ ਰੈਲੀ ’ਚ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਨਿਸ਼ਾਨ ਸਾਧਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਉਦਯੋਗਪਤੀਆਂ ਦਾ ਕਰਜ਼ਾ ਮੁਆਫ਼ ਕੀਤਾ ਹੈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੀਤਾ ਰਾਮ ਯੇਚੁਰੀ ਨੇ ਭਾਜਪਾ ਅਤੇ ਆਰ.ਐਸ.ਐਸ. ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਕੋਲ ਇਕ ਹੀ ਹਥਿਆਰ ਹੈ ਰਾਮ ਮੰਦਿਰ। ਉਨ੍ਹਾਂ ਕਿਹਾ ਕਿ ਚੋਣਾਂ ਆਉਂਦਿਆਂ ਹੀ ਇਨ੍ਹਾਂ ਨੇ ਰਾਮ-ਰਾਮ ਜਪਣਾ ਸ਼ੁਰੂ ਕਰ ਦਿਤਾ ਹੈ।

Comments are closed.

COMING SOON .....


Scroll To Top
11