Friday , 23 August 2019
Breaking News
You are here: Home » EDITORIALS » ਪਾਕਿਸਤਾਨ ’ਤੇ ਨਾਕਾਮੀ ਦਾ ਦੋਸ਼

ਪਾਕਿਸਤਾਨ ’ਤੇ ਨਾਕਾਮੀ ਦਾ ਦੋਸ਼

ਅਮਰੀਕਾ ਵੱਲੋਂ ਇਕ ਵਾਰ ਫਿਰ ਪਾਕਿਸਤਾਨ ਦੀ ਸਰਕਾਰ ਨੂੰ ਫਿਟਕਾਰ ਲਗਾਈ ਹੈ। ਅਮਰੀਕਾ ਦਾ ਕਹਿਣਾ ਹੈ ਕਿ ਪਾਕਿਸਤਾਨ ਅੱਤਵਾਦ ਦੀ ਰੋਕਥਾਮ ਲਈ ਢੁੱਕਵੀਂ ਕਾਰਵਾਈ ਕਰਨ ਵਿੱਚ ਅਸਫਲ ਰਿਹਾ। ਇਸ ਕਾਰਨ ਹੀ ਅਮਰੀਕਾ ਵੱਲੋਂ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ 30 ਕਰੋੜ ਡਾਲਰ ਦੀ ਰੱਖਿਆ ਮੱਦਦ ਰੋਕਣ ਦਾ ਫੈਸਲਾ ਲਿਆ ਗਿਆ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਵਲੋਂ ਪਾਕਿਸਤਾਨ ਨੂੰ ਦਿਤੀ ਜਾਣ ਵਾਲੀ ਰਖਿਆ ਮਦਦ ਰੋਕਣ ਦੇ ਫ਼ੈਸਲੇ ਨੂੰ ਉਚਿਤ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪਾਕਿਸਤਾਨ ਆਪਣੀਆਂ ਸਰਹਦਾਂ ਅੰਦਰ ਅਤਵਾਦੀ ਸੰਗਠਨਾਂ ਖ਼ਿਲਾਫ਼ ਢੁਕਵੀਂ ਕਾਰਵਾਈ ਕਰਨ ’ਚ ਨਾਕਾਮ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰੀ ਅਮਰੀਕਾ ਦੇ ਜੁਆਇੰਟ ਚੀਫਸ ਆਫ ਸਟਾਫ ਦੇ ਚੇਅਰਮੈਨ ਜਨਰਲ ਜੋਸਫ ਡੁਨਫੋਰਡ ਤੇ ਇਕ ਉਚ-ਪਧਰੀ ਵਫਦ ਨਾਲ ਇਸਲਾਮਾਬਾਦ ਆਏ ਸਨ। ਉਥੇ ਉਨ੍ਹਾਂ ਨੇ ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਵੀ ਗਲਬਾਤ ਕੀਤੀ। ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਕਿ ਪਾਕਿਸਤਾਨ ਵਾਅਦੇ ਦੇ ਬਾਵਜੂਦ ਆਪਣੀਆਂ ਸਰਹਦਾਂ ਅੰਦਰ ਅਤਵਾਦੀ ਸੰਗਠਨਾਂ ਖ਼ਿਲਾਫ਼ ਢੁਕਵੀਂ ਕਾਰਵਾਈ ਕਰਨ ’ਚ ਬੁਰੀ ਤਰ੍ਹਾਂ ਨਾਕਾਮ ਰਿਹਾ ਹੈ। ਹਾਲਾਂਕਿ ਅਜਿਹੀ ਕਾਰਵਾਈ ਦਾ ਪਾਕਿਸਤਾਨ ਦੀ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਸੀ। ਪਾਕਿਸਤਾਨ ਨੇ ਇਸ ਲਈ ਅਮਰੀਕੀ ਅਤੇ ਉਸ ਦੇ ਸਹਿਯੋਗੀ ਦੇਸ਼ਾਂ ਤੋਂ ਭਾਰੀ ਵਸੂਲੀ ਵੀ ਕੀਤੀ ਹੈ। ਅਸਲ ਵਿੱਚ ਪਾਕਿਸਤਾਨ ਇਸ ਮਾਮਲੇ ਵਿੱਚ ਦੋਹਰੀ ਖੇਡ ਖੇਡ ਰਿਹਾ। ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਅੱਤਵਾਦ ਨੂੰ ਰੋਕਣ ਦੇ ਨਾਮ ਉਪਰ ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ਾਂ ਤੋਂ ਭਾਰੀ ਮਦਦ ਹਾਸਿਲ ਕੀਤੀ ਗਈ। ਮਦਦ ਹਾਸਿਲ ਕਰਨ ਦੇ ਬਾਵਜੂਦ ਦੇਸ਼ ਵਿੱਚ ਅੱਤਵਾਦ ਨੂੰ ਪਾਲਿਆ ਗਿਆ। ਇਸ ਖੇਡ ਉਪਰ ਹਾਲੇ ਵੀ ਰੋਕ ਨਹੀਂ ਲੱਗੀ। ਨਵੀਂ ਸਰਕਾਰ ਇਸ ਸਬੰਧ ਵਿੱਚ ਨਵੇਂ ਕਦਮ ਚੁੱਕਣ ਵਿੱਚ ਅਸਫਲ ਰਹੀ ਹੈ। ਅਮਰੀਕਾ ਵੱਲੋਂ ਮੱਦਦ ਰੋਕਣ ਦਾ ਫੈਸਲਾ ਪਾਕਿਸਤਾਨ ਲਈ ਝਟਕਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਪਾਕਿਸਤਾਨ ਹੁਣ ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ਾਂ ਦੇ ਨਿਸ਼ਾਨੇ ਉਪਰ ਆ ਗਿਆ ਹੈ। ਪਾਕਿਸਤਾਨ ਦੇ ਨਵੇਂ ਵਜ਼ੀਰੇ ਆਜ਼ਮ ਨੂੰ ਅਮਰੀਕਾ ਵੱਲੋਂ ਜ਼ੋਰ ਦੇ ਕੇ ਕਿਹਾ ਕਿ ਉਹ ਪਾਕਿਸਤਾਨ ਦੀ ਜ਼ਮੀਨ ਤੋਂ ਚਲ ਰਹੇ ਅਤਵਾਦੀ ਸੰਗਠਨਾਂ ’ਤੇ ਕਾਬੂ ਪਾਉਣ ਲਈ ਕਾਰਵਾਈ ਹੋਰ ਤੇਜ਼ ਕਰਨ। ਜੇਕਰ ਪਾਕਿਸਤਾਨ ਦੋਵਾਂ ਦੇਸ਼ਾਂ ਦੇ ਦੁਵਲੇ ਸਬੰਧਾਂ ਵਿਚਾਲੇ ਪੈਦਾ ਹੋਇਆ ਤਣਾਅ ਹੋਰ ਗੰਭੀਰ ਹੋ ਸਕਦਾ ਹੈ। ਪਾਕਿਸਤਾਨ ਅਤੇ ਅਮਰੀਕਾ ਦਰਮਿਆਨ ਸਬੰਧ ਪਿਛਲੇ ਕੁਝ ਮਹੀਨਿਆਂ ਤੋਂ ਤਣਾਅ ਪੂਰਨ ਬਣੇ ਹੋਏ ਹਨ। ਪਾਕਿਸਤਾਨ ’ਚ ਨਵੀਂ ਸਰਕਾਰ ਬਣਨ ਤੋਂ ਬਾਅਦ ਇਹ ਉਮੀਦ ਜਾਗੀ ਸੀ ਕਿ ਦੋਹਾਂ ਦੇਸ਼ਾਂ ਦੇ ਸਬੰਧ ਵਿੱਚ ਮੋੜ ਆਵੇਗਾ ਪ੍ਰੰਤੂ ਹਾਲੇ ਤੱਕ ਅਜਿਹਾ ਕੋਈ ਸੰਕੇਤ ਨਹੀਂ ਮਿਲ ਰਿਹਾ। ਪਾਕਿਸਤਾਨ ਦੀ ਨਵੀਂ ਸਰਕਾਰ ਨੂੰ ਇਸ ਸਬੰਧ ਵਿੱਚ ਕਰੜੀ ਪ੍ਰੀਖਿਆ ਵਿੱਚੋਂ ਲੰਘਣਾ ਪਵੇਗਾ।
– ਬਲਜੀਤ ਸਿੰਘ ਬਰਾੜ

Comments are closed.

COMING SOON .....


Scroll To Top
11