ਨਵੀਂ ਦਿੱਲੀ, 10 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਅਯੁੱਧਿਆ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਐਤਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਬਾਬਾ ਰਾਮਦੇਵ, ਸਵਾਮੀ ਪਰਮਤਮਾਨੰਦ, ਸਵਾਮੀ ਅਵਧੇਸ਼ਾਨੰਦ, ਸ਼ੀਆ ਧਾਰਮਿਕ ਆਗੂ ਮੌਲਾਨਾ ਕਾਲਬੇ ਜਵਾਦ ਅਤੇ ਹੋਰ ਧਾਰਮਿਕ ਨੇਤਾਵਾਂ ਨਾਲ ਮੀਟਿੰਗ ਕੀਤੀ।ਬੈਠਕ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਕਿਹਾ ਕਿ ਧਾਰਮਿਕ ਨੇਤਾਵਾਂ ਨਾਲ ਇਹ ਮੁਲਾਕਾਤ ਸਾਰੇ ਭਾਈਚਾਰਿਆਂ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਦੀ ਭਾਵਨਾ ਨੂੰ ਕਾਇਮ ਰੱਖਣ ਲਈ ਕੀਤੀ ਗਈ।ਉਨ੍ਹਾਂ ਕਿਹਾ ਕਿ ਬੈਠਕ ਵਿੱਚ ਹਿੱਸਾ ਲੈਣ ਵਾਲੇ ਇਸ ਤੱਥ ਨੂੰ ਜਾਣਦੇ ਹਨ ਕਿ ਦੇਸ਼ ਅੰਦਰ ਅਤੇ ਬਾਹਰ ਕੁਝ ਵਿਰੋਧੀ ਤੱਤ ਸਾਡੇ ਕੌਮੀ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਸਥਿਤੀ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰ ਸਕਦੇ ਹਨ।
You are here: Home » NATIONAL NEWS » ਧਾਰਮਿਕ ਨੇਤਾਵਾਂ ਨੂੰ ਮਿਲੇ ਕੌਮੀ ਸੁਰੱਖਿਆ ਸਲਾਹਕਾਰ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਕੀਤੀ ਅਪੀਲ