Wednesday , 16 January 2019
Breaking News
You are here: Home » Religion » ਧਾਰਮਿਕ ਸਦਭਾਵਨਾ ਦੀ ਵੈਰੀ ਆਰ.ਐਸ.ਐਸ. ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਵੇ : ਜੱਥੇਦਾਰ ਅਵਤਾਰ ਸਿੰਘ

ਧਾਰਮਿਕ ਸਦਭਾਵਨਾ ਦੀ ਵੈਰੀ ਆਰ.ਐਸ.ਐਸ. ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਵੇ : ਜੱਥੇਦਾਰ ਅਵਤਾਰ ਸਿੰਘ

ਲੁਧਿਆਣਾ, 15 ਮਈ (ਪੰਜਾਬ ਟਾਇਮਜ਼ ਬਿਊਰੋ)- ਸਿੱਖ ਧਰਮ ਦਾ ਇਤਿਹਾਸ ਅਤੇ ਇਸ ਦੇ ਸਿਧਾਂਤ ਇਸ ਦੀ ਵਿਲੱਖਣਤਾ ਦਾ ਪ੍ਰਤੱਖ ਪ੍ਰਮਾਣ ਹਨ। ਸਿੱਖ ਕੌਮ ਦਾ ਗਰੰਥ, ਨਿਸ਼ਾਨ ਤੇ ਪਹਿਚਾਣ ਵੱਖਰੀ ਹੈ ਇਸ ਲਈ ਸਿੱਖਾਂ ਨੂੰ ਹਿੰਦੂ ਧਰਮ ਦਾ ਹਿੱਸਾ ਦੱਸਣ ਦੀ ਕੋਸ਼ਿਸ਼ ਕਦਾਚਿਤ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਕੀਤਾ। ਉਨ੍ਹਾਂ ਕਿਹਾ ਕਿ ਆਰ.ਐੱਸ.ਐੱਸ. ਵੱਲੋਂ ਹਿੰਦੀ ਭਾਸ਼ਾ ਵਿਚ ਛੋਟੀਆਂ-ਛੋਟੀਆਂ ਕਿਤਾਬਾਂ ਛਾਪੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਪੁਸਤਕਾਂ ਵਿਚ ਗੁਰੂ ਸਾਹਿਬ ਨੂੰ ਗਊ-ਪੂਜਕ ਅਤੇ ਹਿੰਦੂ ਰੀਤੀ-ਰਿਵਾਜ਼ਾਂ ਦੇ ਹਾਮੀ ਸਿੱਧ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਸਿੱਖ ਵੀ ਆਪਣੀਆਂ ਰਵਾਇਤਾਂ ਨੂੰ ਭੁੱਲ ਕੇ ਕਰਮਕਾਂਡਾਂ ਵਿੱਚ ਲੱਗ ਜਾਣ। ਉਨ੍ਹਾਂ ਕਿਹਾ ਕਿ ਇਹ ਵੀ ਸੋਚਣ ਵਾਲੀ ਗੱਲ ਹੈ ਕਿ 2016 ਵਿੱਚ ਪ੍ਰਕਾਸ਼ਿਤ ਇਹ ਪੁਸਤਕਾਂ ਅੱਜ ਸਾਹਮਣੇ ਆ ਰਹੀਆਂ ਹਨ ਜੋ ਸਿੱਧ ਕਰਦੀਆਂ ਹਨ ਕਿ ਆਰ.ਐੱਸ.ਐੱਸ. ਬੜੀ ਸੋਚੀ ਸਮਝੀ ਸਾਜ਼ਿਸ਼ ਤਹਿਤ ਇਤਿਹਾਸ ਦੀਆਂ ਕਿਤਾਬਾਂ ਛਾਪ ਕੇ ਲੰਬੇ ਸਮੇਂ ਪਿਛੋਂ ਲੋਕਾਂ ਵਿੱਚ ਪਹੁੰਚਾ ਰਹੀ ਹੈ।
ਜੱਥੇਦਾਰ ਮੱਕੜ ਨੇ ਕਿਹਾ ਕਿ ਆਰ.ਐਸ.ਐਸ. ਇੱਕ ਹਿੰਦੂ ਕੱਟੜਵਾਦੀ ਸੰਗਠਨ ਜੋ ਪੂਰੇ ਦੇਸ਼ ਅੰਦਰ ਧਾਰਮਿਕ ਸਦਭਾਵਨਾ ਦਾ ਵੱਡਾ ਵੈਰੀ ਹੈ। ਇਹ ਸੰਗਠਨ ਭਾਰਤ ਅੰਦਰ ਸਾਰੀਆਂ ਘੱਟ ਗਿਣਤੀ ਕੌਮਾਂ ਦੇ ਇਤਿਹਾਸ ਨੂੰ ਖਤਮ ਕਰਨ, ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਅਤੇ ਲੋਕਤੰਤਰ ਦਾ ਕਤਲ ਕਰਨ ਲਈ ਨਿਰੰਤਰ ਕੋਝੀਆਂ ਚਾਲਾਂ ਚੱਲਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਆਰ.ਐਸ.ਐਸ. ਭਾਰਤ ਅੰਦਰ ਅਮਨ-ਕਾਨੂੰਨ ਭੰਗ ਕਰਨ ਅਤੇ ਦੇਸ਼ ਨੂੰ ਅੰਦਰੂਨੀ ਤੌਰ ’ਤੇ ਕਮਜ਼ੋਰ ਕਰਕੇ ਤੋੜਨ ਲਈ ਜ਼ਿੰਮੇਵਾਰ ਹੈ। ਇਸ ਲਈ ਭਾਰਤ ਸਰਕਾਰ ਨੂੰ ਇਸ ਸੰਗਠਨ ਉਪਰ ਰੋਕ ਲਾਉਣੀ ਚਾਹੀਦੀ ਹੈ ਤਾਂ ਜੋ ਭਾਰਤ ਅੰਦਰ ਲੋਕਤੰਤਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਅਪੀਲ ਕੀਤੀ ਕਿ ਸਿੱਖ ਧਰਮ ਉਪਰ ਹੋ ਰਹੇ ਇਸ ਗਹਿਰੇ ਹਮਲੇ ਵਿਰੁੱਧ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਉਣ। ਉਨ੍ਹਾਂ ਸਮੂਹ ਪੰਥਕ ਧਿਰਾਂ ਨੂੰ ਵੀ ਇਸ ਮਾਮਲੇ ਵਿਰੁੱਧ ਇੱਕਜੁਟ ਹੋਣ ਦੀ ਅਪੀਲ ਵੀ ਕੀਤੀ।

Comments are closed.

COMING SOON .....


Scroll To Top
11