Tuesday , 13 November 2018
Breaking News
You are here: Home » INTERNATIONAL NEWS » ਪਾਕਿਸਤਾਨ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ

ਪਾਕਿਸਤਾਨ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ

ਇਸਲਾਮਾਬਾਦ, 17 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਪਾਕਿਸਤਾਨ ਨੈਸ਼ਨਲ ਅਸੈਂਬਲੀ ’ਚ ਵੋਟ ਦੇ ਬਾਅਦ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ।ਨੈਸ਼ਨਲ ਅਸੈਂਬਲੀ ‘ਚ ਇਮਰਾਨ ਖਾਨ ਨੂੰ 176 ਵੋਟਾਂ ਮਿਲੀਆਂ।ਦੂਜੇ ਪਾਸੇ ਪਾਕਿਸਤਾਨ ਮੁਸਲਿਮ ਲੀਗ-ਨਵਾਜ ਮੁਖੀ ਸ਼ਾਹਬਾਜ਼ ਸ਼ਰੀਫ਼ ਨੂੰ 96 ਵੋਟਾਂ ਮਿਲੀਆਂ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਇਮਰਾਨ ਖਾਨ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ. ਐਲ.-ਐਨ.) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਨੇ ਨਾਮਜ਼ਦਗੀ ਦਾਇਰ ਕੀਤੀ ਸੀ। ਇਮਰਾਨ ਦੀ ਜਿਤ ਲਗਭਗ ਯਕੀਨੀ ਸੀ। ਨੈਸ਼ਨਲ ਅਸੈਂਬਲੀ ਦੀ ਚੋਣ ਲਈ ਸਾਢੇ 3 ਵਜੇ ਸੰਸਦ ਦਾ ਸੈਸ਼ਨ ਬੁਲਾਇਆ ਗਿਆ ਸੀ।

Comments are closed.

COMING SOON .....


Scroll To Top
11