Sunday , 26 May 2019
Breaking News
You are here: Home » BUSINESS NEWS » ਨਵ-ਜੰਮੇ ਬੱਚਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਾਰਦਫਾਸ਼-ਚਾਰ ਗ੍ਰਿਫ਼ਤਾਰ

ਨਵ-ਜੰਮੇ ਬੱਚਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਾਰਦਫਾਸ਼-ਚਾਰ ਗ੍ਰਿਫ਼ਤਾਰ

ਜਗਰਾਉਂ ਪੁਲਿਸ ਨੇ ਕੀਤਾ ਅਹਿਮ ਖੁਲਾਸਾ : ਡੀ. ਜੀ. ਆਈ. ਖੱਟੜਾ

ਜਗਰਾਉਂ, 17 ਸਤੰਬਰ (ਪਰਮਜੀਤ ਸਿੰਘ ਗਰੇਵਾਲ)- ਅੱਜ ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ ਨਵ-ਜੰਮੇ ਬੱਚਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਾਰਦਫਾਸ਼ ਕੀਤਾ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਲੁਧਿਆਣਾ ਰੇਂਜ ਦੇ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਨੇ ਦੱਸਿਆ ਕਿ ਐਸ. ਐਸ. ਪੀ. ਵਰਿੰਦਰ ਸਿੰਘ ਬਰਾੜ ਦੀ ਅਗਵਾਈ ’ਚ ਜ਼ਿਲ੍ਹਾ ਪੁਲਿਸ ਨੂੰ ਉਸ ਸਮੇਂ ਵੱਡ ਸਫ਼ਲਤਾ ਹਾਸਿਲ ਹੋਈ, ਜਦੋਂ ਐਸ. ਪੀ. (ਇੰਨ:) ਤਰੁਨ ਰਤਨ, ਐਸ. ਪੀ. ਗੁਰਦੀਪ ਸਿੰਘ, ਐਸ. ਪੀ. ਸਪੈਸ਼ਲ ਬ੍ਰਾਂਚ ਰੁਪਿੰਦਰ ਭਾਰਦਵਾਜ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡੀ. ਐਸ. ਪੀ.(ਡੀ) ਅਮਨਦੀਪ ਸਿੰਘ ਬਰਾੜ, ਡੀ. ਐਸ. ਪੀ. ਪ੍ਰਭਜੋਤ ਕੌਰ, ਸੀ. ਆਈ. ਏ. ਸਟਾਫ਼ ਦੇ ਇੰਚਾਰਜ ਲਖਬੀਰ ਸਿੰਘ ਤੇ ਥਾਣਾ ਸਿਟੀ ਦੇ ਇੰਚਾਰਜ ਜਸਪਾਲ ਸਿੰਘ ਦੀ ਅਗਵਾਈ ’ਚ ਪੁਲਿਸ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਆਸ-ਪਾਸ ਦੇ ਸਟੇਟਾਂ ’ਚੋਂ ਬੱਚਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਜ਼ੀ ਗੈਂਗ ਦੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਗਰਾਉਂ ਪੁਲਿਸ ਨੂੰ ਖੂਫੀਆ ਇਤਲਾਹ ਮਿਲੀ ਕਿ ਲਾਭ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਸਾਧੂ ਵਾਲਾ ਜ਼ਿਲ੍ਹਾ ਫਿਰੋਜਪੁਰ, ਰਚਨਾ ਪਤਨੀ ਨਰਿੰਦਰ ਕੁਮਾਰ ਵਾਸੀ ਜਗਤ ਸਿੰਘ ਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਰਮਨਦੀਪ ਕੌਰ ਪਤਨੀ ਲੇਟ ਨਿਸ਼ਾਨ ਸਿੰਘ ਵਾਸੀ ਨਾਜੂਸ਼ਾਹ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਅਤੇ ਸੁਪਨ ਵਾਸੀ ਫਾਜ਼ਿਲਕਾ ਜੋ ਛੋਟੇ ਬੱਚਿਆਂ ਦੇ ਮਾਂ-ਬਾਪ ਪਾਸੋਂ ਗੈਰ ਕਾਨੂੰਨੀ ਤਰੀਕੇ ਨਾਲ ਪੈਸੇ ਦਾ ਲਾਲਚ ਦੇ ਕੇ ਬੱਚੇ ਪ੍ਰਾਪਤ ਕਰਕੇ ਬੱਚਿਆਂ ਦੀ ਤਸਕਰੀ ਦਾ ਧੰਦਾ ਕਰਦੇ ਹਨ, ਜੋ ਅੱਜ ਵੀ ਇੰਡੀਆ ਕਾਰ ਨੰਬਰ ਪੀਬੀ-10 ਸੀਬੀ1037 ’ਚ ਸਵਾਰ ਹੋ ਕੇ ਨਵਜੰਮੀ ਬੱਚੀ ਨੂੰ ਪੈਸੇ ਲੈ ਕੇ ਅੱਗੇ ਮੁੱਲ ਵੇਚਣ ਦੀ ਭਾਲ ’ਚ ਜਗਰਾਉਂ ਸ਼ਹਿਰ ’ਚ ਘੁੰਮ ਰਹੇ ਹਨ, ਜਿਸ ’ਤੇ ਪੁਲਿਸ ਨੇ ਚਾਰਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਮਹੀਨੇ ਦੀ ਬੱਚੀ ਬਰਾਮਦ ਕੀਤੀ ਤੇ ਇਨ੍ਹਾਂ ਖਿਲਾਫ਼ ਮੁਕੱਦਮਾ ਨੰਬਰ 259 ਅ/ਧ 370 ਤਹਿਤ ਥਾਣਾ ਸਿਟੀ ਵਿਖੇ ਦਰਜ ਕੀਤਾ ਗਿਆ। ਡੀ. ਆਈ. ਜੀ. ਨੇ ਦੱਸਿਆ ਕਿ ਬਰਾਮਦ ਕੀਤੇ ਗਏ ਬੱਚੇ ਨੂੰ ਯੋਗ ਪ੍ਰਣਾਲੀ ਰਾਹੀਂ ਚਾਈਲਡ ਵੈਲਫੇਅਰ ਕਮੇਟੀ ਦੇ ਸਹਿਯੋਗ ਨਾਲ ਰਜਿਸਟਰ ਚਿਲਡਰਨ ਹੋਮ ਦੇ ਮੈਨੇਜਰ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੇ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਹ ਵੱਖ-ਵੱਖ ਜ਼ਿਲ੍ਹਿਆਂ ਜ¦ਧਰ, ਪਠਾਨਕੋਟ, ਹੁਸ਼ਿਆਪੁਰ ਅਤੇ ਲੁਧਿਆਣਾ ਅਤੇ ਆਸ-ਪਾਸ ਦੇ ਰਾਜਾਂ ਹਰਿਆਣਾ ਤੇ ਰਾਜਸਥਾਨ ਆਦਿ ’ਚ ਬੱਚਿਆਂ ਨੂੰ ਪੈਸੇ ਦੇ ਲਾਲਚ ’ਚ ਵੇਚ ਦਿੰਦੇ ਹਨ। ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਤ ਹਾਸਿਲ ਕਰਕੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

Comments are closed.

COMING SOON .....


Scroll To Top
11