Monday , 20 January 2020
Breaking News
You are here: Home » NATIONAL NEWS » ਨਾਗਰਕਿਤਾ ਕਾਨੂੰਨ ਖ਼ਿਲਾਫ਼ ਦਿੱਲੀ ‘ਚ ਉਬਾਲ-ਵਾਹਨਾਂ ਨੂੰ ਲਗਾਈ ਅੱਗ

ਨਾਗਰਕਿਤਾ ਕਾਨੂੰਨ ਖ਼ਿਲਾਫ਼ ਦਿੱਲੀ ‘ਚ ਉਬਾਲ-ਵਾਹਨਾਂ ਨੂੰ ਲਗਾਈ ਅੱਗ

ਵਿਦਿਆਰਥੀਆਂ ਦੇ ਰੋਸ ਮਾਰਚ ਨੇ ਧਾਰਿਆ ਹਿੰਸਕ ਰੂਪ

ਨਵੀਂ ਦਿੱਲੀ, 15 ਦਸੰਬਰ- ਨਾਗਰਕਿਤਾ ਕਾਨੂੰਨ ਖ਼ਿਲਾਫ਼ ਲੋਕਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਅੱਜ ਦਿੱਲੀ ਦੀਆਂ ਸੜਕਾਂ ਉੱਪਰ ਵੀ ਹਿੰਸਕ ਪ੍ਰਦਰਸ਼ਨ ਨਜ਼ਰ ਆਇਆ। ਦਿੱਲੀ ਦੀ ਜਾਮੀਆ-ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰੋਸ ਮਾਰਚ ਕੱਢਿਆ ਜੋ ਹਿੰਸਕ ਰੂਪ ਧਾਰ ਗਿਆ। ਪ੍ਰਦਰਸ਼ਨਕਾਰੀਆਂ ਨੇ ਤਿੰਨ ਬੱਸਾਂ ਤੇ ਕੁਝ ਮੋਟਰਸਾਈਕਲਾਂ ਨੂੰ ਅੱਗ ਲਗਾ ਦਿੱਤੀ। ਅੱਗ ਬਝਾਉਣ ਆਏ ਫਾਇਰ ਬ੍ਰਗੇਡ ਦੀ ਗੱਡੀ ਉਪਰ ਵੀ ਹਮਲਾ ਕੀਤਾ ਗਿਆ। ਇਸ ਵਿੱਚ ਅੱਗ ਬੁਝਾਊ ਦਸਤੇ ਦੇ 2 ਮੈਂਬਰ ਜ਼ਖ਼ਮੀ ਹੋ ਗਏ। ਪੁਲਿਸ ਨੇ ਵਿਦਿਆਰਥੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਦਾਗੇ। ਇਸ ਰੋਸ ਪ੍ਰਦਰਸ਼ਨ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਆਮ ਲੋਕ ਵੀ ਸ਼ਾਮਿਲ ਹੋਏ। ਪੁਲਿਸ ਨੇ ਕਈ ਸੜਕਾਂ ਬੰਦ ਕਰ ਦਿੱਤੀਆਂ। ਉਧਰ ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ ਕਰ ਦਿੱਤੀ ਗਈ ਹੈ। ਦੂਜੇ ਪਾਸੇ ਨਾਗਰਿਕਤਾ ਕਾਨੂੰਨ ਦੇ ਵਿਰੋਧ ‘ਚ ਉੱਤਰ-ਪੂਰਬ ਸੂਬਿਆਂ ਸਮੇਤ ਬੰਗਾਲ ਦੇ ਕੁਝ ਹਿੱਸਿਆਂ ‘ਚ ਇਨਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ। ਹਿੰਸਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੱਛਮੀ ਬੰਗਾਲ ਦੇ ਪੰਜ ਜ਼ਿਲ੍ਹਿਆਂ ‘ਚ ਐਤਵਾਰ ਨੂੰ ਇਨਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ। ਐਤਵਾਰ ਨੂੰ ਵੀ ਲੋਕਾਂ ਨੇ ਰਾਜ ਦੇ ਮੁਰਸ਼ੀਦਾਬਾਦ, ਬੀਰਭੂਮ ਅਤੇ ਉੱਤਰੀ 24 ਪਰਗਾਨਿਆ ‘ਚ ਹਿੰਸਕ ਪ੍ਰਦਰਸ਼ਨ ਕੀਤੇ। ਇਸ ਦੌਰਾਨ ਟਾਇਰ ਸਾੜ ਕੇ ਵਿਰੋਧ ਕੀਤਾ ਗਿਆ ਹੈ। ਕਈ ਜਗ੍ਹਾਂ ‘ਤੇ ਟਰੇਨ ਸੇਵਾਵਾਂ ਬੰਦ ਹਨ, ਜਿਸ ‘ਚ ਆਮ ਲੋਕਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਵੜਾ, ਉੱਤਰੀ 24 ਪਰਗਾਨਾਂ ਅਤੇ ਮੁਰਸ਼ੀਦਾਬਾਦ ਦੇ ਵੱਖ-ਵੱਖ ਸਟੇਸ਼ਨਾਂ ‘ਤੇ ਰੇਲ ਗੱਡੀਆਂ ਰੋਕੀਆਂ ਗਈਆਂ। ਸੂਬੇ ਵਿੱਚ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਪੀਲ ਦੇ ਬਾਵਜੂਦ ਅੱਗ ਲਗਾਉਣ ਅਤੇ ਹਿੰਸਕ ਘਟਨਾਵਾਂ ਨਹੀਂ ਰੁਕ ਰਹੀਆਂ। ਹਿੰਸਕ ਪ੍ਰਦਰਸ਼ਨਾਂ ਕਾਰਨ ਸੂਬੇ ਦੇ 4 ਜ਼ਿਲ੍ਹੇ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹਨ। ਵਿਰੋਧ ਕਰ ਰਹੇ ਲੋਕਾਂ ਦੇ ਨਿਸ਼ਾਨੇ ‘ਤੇ ਬੱਸਾਂ, ਟ੍ਰੇਨਾਂ, ਪੁਲਿਸ ਦੀਆਂ ਗੱਡੀਆਂ ਅਤੇ ਰੇਲਵੇ ਸਟੇਸ਼ਨ ਹਨ। ਕਈ ਥਾਵਾਂ ‘ਤੇ ਪੁਲਿਸ ਨਾਲ ਹਿੰਸਕ ਝੜਪਾਂ ਦੀ ਵੀ ਜਾਣਕਾਰੀ ਮਿਲੀ ਹੈ। ਨਾਗਰਿਕਤਾ ਸੋਧ ਕਾਨੂੰਨ ‘ਚ ਬਦਲਾਅ ‘ਤੇ ਕਰਾਂਗੇ ਵਿਚਾਰ : ਅਮਿਤ ਸ਼ਾਹਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ ‘ਤੇ ਮਚੇ ਸਿਆਸੀ ਬਵਾਲ ਅਤੇ ਪੂਰਬ-ਉੱਤਰ ਦੇ ਕੁਝ ਮੁੱਖ ਮੰਤਰੀਆਂ ਦੀ ਅਪੀਲ ਦੌਰਾਨ ਇਸ ‘ਚ ਕੁਝ ਬਦਲਾਅ ਦੇ ਸੰਕੇਤ ਦਿੱਤੇ ਗਏ। ਸ਼ਾਹ ਨੇ ਕਿਹਾ ਕਿ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਅਤੇ ਉਨ੍ਹਾਂ ਦੀ ਸਰਕਾਰ ਦੇ ਮੰਤਰੀਆਂ ਨੇ ਇਸ ਮੁੱਦੇ ‘ਤੇ ਚਰਚਾ ਨੂੰ ਲੈ ਕੇ ਸ਼ੁੱਕਰਵਾਰ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ। ਗ੍ਰਹਿ ਮੰਤਰੀ ਨੇ ਕਿਹਾ ਹੈ ਕਿ ਪੂਰਬ-ਉੱਤਰ ਦੇ ਕੁਝ ਮੁੱਖ ਮੰਤਰੀਆਂ ਨੇ ਦੱਸਿਆ ਹੈ ਕਿ ਮੇਘਾਲਿਆ ‘ਚ ਸਮੱਸਿਆ ਹੈ। ਉਨ੍ਹਾਂ ਨੇ ਮੈਨੂੰ ਕੁਝ ਬਦਲਾਅ ਕਰਨ ਲਈ ਕਿਹਾ ਹੈ ਅਤੇ ਮੈਂ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਕ੍ਰਿਸਮਿਸ ਤੋਂ ਬਾਅਦ ਮੇਰੇ ਕੋਲ ਆਉਣ ਨੂੰ ਕਿਹਾ ਹੈ। ਅਸੀਂ ਮੇਘਾਲਿਆ ਵਾਸਤੇ ਰਚਨਾਤਮਕ ਤਰੀਕੇ ਨਾਲ ਹੱਲ ਲੱਭਣ ਲਈ ਸੋਚ ਸਕਦੇ ਹਾਂ। ਕਿਸੇ ਨੂੰ ਡਰਨ ਦੀ ਜ਼ਰੂਰਤ ਨਹੀਂ ਹੈ।

Comments are closed.

COMING SOON .....


Scroll To Top
11