Sunday , 26 May 2019
Breaking News
You are here: Home » PUNJAB NEWS » ਨੌਜਵਾਨ ਵੋਟਰ ਚੋਣ ਅਮਲ ਵਿੱਚ ਵੱਧ-ਚੜ੍ਹ ਕੇ ਭਾਗ ਲੈਣ : ਰਾਜੂ

ਨੌਜਵਾਨ ਵੋਟਰ ਚੋਣ ਅਮਲ ਵਿੱਚ ਵੱਧ-ਚੜ੍ਹ ਕੇ ਭਾਗ ਲੈਣ : ਰਾਜੂ

ਮੁੱਖ ਚੋਣ ਅਫਸਰ ਪੰਜਾਬ ਕਰਨਗੇ ਪੰਜਾਬ ਭਰ ਦੀਆਂ ਯੂਨੀਵਰਸਿਟੀਆਂ ਦਾ ਦੌਰਾ

ਚੰਡੀਗੜ੍ਹ, 8 ਅਕਤੂਬਰ- ਰਾਜ ਭਰ ਦੇ ਨੌਜਵਾਨ ਵੋਟਰਾਂ ਨੂੰ ਚੋਣ ਅਮਲ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨ ਲਈ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਵੱਲੋਂ ਪੰਜਾਬ ਭਰ ਦੀਆਂ ਯੂਨੀਵਰਸਿਟੀਆਂ ਅਤੇ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਨ ਦਾ ਪ੍ਰੋਗਰਾਮ  ਉਲੀਕਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫਤਰ ਮੁੱਖ ਚੋਣ ਅਫਸਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਲਵਲੀ ਯੂਨੀਵਰਸਿਟੀ ਕਪੂਰਥਲਾ ਦਾ ਦੌਰਾ ਕਰ ਚੁੱਕੇ ਸ੍ਰੀ ਰਾਜੂ ਆਪਣੇ ਇਸ ਆਗਾਮੀ ਦੌਰੇ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ, ਲਾਲ ਸਿੰਘ ਨਗਰ, ਬਠਿੰਡਾ, ਡੀ.ਏ.ਵੀ ਯੂਨੀਵਰਸਿਟੀ, ਜਲੰਧਰ, ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ, ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ, ਚਿਤਕਾਰਾ ਯੂਨੀਵਰਸਿਟੀ, ਚੰਡੀਗੜ੍ਹ ਪਟਿਆਲਾ ਹਾਈਵੇ, ਰਾਇਤ ਬਾਹਰਾ ਯੂਨੀਵਰਸਿਟੀ, ਖਰੜ, ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ, ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਤਕਨਾਲੋਜੀ, ਪਟਿਆਲਾ ਅਤੇ ਸੰਤ ਲੋਗੋਂਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਤਕਨਾਲੋਜੀ ਲੋਗੋਂਵਾਲ ਅਤੇ ਹੋਰ ਵਿੱਦਿਅਕ ਅਦਾਰਿਆਂ ਦਾ ਦੌਰਾ ਕਰਨਗੇ। ਆਪਣੇ ਇਸ ਦੌਰੇ ਦੌਰਾਨ ਉਹ ਭਾਰਤੀ ਚੋਣ ਕਮਿਸ਼ਨ ਦੇ ਮਨੋਰਥ ‘‘ਕੋਈ ਵੋਟਰ ਪਿੱਛੇ ਨਾ ਰਹੇ’’ ਅਨੁਸਾਰ ਨੌਜਵਾਨ ਵੋਟਰਾਂ ਨੂੰ ਚੋਣ ਅਮਲ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨਗੇ।

Comments are closed.

COMING SOON .....


Scroll To Top
11