Tuesday , 21 January 2020
Breaking News
You are here: Home » NATIONAL NEWS » ਧਾਰਾ 370 ਖ਼ਤਮ ਕੀਤੇ ਜਾਣ ਦੇ ਵਿਰੋਧ ‘ਚ ਮਜ਼ਦੂਰ ਆਗੂਆਂ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ

ਧਾਰਾ 370 ਖ਼ਤਮ ਕੀਤੇ ਜਾਣ ਦੇ ਵਿਰੋਧ ‘ਚ ਮਜ਼ਦੂਰ ਆਗੂਆਂ ਨੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ

ਚੰਨੋ, 7 ਅਗਸਤ (ਇਕਬਾਲ ਬਾਲੀ)- ਜੰਮੂ ਕਸ਼ਮੀਰ ਚ ਧਾਰਾ 370 ਅਤੇ ਆਰਟੀਕਲ 35 ਏ ਖਤਮ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਹਿੰਦੋਸਤਾਨ ਭਵਨ ਉਸਾਰੀ ਮਜਦੂਰ ਯੂਨੀਅਨ (ਸੀਟੂ) ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਕੁਮਾਰ ਮੋਦੀ ਦਾ ਪੁਤਲਾ ਫ਼ੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ।ਇਸ ਸਬੰਧੀ ਸੀਪੀਐਮ ਦੇ ਜਿਲਾ ਸਕੱਤਰ ਕਾਮਰੇਡ ਭੂਪ ਚੰਦ ਚੰਨੋਂ, ਮਜਦੂਰ ਯੂਨੀਅਨ ਦੇ ਪ੍ਰਧਾਨ ਹਰਬੰਸ ਸਿੰਘ ਤੇ ਜਨਰਲ ਸਕੱਤਰ ਜੋਗਿੰਦਰ ਸਿੰਘ ਨੇ ਕਿਹਾ ਕਿ 1947 ਮੌਕੇ ਕਸ਼ਮੀਰ ਦੇ ਲੋਕਾਂ ਨੂੰ ਸੰਵਿਧਾਨ ਦੀ 370 ਧਾਰਾ ਤਹਿਤ ਵਿਸ਼ੇਸ਼ ਦਰਜ ਦੇ ਕੇ ਭਾਰਤ ਵਿੱਚ ਸ਼ਾਮਲ ਕੀਤਾ ਸੀ ਅਤੇ ਭਰੋਸਾ ਦਵਾਇਆ ਗਿਆ ਸੀ ਕਿ ਉਨ੍ਹਾਂ ਦੇ ਵਿਸਵਾਸ਼ ਤੋਂ ਬਿਨਾਂ ਕਸ਼ਮੀਰ ਅੰਦਰ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਇਹ ਧਾਰਾ ਖਤਮ ਕਰਕੇ ਕਸ਼ਮੀਰ ਦੇ ਲੋਕਾਂ ਨਾਲ ਵੱਡਾ ਵਿਸ਼ਵਾਸ਼ਘਾਤ ਕੀਤਾ ਹੈ।ਉਨ੍ਹਾਂ ਕਿਹਾ ਕਿ ਕਸ਼ਮੀਰ ਅਤੇ ਲਦਾਖ਼ ਨੂੰ ਵੱਖ ਕਰਕੇ ਅਤੇ ਉਨ੍ਹਾਂ ਨੂੰ ਕੇਂਦਰ ਸ਼ਾਸ਼ਤ ਪ੍ਰਦੇਸ਼ ਘੋਸ਼ਿਤ ਕਰਕੇ ਕੇਂਦਰ ਦੀ ਮੋਦੀ ਸਰਕਾਰ ਨੇ ਸੰਵਿਧਾਨ ਦੇ ਸੰਘੀ ਢਾਂਚੇ ਉੱਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਦੇਸ ਦੀਆਂ ਜਮਹੂਰੀ ਅਤੇ ਧਰਮ ਨਿਰਪੱਖ ਪਾਰਟੀਆਂ ਤੇ ਜਥੇਬੰਦੀਆਂ ਨਾਲ ਮਿਲਕੇ ਇਸ ਤਾਨਾਸ਼ਾਹੀ ਫੈਸਲੇ ਦੇ ਵਿਰੋਧ ਵਿੱਚ ਕਸ਼ਮੀਰ ਦੇ ਲੋਕਾਂ ਦੀ ਹੱਕ ਵਿੱਚ ਆਵਾਜ਼ ਉਠਾਉਣਗੇ। ਇਸ ਮੌਕੇ ਬਲਵੀਰ ਸਿੰਘ ਨੂਰਪੁਰਾ, ਗੁਰਮੇਲ ਸਿੰਘ, ਮੇਜਰ ਸਿੰਘ, ਕਾਕਾ ਸਿੰਘ, ਕ੍ਰਿਸ਼ਨ ਸਿੰਘ ਤੇ ਗੁਰਜੰਟ ਸਿੰਘ ਸਮੇਤ ਯੂਨੀਅਨ ਦੇ ਵਰਕਰ ਹਾਜ਼ਰ ਸਨ।

Comments are closed.

COMING SOON .....


Scroll To Top
11