Monday , 27 January 2020
Breaking News
You are here: Home » INTERNATIONAL NEWS » ਪਾਕਿ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਦਾ ਐਲਾਨ

ਪਾਕਿ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਦਾ ਐਲਾਨ

ਇਸਲਾਮਾਬਾਦ (ਪਾਕਿਸਤਾਨ), 1 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖ਼ਾਨ ਨੇ ਕਰਤਾਰਪੁਰ ਸਾਹਿਬ ਬਾਰੇ ਕੁਝ ਅਹਿਮ ਐਲਾਨ ਕੀਤੇ ਹਨ, ਜਿਨ੍ਹਾਂ ਦਾ ਸਿੱਖ ਸੰਗਤ ਵੱਲੋਂ ਯਕੀਨੀ ਤੌਰ ‘ਤੇ ਡਾਢਾ ਸੁਆਗਤ ਕੀਤਾ ਗਿਆ। ਸਭ ਤੋਂ ਵੱਡੀ ਖ਼ਬਰ ਤਾਂ ਇਹੋ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਪਾਕਿਸਤਾਨ ਸਰਕਾਰ ਨੇ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਇਮਰਾਨ ਖ਼ਾਨ ਨੇ ਆਪਣੇ ਇੱਕ ਟਵੀਟ ਰਾਹੀਂ ਦੱਸਿਆ ਕਿ ਹੁਣ ਸ਼ਰਧਾਲੂ ਕੋਲ ਸਿਰਫ਼ ਵੈਧ ਸ਼ਨਾਖ਼ਤੀ ਕਾਰਡ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਹੁਣ ਕਿਸੇ ਸ਼ਰਧਾਲੂ ਨੂੰ 10 ਦਿਨ ਪਹਿਲਾਂ ਆਪਣਾ ਨਾਂਅ ਰਜਿਸਟਰ ਕਰਵਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਇਸ ਦੇ ਨਾਲ ਹੀ ਜਿਸ ਦਿਨ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਹੋਵੇਗਾ ਅਤੇ ਜਿਸ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਹੋਵੇਗਾ, ਕੋਈ ਫ਼ੀਸ ਵਸੂਲ ਨਹੀਂ ਕੀਤੀ ਜਾਵੇਗੀ। ਪਾਕਿਸਤਾਨ ਸਰਕਾਰ ਵੱਲੋਂ ਹਰੇਕ ਸ਼ਰਧਾਲੂ ਤੋਂ 20 ਡਾਲਰ ਭਾਵ ਲਗਭਗ 1,400 ਭਾਰਤੀ ਰੁਪਏ ਦੀ ਫ਼ੀਸ ਵਸੂਲ ਕੀਤੀ ਜਾਣੀ ਹੈ। ਭਾਰਤ ਸਰਕਾਰ ਤੇ ਭਾਰਤੀ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ ਕਈ ਵਾਰ ਅਪੀਲਾਂ ਕੀਤੀਆਂ ਹਨ ਕਿ ਪਾਕਿਸਤਾਨ ਨੂੰ ਇਹ ਫ਼ੀਸ ਮੁਆਫ਼ ਕਰ ਦੇਣੀ ਚਾਹੀਦੀ ਹੈ ਪਰ ਹਾਲੇ ਤੱਕ ਪਾਕਿਸਤਾਨ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ।ਸੀ। ਪਾਕਿਸਤਾਨ ਵਾਲੇ ਪਾਸੇ ਸ੍ਰੀ ਇਮਰਾਨ ਖ਼ਾਨ ਇਸ ਲਾਂਘੇ ਦਾ ਉਦਘਾਟਨ ਕਰਨਗੇ ਤੇ ਭਾਰਤ ਵਾਲੇ ਪਾਸੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਇਸ ਦਾ ਉਦਘਾਟਨ ਕਰਨਾ ਹੈ। ਪਾਕਿਸਤਾਨ ਸਰਕਾਰ ਨੇ ਹੋਰਨਾਂ ਤੋਂ ਇਲਾਵਾ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਸੱਦਾ ਦਿੱਤਾ ਹੈ।

Comments are closed.

COMING SOON .....


Scroll To Top
11