Monday , 23 September 2019
Breaking News
You are here: Home » PUNJAB NEWS » ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੇ ਨਿਰੀਖਣ ਹਿੱਤ ਸੂਬਾ ਪੱਧਰੀ ਛਾਪੇਮਾਰੀਆਂ

ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੇ ਨਿਰੀਖਣ ਹਿੱਤ ਸੂਬਾ ਪੱਧਰੀ ਛਾਪੇਮਾਰੀਆਂ

200 ਤੋਂ ਵੱਧ ਉਲੰਘਣਾ ਦੇ ਮਾਮਲੇ ਮਿਲੇ 4000 ਕਿੱਲੋ ਪਲਾਸਟਿਕ ਲਿਫਾਫੇ ਕੀਤੇ ਜ਼ਬਤ

ਚੰਡੀਗੜ੍ਹ, 16 ਜੂਨ- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਦੇ ਨਿਰੀਖਣ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸਾਂਝੇ ਤੌਰ ਸੂਬਾ ਪੱਧਰੀ ਛਾਪੇਮਾਰੀਆਂ ਤੇ ਕੀਤੀਆਂ ਗਈਆਂ, ਇਹ ਜਾਣਕਾਰੀ ਮਿਸ਼ਨ ਤੰਦਰੁਸਤ ਪੰਜਾਬ ਦੇ ਡਾਇਰੈਕਟਰ ਸ੍ਰੀ ਕੇ ਐਸ ਪੰਨੂੰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਪੰਨੂੰ ਨੇ ਦੱਸਿਆ ਕਿ ਕਰੀਬ 500 ਦੁਕਾਨਾਂ/ਯੂਨਿਟਾਂ ਵਿੱਚ ਅਜਿਹੀਆਂ ਅਚਨਚੇਤ ਛਾਪੇਮਾਰੀਆਂ ਕੀਤੀਆਂ ਗਈਆਂ ਜਿਸ ਦੌਰਾਨ 200 ਉਲੰਘਣਾ ਦੇ ਮਾਮਲੇ ਸਾਹਮਣੇ ਆਏ । ਇਸ ਦੌਰਾਨ ਮੌਕੇ ‘ਤੇ ਹੀ 1 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ ਅਤੇ 179 ਚਲਾਣ ਵੀ ਕੀਤੇ ਗਏ। ਉਨ੍ਹਾਂ ਦੱਸਿਆ ਕਿ 4000 ਕਿਲੋ ਦੇ ਕਰੀਬ ਪਲਾਸਟਿਕ ਦੇ ਲਿਫਾਫੇ ਇਨ੍ਹਾਂ ਛਾਪੇਮਾਰੀਆਂ ਦੌਰਾਨ ਜ਼ਬਤ ਕੀਤੇ ਗਏ ਜਿਨ੍ਹਾਂ ਵਿੱਚੋਂ 1100 ਕਿਲੋ ਲਿਫਾਫੇ ਇਕੱਲੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਹੀ ਬਰਾਮਦ ਹੋਏ। ਸ੍ਰੀ ਪੰਨੂੰ ਨੇ ਕਿਹਾ ਕਿ ਪੰਜਾਬ ਪਲਾਸਟਿਕ ਕੈਰੀ ਬੈਗਜ਼ (ਉਤਪਾਦਨ, ਵਰਤੋਂ ਅਤੇ ਡਿਸਪੋਜ਼ਲ) ਕੰਟਰੋਲ ਐਕਟ 2005 ਦੇ ਸੈਕਸ਼ਨ 7 ਦੇ ਸਬ-ਸੈਕਸ਼ਨ 2 ਮੁਤਾਬਕ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ 1 ਅਪ੍ਰੈਲ 2016 ਤੋਂ ਸੂਬੇ ਦੀਆਂ ਸਾਰੀਆਂ ਮਿਊਂਸੀਪਲ ਕਾਰਪੋਰੇਸ਼ਨਾਂ, ਮਿਊਂਸੀਪਲ ਕਾਊਂਸਲਾਂ, ਨਗਰ ਪੰਚਾਇਤਾਂ ਅਤੇ ਗ੍ਰਾਮ ਪੰਚਾਇਤਾਂ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੇ ਉਤਪਾਦਨ, ਵਿੱਕਰੀ, ਵੰਡ, ਰੀਸਾਇਕਲਿੰਗ ਅਤੇ ਵਰਤੋਂ ਉੱਤੇ ਰੋਕ ਲਗਾਈ ਜਾ ਚੁੱਕੀ ਹੈ। ‘ਕੈਰੀ ਬੈਗ’ ਉਸ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਆਪਣਾ ਹੀ ਹੈਂਡਲ ਹੋਵੇ ਜਾਂ ”ਡੀ” ਪੰਚਡ ਹੈਂਡਲ ਹੋਵੇ ਜਦਕਿ ”ਪਲਾਸਟਿਕ ਕੈਰੀ ਬੈਗ” ਦਾ ਮਤਲਬ ਹੈ ਪਲੇਨ ਪਲਾਸਟਿਕ ਕੈਰੀ ਬੈਗਜ਼ ਜਾਂ ਬੁਣਾਈ ਰਹਿਤ ਪਲਾਸਟਿਕ ਕੈਰੀ ਬੈਗਜ਼।

Comments are closed.

COMING SOON .....


Scroll To Top
11