Sunday , 26 May 2019
Breaking News
You are here: Home » BUSINESS NEWS » ਨਸ਼ੇ ਦੀ ਗਤੀਵਿਧੀ ਰੋਕਣ ਲਈ ਪੰਜਾਬ ਪੁਲਿਸ ਦੇ ਹਰੇਕ ਵਿੰਗ ’ਚ ਤਾਲਮੇਲ ਜ਼ਰੂਰੀ : ਸੁਰੇਸ਼ ਅਰੋੜਾ

ਨਸ਼ੇ ਦੀ ਗਤੀਵਿਧੀ ਰੋਕਣ ਲਈ ਪੰਜਾਬ ਪੁਲਿਸ ਦੇ ਹਰੇਕ ਵਿੰਗ ’ਚ ਤਾਲਮੇਲ ਜ਼ਰੂਰੀ : ਸੁਰੇਸ਼ ਅਰੋੜਾ

ਡੀ.ਜੀ.ਪੀ. ਅਤੇ ਸਪੈਸ਼ਲ ਟਾਸਕ ਫੋਰਸ ਮੁੱਖੀ ਵੱਲੋਂ ਲੁਧਿਆਣ ਰੇਂਜ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 8 ਅਕਤੂਬਰ- ਸਪੈਸ਼ਲ ਟਾਸਕ ਫੋਰਸ ਅਤੇ ਪੁਲਿਸ ਦੇ ਹੋਰ ਵਿੰਗਾਂ ਵਿੱਚ ਆਪਸੀ ਤਾਲਮੇਲ ਨੂੰ ਹੋਰ ਬਿਹਤਰ ਬਨਾਉਣ ਦੇ ਮਕਸਦ ਨਾਲ ਪੰਜਾਬ ਪੁਲਿਸ ਮੁੱਖੀ ਸ੍ਰੀ ਸੁਰੇਸ਼ ਅਰੋੜਾ ਅਤੇ ਸਪੈਸ਼ਲ ਟਾਸਕ ਫੋਰਸ ਦੇ ਮੁੱਖੀ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਪੁਲਿਸ ਕਮਿਸ਼ਨਰੇਟ ਲੁਧਿਆਣਾ, ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ, ਖੰਨਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ ਪੁਲਿਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ। ਮੀਟਿੰਗ ਵਿੱਚ ਉਪਰੋਕਤ ਪੁਲਿਸ ਖੇਤਰਾਂ ਵਿੱਚ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਰੇ ਵਿਚਾਰਾਂ ਕੀਤੀਆਂ ਗਈਆਂ।
ਸ੍ਰੀ ਅਰੋੜਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਉਂਕਿ ਹੁਣ ਸਪੈਸ਼ਲ ਟਾਸਕ ਫੋਰਸ ਪੰਜਾਬ ਪੁਲਿਸ ਦਾ ਹੀ ਅੰਗ ਬਣ ਕੇ ਕੰਮ ਕਰ ਰਹੀ ਹੈ ਤਾਂ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਫੋਰਸ ਅਤੇ ਪੰਜਾਬ ਪੁਲਿਸ ਦੇ ਸਾਰੇ ਵਿੰਗਾਂ ਵਿੱਚ ਆਪਸੀ ਤਾਲਮੇਲ ਬਹੁਤ ਬਿਹਤਰ ਹੋਵੇ ਤਾਂ ਜੋ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤੀ ਨਾਲ ਕਦਮ ਉਠਾਏ ਜਾ ਸਕਣ। ਉਨ੍ਹਾਂ ਭਰੋਸੇ ਨਾਲ ਕਿਹਾ ਕਿ ਇਸ ਤਾਲਮੇਲ ਨਾਲ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਕਾਫੀ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਧੰਦੇ ਵਿੱਚ ਲੱਗੇ ਲੋਕਾਂ ਖ਼ਿਲਾਫ਼ ਪ੍ਰੈਵੈਨਸ਼ਨ ਆਫ਼ ਇਲਿਸਿਟ ਟ੍ਰੈਫਿਕਿੰਗ (ਪੀ.ਆਈ.ਟੀ.ਐਨ. ਡੀ. ਪੀ. ਐਸ.) ਐਕਟ, 1988 ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਐਨ. ਡੀ. ਪੀ. ਐਸ. ਐਕਟ ਨੂੰ ਆਧਾਰ ਬਣਾ ਕੇ ਅਜਿਹੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਜਾਂਚ ਅਤੇ ਜ਼ਬਤੀ ਸ਼ੁਰੂ ਕੀਤੀ ਜਾਵੇ, ਜੋ ਕਿ ਗੈਰਕਾਨੂੰਨੀ ਸਾਧਨਾਂ ਦੁਆਰਾ ਬਣਾਈਆਂ ਗਈਆਂ ਹਨ। ਇਸ ਨਾਲ ਅਜਿਹੇ ਤਸਕਰਾਂ ਨੂੰ ਆਰਥਿਕ ਤੌਰ ’ਤੇ ਨੱਥ ਪਾਉਣ ਵਿੱਚ ਸਫ਼ਲਤਾ ਮਿਲੇਗੀ। ਇਸ ਐਕਟ ਤਹਿਤ ਦਰਜ ਮਾਮਲਿਆਂ ਵਿੱਚ ਭਗੌੜੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇ। ਨਸ਼ੇ ਨਾਲ ਸੰਬੰਧਤ ਮਾਮਲਿਆਂ ਵਾਲੇ ਜੋ ਦੋਸ਼ੀ ਪੈਰੋਲ ਦੌਰਾਨ ਭੱਜ ਜਾਂਦੇ ਹਨ, ਉਨ੍ਹਾਂ ਨੂੰ ਫੜ੍ਹ ਕੇ ਮੁੜ ਜੇਲ੍ਹ ਭੇਜਿਆ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਪੁਲਿਸ ਨੂੰ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਕੇ ਤੰਦਰੁਸਤ ਪੰਜਾਬ ਦੀ ਉਸਾਰੀ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ‘ਡੈਪੋ’ ਅਤੇ ‘ਬੱਡੀ’ ਪ੍ਰੋਗਰਾਮ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਵਾਧਾ ਕੀਤਾ ਜਾਵੇ। ਸ੍ਰੀ ਅਰੋੜਾ ਨੇ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਜੇਲ੍ਹ ਸੁਪਰਡੈਂਟਾਂ ਨਾਲ ਚੰਗਾ ਤਾਲਮੇਲ ਬਣਾ ਕੇ ਰੱਖਣ ਤਾਂ ਜੋ ਜੇਲ੍ਹਾਂ ਵਿੱਚ ਨਸ਼ੇ ਦੀ ਤਸਕਰੀ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਇਲਾਕੇ ਵਿੱਚ ਗੈਂਗਸਟਰਾਂ ਦੀਆਂ ਗਤੀਵਿਧੀਆਂ ’ਤੇ ਵੀ ਤਿੱਖੀ ਨਜ਼ਰ ਰੱਖਣ ਅਤੇ ਅਜਿਹੇ ਅਨਸਰਾਂ ਨੂੰ ਕਾਬੂ ਕਰਨ ਬਾਰੇ ਕਿਹਾ ਗਿਆ। ਮੁਹੰਮਦ ਮੁਸਤਫ਼ਾ ਨੇ ਕਿਹਾ ਕਿ ਹੁਣ ਸਪੈਸ਼ਲ ਟਾਸਕ ਫੋਰਸ ਪੰਜਾਬ ਪੁਲਿਸ ਦਾ ਹੀ ਹਿੱਸਾ ਹੋਣ ਕਾਰਨ ਉਹ ਐਸ. ਐਸ. ਪੀਜ਼ ਅਤੇ ਕਮਿਸ਼ਨਰਜ਼ ਆਫ਼ ਪੁਲਿਸ ਨਾਲ ਤਾਲਮੇਲ ਬਣਾ ਕੇ ਕੰਮ ਕਰਨਗੇ ਤਾਂ ਜੋ ਨਸ਼ਿਆਂ ਦੀ ਹਰ ਤਰ੍ਹਾਂ ਦੀ ਹਰਕਤ ਨੂੰ ਬੰਦ ਕੀਤਾ ਜਾ ਸਕੇ। ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਉਹ ਥਾਣਾ ਪੱਧਰ ’ਤੇ ਵੀ ਖੁਦ ਨਿਗਰਾਨੀ ਕਰਨਗੇ। ਇਸ ਮੌਕੇ ਖੰਨਾ ਪੁਲਿਸ ਦੇ ਜ਼ਿਲ੍ਹਾ ਮੁੱਖੀ ਸ੍ਰੀ ਧਰੁਵ ਦਹਿਆ ਨੇ ਸਪਲਾਇਰਾਂ ਦਰਮਿਆਨ ਪੈਦਾ ਹੋ ਰਹੇ ਆਪਸੀ ਸੰਬੰਧਾਂ ਬਾਰੇ ਪੇਸ਼ਕਾਰੀ ਪੇਸ਼ ਕੀਤੀ।

Comments are closed.

COMING SOON .....


Scroll To Top
11