Monday , 17 June 2019
Breaking News
You are here: Home » PUNJAB NEWS » ਨੌਜਵਾਨਾਂ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ : ਯਸ਼ਪਾਲ ਸ਼ਰਮਾ

ਨੌਜਵਾਨਾਂ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ : ਯਸ਼ਪਾਲ ਸ਼ਰਮਾ

ਐਸ.ਏ.ਐਸ.ਨਗਰ, 10 ਜਨਵਰੀ (ਧੱਮੀ ਸ਼ਰਮਾ)- ਜ਼ਿਲ੍ਹੇ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਗੁਡ ਗਵਰਨੈਂਸ ਅਤੇ ਬੈਟਰ ਗਰਵਨੈਂਸ ਲਈ ਸੁਝਾਅ ਦੇਣ ਬਦਲੇ ਇਸ ਸਾਲ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਨਕਦ ਇਨਾਮ ਵੀ ਦਿਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਯਸ਼ਪਾਲ ਸ਼ਰਮਾ ਨੇ ਦਸਿਆ ਕਿ ਇਹ ਇਨਾਮ ਰੈਡ ਕਰਾਸ ਵਲੋਂ ਦਿਤੇ ਜਾਣਗੇ।ਉਨ੍ਹਾਂ ਕਿਹਾ ਕਿ ਕੋਈ ਵੀ ਨੌਜਵਾਨ ਅਤੇ ਵਿਦਿਆਰਥੀ ਗੁਡ ਗਵਰਨੈਂਸ ਅਤੇ ਬੈਟਰ ਗਵਰਨੈਂਸ ਲਈ ਆਪਣੇ ਸੁਝਾਅ ਈਮੇਲ ਆਈ.ਡੀ. ੍ਰੲਦਚਰੋਸਸਮੋਹੳਲ’ਿੇੳਹੋ.ਚੋਮ ‘ਤੇ ਭੇਜ ਸਕਦੇ ਹਨ। ਉਨ੍ਹਾਂ ਦਸਿਆ ਕਿ ਪਹਿਲੀਆਂ 03 ਪੁਜੀਸ਼ਨਾਂ ਹਾਸਿਲ ਕਰਨ ਵਾਲਿਆਂ ਨੂੰ
ਨਕਦ ਇਨਾਮ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਪਹਿਲੀ ਪੁਜੀਸ਼ਨ ਹਾਸਿਲ ਕਰਨ ਵਾਲੇ ਨੂੰ 05 ਹਜ਼ਾਰ ਅਤੇ ਦੂਜੀ ਪੁਜੀਸ਼ਨ ਹਾਸਿਲ ਕਰਨ ਵਾਲੇ ਨੂੰ 03 ਹਜ਼ਾਰ ਅਤੇ ਤੀਜੀ ਪੁਜੀਸ਼ਨ ਹਾਸਿਲ ਕਰਨ ਵਾਲੇ ਨੂੰ 02 ਹਜ਼ਾਰ ਰੁਪਏ ਦਾ ਨਕਦ ਇਨਾਮ ਦਿਤਾ ਜਾਵੇਗਾ। ਇਸ ਮੰਤਵ ਲਈ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਜਿਸ ਵਿਚ ਸਹਾਇਕ ਕਮਿਸ਼ਨਰ (ਜਨਰਲ), ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਜਸਬੀਰ ਸਿੰਘ, ਸਹਾਇਕ ਸਕਤਰ ਰੈਡ ਕਰਾਸ ਸੁਸਾਇਟੀ ਸ੍ਰੀ ਕਮਲੇਸ਼ ਕੌਸ਼ਲ, ਸੁਪਰਡੈਂਟ ਜਗਦੀਪ ਸਿੰਘ ਅਤੇ ਐਮ.ਏ. ਕੁਲਦੀਪ ਚੰਦ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਵਾਰ ਗਣਤੰਤਰ ਦਿਵਸ ਮੌਕੇ ਨੌਜਵਾਨਾਂ ਦੇ ਬੈਠਣ ਲਈ 100 ਵਖਰੀਆਂ ਸੀਟਾਂ ਵੀ ਲਗਾਈਆਂ ਜਾਣਗੀਆਂ।

Comments are closed.

COMING SOON .....


Scroll To Top
11