ਸੰਗਰੂਰ, 18 ਨਵੰਬਰ- ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਅਤੇ ਪਰਿਵਾਰ ਨੂੰ ਮੁਆਵਜਾ ਦਿਵਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਅੱਗੇ ਆਇਆ ਹੈ ਜਿਸ ਤਹਿਤ ਪਾਰਟੀ ਦਾ ਇੱਕ ਵਫ਼ਦ ਸਾਬਕਾ ਵਿੱਤ ਮੰਤਰੀ ਤੇ ਲਹਿਰਾਗਾਗ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਜਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਤੇ ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਤੇ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਦੀ ਅਗਵਾਈ ‘ਚ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਅਤੇ ਐਸ.ਐਸ.ਪੀ. ਸੰਗਰੂਰ ਡਾ..ਸੰਦੀਪ ਗਰਗ ਨੂੰ ਮਿਲਿਆ ਤੇ ਮੰਗ ਪੱਤਰ ਸੌਂਪੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਆਗੂਆਂ ਨੇ ਦੱਸਿਆ ਕਿ ਚੰਗਾਲੀਵਾਲਾ ‘ਚ ਜਗਮੇਲ ਸਿੰਘ ਨਾਲ ਵਾਪਰੀ ਘਟਨਾ ਤੋਂ ਪੰਜਾਬ ‘ਚ ਕਾਨੂੰਨੀ ਵਿਵਸਥਾ ਦੀ ਡਾਂਵਾ ਡੋਲ ਸਥਿਤੀ ਦਾ ਸਾਫ਼ ਪਤਾ ਲਗਦਾ ਹੈ । ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਲੋਕਾਂ ਅੰਦਰ ਸੋਗ ਅਤੇ ਰੋਸ਼ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੇ ਧਿਆਨ ‘ਚ ਹੋਣ ਤੋਂ ਬਾਅਦ ਵੀ ਐਡਾ ਵੱਡਾ ਹਾਦਸਾ ਵਾਪਰਨਾ ਬਹੁਤ ਮੰਦਭਾਗਾ ਹੈ ਜੇਕਰ ਪੁਲਿਸ ਨੇ ਸਮੇਂ ਸਿਰ ਰਹਿੰਦੇ ਮੌਕਾ ਸਾਂਭਿਆ ਹੁੰਦਾ ਤਾਂ ਸ਼ਾਇਦ ਇਹ ਹਾਦਸਾ ਨਾ ਵਾਪਰਦਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਡਾਕਟਰਾਂ ਵੱਲੋਂ ਬਹੁਤ ਅਣਗਹਿਲੀ ਵਰਤੀ। ਜਗਮੇਲ ਦੀ ਗੰਭੀਰ ਹਾਲਤ ਦੇਖਦੇ ਹੋਏ ਵੀ ਡਾਕਟਰਾਂ ਨੇ ਕੋਈ ਠੋਸ ਉਪਰਾਲੇ ਨਹੀਂ ਕੀਤੇ ਜੋ ਅਜਿਹੇ ਹਾਲਾਤ ਵਿੱਚ ਮੌਕੇ ਸਿਰ ਹੋਣੇ ਚਾਹੀਦੇ ਸਨ। ਆਗੂਆਂ ਨੇ ਦੱਸਿਅ ਕਿ ਸ੍ਰੋਮਣੀ ਅਕਾਲੀ ਦਲ ਵੱਲੋਂ ਮੰਗ ਕੀਤੀ ਜਾਂਦੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਕੇ ਦੋਸ਼ੀਆਂ ਖਿਲਾਫ਼ ਸਖਤ ਤੋਂ ਸਖਤ ਕਰਵਾਈ ਕੀਤੀ ਜਾਵੇ ਅਤੇ ਪੀੜਤ ਦੇ ਪਰਿਵਾਰ ਤੁਰੰਤ ਢੁਕਵਾਂ ਮੁਆਵਜਾ ਦਿੱਤਾ ਜਾਵੇ। ਇਸ ਮੌਕੇ ਸਤਿਗੁਰ ਸਿੰਘ ਨਮੋਲ, ਪ੍ਰਿਤਪਾਲ ਸਿੰਘ ਹਾਂਡਾ, ਰਜਿੰਦਰ ਸਿੰਘ ਕਾਂਝਲਾ, ਗੁਲਜਾਰੀ ਮੂਣਕ, ਤੇਜਾ ਸਿੰਘ ਕਮਾਲਪੁਰ, ਮਹੀਪਾਲ ਭੂਲਣ, ਬੀਬੀ ਪਰਮਜੀਤ ਕੌਰ ਵਿਰਕ, ਮਲਕੀਤ ਸਿੰਘ ਚੰਗਾਲ, ਵਰਿੰਦਰ ਪਾਲ ਸਿੰਘ ਟੀਟੂ, ਗੁਰਮੀਤ ਸਿੰਘ ਜੌਹਲ, ਨਰਿੰਦਰ ਸਿੰਘ ਠੇਕੇਦਾਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦੇ ਬਹੁਤ ਸਾਰੇ ਆਗੂ ਤੇ ਵਰਕਰ ਮੌਜ਼ੂਦ ਸਨ।
You are here: Home » PUNJAB NEWS » ਧਨਾਢਾਂ ਦੇ ਤਸ਼ੱਦਦ ਦਾ ਸ਼ਿਕਾਰ ਦਲਿਤ ਨੌਜਵਾਨ ਦੇ ਪਰਿਵਾਰ ਨੂੰ ਇਨਸਾਫ਼ ਦਵਾਉਣ ਲਈ ਅੱਗੇ ਆਇਆ ਸ਼੍ਰੋਮਣੀ ਅਕਾਲੀ ਦਲ