Friday , 23 August 2019
Breaking News
You are here: Home » INTERNATIONAL NEWS » ਪਾਕਿਸਤਾਨ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਅੱਜ

ਪਾਕਿਸਤਾਨ ਵਿਖੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਅੱਜ

ਨਵਜੋਤ ਸਿੰਘ ਸਿੱਧੂ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਮੇਤ ਕਈ ਸ਼ਖ਼ਸੀਅਤਾਂ ਭਾਰਤ ਤੋਂ ਸ਼ਾਮਿਲ ਹੋਣ ਪੁੱਜੀਆਂ

ਲਾਹੌਰ/ਅੰਮ੍ਰਿਤਸਰ, 27 ਨਵੰਬਰ- ਸਿੱਖ ਸੰਗਤ ਵੱਲੋਂ ਕੀਤੀ ਜਾ ਰਹੀ ਲੰਬੇ ਸਮੇਂ ਤੋਂ ਮੰਗ ਨੂੰ ਬੂਰ ਪੈ ਗਿਆ ਹੈ। ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਕੀਤੇ ਗਏ ਐਲਾਨ ਬਾਅਦ ਬੀਤੇ ਕੱਲ੍ਹ ਭਾਰਤ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਲਾਂਘੇ ਲਈ ਨੀਂਹ ਪੱਥਰ ਰੱਖਿਆ ਗਿਆ। ਜਿਸ ਬਾਅਦ ਪਾਕਿਸਤਾਨ ਸਰਕਾਰ ਵੱਲੋਂ ਭਲਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪਾਕਿ ਵਿਚਲੇ ਹਿੱਸੇ ਤੋਂ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਇਸ ਸਮਾਗਮ ਲਈ ਜਿੱਥੇ ਪਾਕਿਸਤਾਨ ਸਰਕਾਰ ਵੱਲੋਂ ਰਾਸ਼ਟਰੀ ਪੱਧਰ ’ਤੇ ਸਮਾਗਮ ਰੱਖਿਆ ਗਿਆ ਹੈ, ਉਥੇ ਹੀ ਇਸ ਸਮਾਗਮ ਲਈ ਭਾਰਤ ਤੋਂ ਵੀ ਸਿਆਸੀ ਅਤੇ ਧਾਰਮਿਕ ਆਗੂਆਂ ਨੂੰ ਸੱਦਾ ਭੇਜਿਆ ਗਿਆ। ਜ਼ਿਕਰਯੋਗ ਹੈ ਕਿ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਅੱਜ ਸਵੇਰ ਤੋਂ ਹੀ ਭਾਰਤੀ ਆਗੂਆਂ ਵੱਲੋਂ ਪਾਕਿਸਤਾਨ ਰਵਾਨਾ ਹੋਣਾ ਸ਼ੁਰੂ ਕਰ ਦਿੱਤਾ ਗਿਆ। ਸਭ ਤੋਂ ਪਹਿਲਾਂ ਸ. ਨਵਜੋਤ ਸਿੰਘ ਸਿੱਧੂ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਦਾਖ਼ਲ ਹੋਏ। ਇੱਥੇ ਲਾਹੌਰ ’ਚ ਪਹੁੰਚ ਕੇ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਸਿਧੂ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨਾਲ ਸ਼ਾਂਤੀ, ਖੁਸ਼ਹਾਲੀ ਤੇ ਵਪਾਰ ਦੀਆਂ ਸੰਭਾਵਨਾਵਾਂ ਵਧਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀ ਨੇੜਤਾ ਵਧੇਗੀ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਾਕਿਸਤਾਨ ਲਈ ਰਵਾਨਾ ਹੋ ਗਏ। ਉਹ ਅਟਾਰੀ ਵਾਹਗਾ ਸਰਹਦ ਦੇ ਸੜਕੀ ਰਸਤੇ ਰਾਹੀਂ ਸ਼ਾਮ 3:20 ਵਜੇ ਪਾਕਿਸਤਾਨ ਗਏ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਪਾਕਿਸਤਾਨ ਪਹੁੰਚੇ। ਗੁਰਜੀਤ ਸਿੰਘ ਔਜਲਾ ਆਪਣੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਰਿ ਕੀ ਪਾਉੜੀ ਦਾ ਪਵਿੱਤਰ ਜਲ ਆਪਣੇ ਨਾਲ ਲੈ ਕੇ ਗਏ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਜਲ ਦਾ ਉਹ ਛਿੜਕਾਅ ਕਰਨਗੇ।

Comments are closed.

COMING SOON .....


Scroll To Top
11