Saturday , 20 April 2019
Breaking News
You are here: Home » PUNJAB NEWS » ਦੇਸ਼ ’ਚ ਕੌਮੀ ਸੁਰੱਖਿਆ ਨੀਤੀ ਦੀ ਸਖਤ ਲੋੜ : ਵੋਹਰਾ

ਦੇਸ਼ ’ਚ ਕੌਮੀ ਸੁਰੱਖਿਆ ਨੀਤੀ ਦੀ ਸਖਤ ਲੋੜ : ਵੋਹਰਾ

ਚੰਡੀਗੜ੍ਹ/ਐਸ.ਏ.ਐਸ ਨਗਰ, 1 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਜੰਮੂ ਕਸ਼ਮੀਰ ਦੇ ਸਾਬਕਾ ਰਾਜਪਲ ਐਨ.ਐਨ. ਵੋਹਰਾ ਨੇ ਕਿਹਾ ਕਿ ਦੇਸ਼ ਨੂੰ ਇਕ ਦਿਸ਼ਾ ’ਚ ਸੇਧਤ ਕਰਨ ਲਈ ਕੇਂਦਰ ਵੱਲੋਂ ਰਾਜਾਂ ਦੀ ਸਲਾਹ ਦੇ ਨਾਲ ਕੌਮੀ ਸੁਰੱਖਿਆ ਨੀਤੀ ਬਣਾਈ ਜਾਣੀ ਚਾਹੀਦੀ ਹੈੇ। ਇਸ ਦੇ ਨਾਲ-ਨਾਲ ਕੌਮੀ ਸੁਰੱਖਿਆ ਸਬੰਧੀ ਸਰਕਾਰ ਵੱਲੋਂ ਵਿਸ਼ੇਸ਼ ਕੌਮੀ ਸਰੱਖਿਆ ਪ੍ਰਸ਼ਾਸ਼ਨਕ ਸੇਵਾਵਾਂ ਦਾ ਵੀ ਗਠਨ ਕਰਨਾ ਚਾਹੀਦਾ ਹੈ। ਇਹ ਵਿਚਾਰ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਮਨੁੱਖੀ ਸਰੋਤ ਵਿਕਾਸ ਵਿੰਗ ਵੱਲੋਂ ਆਈ.ਐਸ.ਬੀ., ਐਸ.ਏ.ਐਸ. ਨਗਰ ਵਿਖੇ ਕੌਮੀ ਸੁਰੱਖਿਆ ਸਬੰਧੀ ਕਰਵਾਏ ਪਹਿਲੇ ਕੇ.ਪੀ.ਐਸ.ਗਿੱਲ ਯਾਦਗਾਰੀ ਲੈਕਚਰ ਸਬੰਧੀ ਕਰਵਾਏ ਸਮਾਗਮ ਵਿਖੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਜੇਲ੍ਹ ਮੰਤਰੀ ਪੰਜਾਬ, ਸੁਖਜਿੰਦਰ ਸਿੰਘ ਰੰਧਾਵਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਵੋਹਰਾ ਨੇ ਕਿਹਾ ਕਿ ਸਾਬਕਾ ਡੀ.ਜੀ.ਪੀ. ਗਿੱਲ ਇੱਕ ਕਾਬਲ ਤੇ ਦਲੇਰ ਪੁਲੀਸ ਪ੍ਰਸ਼ਾਸਕ ਸਨ, ਜਿਨ੍ਹਾਂ ਨੇ ਸੂਬੇ ਵਿੱਚੋਂ ਅੱਤਵਾਦ ਦੇ ਖਾਤਮੇ ਵਿੱਚ ਇਤਿਹਾਸਕ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਦੇ ਮੱਦੇਨਜ਼ਰ ਕੌਮੀ ਸੁਰੱਖਿਆ ਦੇ ਪ੍ਰਬੰਧਨ ਲਈ ਦੇਸ਼ ਨੂੰ ਇੱਕ ਸਮਰਪਿਤ ਮੰਤਰਾਲੇ ਦੀ ਲੋੜ ਹੈ। ਉਨ੍ਹਾਂ ਸਲਾਹ ਦਿੱਤੀ ਕਿ ਕੌਮੀ ਸੁਰੱਖਿਆ ਦੀ ਸਮੱਸਿਆ ਨਾਲ ਨਜਿੱਠਣ ਲਈ ਹਰ ਸੂਬੇ ਵਿੱਚ ਵਿਸ਼ੇਸ਼ ਬਲਾਂ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ ਅਤੇ ਸਪੈਸ਼ਲ ਬਲਾਂ ਦੇ ਜਵਾਨਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇ ਕਿਉਂਕਿ ਗਾਵਾਂ ਕੱਟਣ ਵਾਲੇ ਗੁੱਟਾਂ ਵੱਲੋਂ ਕਾਨੂੰਨੀ ਵਿਵਸਥਾ ਨੂੰ ਢਾਹ ਲਾ ਕੇ ਸਮਾਜਕ ਤਣਾਅ ਪੈਦਾ ਕੀਤਾ ਜਾਂਦਾ ਹੈ ਜੋਕਿ ਕੌਮੀ ਸੁਰੱਖਿਆ ਨੂੰ ਪ੍ਰਭਾਵਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰ ਕੇ ਕੀਤੇ ਜਾਂਦੇ ਪ੍ਰਦਰਸ਼ਨ ਸਮਾਜ ਨੂੰ ਵੰਡਦੇ ਹਨ ਅਤੇ ਇਸ ਨਾਲ ਦੇਸ਼ ਦੇ ਸਰੋਤ ਵੀ ਬਰਬਾਦ ਹੁੰਦੇ ਹਨ। ਉਨ੍ਹਾਂ ਕਿਹਾ ਕਿ ਆਪੇ ਬਣੇ ਧਰਮ ਗੁਰੂਆਂ ਵੱਲੋਂ ਕੀਤੀਆਂ ਜਾਂਦੀਆਂ ਕਾਨੂੰਨ ਵਿਰੋਧੀ ਗਤੀਵਿਧੀਆਂ ’ਤੇ ਲਗਾਤਾਰ ਤਿੱਖੀ ਨਜ਼ਰ ਰੱਖਣ ਦੇ ਨਾਲ-ਨਾਲ ਗੰਭੀਰ ਪੜਚੋਲ ਹੋਣੀ ਚਾਹੀਦੀ ਹੈ। ਉਨ੍ਹਾਂ ਹੋਰ ਕਿਹਾ ਕਿ ਸਮਾਜ ਦੇ ਭਾਈਚਾਰਿਆਂ ਦਰਮਿਆਨ ਪੈਦਾ ਹੋਣ ਵਾਲਾ ਤਣਾਅ ਵੀ ਕੌਮੀ ਸੁਰੱਖਿਆ ਸਬੰਧੀ ਮੁਸ਼ਕਲ ਬਣ ਸਕਦੇ ਹੈਨ
ਵੋਹਰਾ ਨੇ ਆਖਿਆ ਕਿ ਪੁਲੀਸ ਪਹਿਲੀ ‘ਲਾਈਨ ਆਫ਼ ਡਿਫੈਂਸ’ ਹੁੰਦੀ ਹੈ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਉਸ ਵੱਲੋਂ ਮਜ਼ਬੂਤ ਕਾਰਵਾਈ ਕੀਤੀ ਜਾਣੀ ਲਾਜ਼ਮੀ ਹੈ ਨਹੀਂ ਤਾਂ ਭਵਿੱਖ ਵਿੱਚ ਕਿਸੇ ਪੜਾਅ ਉਤੇ ਉਹ ਸਮੱਸਿਆ ਇੱਕ ਵੱਡੀ ਸੁਰੱਖਿਆ ਸਮੱਸਿਆ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪੁਲੀਸ, ਪ੍ਰੌਸੀਕਿਉਸ਼ਨ ਤੇ ਨਿਆਂਪਾਲਿਕਾ ਵਿੱਚ ਅਮਲੇ ਦੀ ਘਾਟ ਹੈ, ਜੋ ਕਿ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਮੁਸ਼ਕਲ ਬਣਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੇ ਸਾਰੇ ਵਿੰਗਾਂ ਲਈ ਵਿੱਤੀ ਸਮੱਰਥਨ ਘੱਟ ਹੈ ਅਤੇ ਉਸ ਵਿੱਚੋਂ ਵੀ ਬਹਤਾ ਤਨਖ਼ਾਹਾਂ ’ਤੇ ਹੀ ਖਰਚ ਹੋ ਜਾਂਦਾ ਹੈ ਅਤੇ ਸਿਖਲਾਈ ਅਤੇ ਆਧੁਨਿਕਰਨ ’ਤੇ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਹਰ ਪੱਧਰ ’ਤੇ ਸਿਆਸੀ ਪ੍ਰਭਾਵ ਕਾਰਨ ਪੁਲੀਸ ਦਾ ਹੌਸਲਾ ਅਤੇ ਕਾਰਜਕੁਸ਼ਲਤਾ ਘਟਦੀ ਹੈ। ਵੋਹਰਾ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਭਾਰਤ ਦੀ ਕੌਮੀ ਸੁਰੱਖਿਆ ਨੂੰ ਸਦਾ ਹੀ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਹਿਮ ਜਾਣਕਾਰੀ ਸਬੰਧੀ ਢਾਂਚੇ ਦੀ ਸੁਰੱਖਿਆ ਬਾਰੇ ਸੁਚੇਤ ਹੋਣ ਦੀ ਸਖਤ ਲੋੜ ਹੈੇ। ਉਨ੍ਹਾਂ ਕਿਹਾ ਕਿ ਸਾਈਬਰ ਅਤੇ ਸੂਚਨਾ ਤਕਨੀਕ ਦੇ ਯੁੱਗ ਵਿੱਚ ਦਹਿਸ਼ਤਗਰਦ ਦੂਰ ਦੁਰਾਡੇ ਬੈਠ ਕੇ ਫੰਡ ਇੱਕਠੇ ਕਰਨ ਦੇ ਨਾਲ-ਨਾਲ ਦਹਿਸ਼ਤੀ ਕਾਰਵਾਈਆਂ ਨੂੰ ਵੀ ਅੰਜਾਮ ਦੇ ਸਕਦੇ ਹਨ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਜੇਲ੍ਹ ਮੰਤਰੀ ਪੰਜਾਬ, ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਪੰਜਾਬ ਪੁਲੀਸ ਨੇ ਸੂਬੇ ਵਿੱਚੋਂ ਅਤਿਵਾਦ ਦੇ ਖ਼ਾਤਮੇ ਵਿੱਚ ਸਭ ਤੋਂ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਕੇ.ਪੀ.ਐਸ. ਗਿੱਲ ਨੇ ਅੱਗੇ ਹੋ ਕੇ ਪੁਲੀਸ ਦੀ ਅਗਵਾਈ ਕੀਤੀ ਤਾਂ ਜੋ ਅਮਨ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਨੇ ਅਤਿਵਾਦ ਵਿਰੋਧੀ ਅਪਰੇਸ਼ਨ ਵਿੱਚ ਨਿੱਜੀ ਤੌਰ ਉਤੇ ਅਗਵਾਈ ਕੀਤੀ ਸੀ। ਪੰਜਾਬ ਪੁਲੀਸ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੁਲੀਸ ਸੂਬੇ ਵਿੱਚੋਂ ਨਸ਼ੇ ਅਤੇ ਨਸ਼ਾ ਤਸਕਰਾਂ ਦਾ ਸੂਬੇ ਵਿੱਚੋਂ ਉਸੇ ਤਰ੍ਹਾਂ ਸਫਾਇਆ ਕਰੇ ਜਿਵੇਂ ਦਹਿਸ਼ਤਗਰਦੀ ਦਾ ਖ਼ਾਤਮਾ ਕੀਤਾ ਸੀ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਹਰ ਜ਼ਿਲ੍ਹੇ ਵਿਚ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਅਮਨ ਕਾਇਮ ਕਰਨ ਲਈ ਪੰਜਾਬ ਪੁਲੀਸ ਵੱਲੋਂ ਨਿਭਾਈ ਭੂਮਿਕਾ ਦਾ ਪਤਾ ਲੱਗ ਸਕੇ।

Comments are closed.

COMING SOON .....


Scroll To Top
11