Monday , 14 October 2019
Breaking News
You are here: Home » NATIONAL NEWS » ਪਾਰਟੀ ਦੇ ਨਾਂਅ ‘ਤੇ ਕੀਤਾ ਜਾਣ ਵਾਲਾ ਦੁਰਵਿਵਹਾਰ ਪ੍ਰਵਾਨ ਨਹੀਂ ਕੀਤਾ ਜਾਵੇਗਾ : ਮੋਦੀ

ਪਾਰਟੀ ਦੇ ਨਾਂਅ ‘ਤੇ ਕੀਤਾ ਜਾਣ ਵਾਲਾ ਦੁਰਵਿਵਹਾਰ ਪ੍ਰਵਾਨ ਨਹੀਂ ਕੀਤਾ ਜਾਵੇਗਾ : ਮੋਦੀ

ਪ੍ਰਧਾਨ ਮੰਤਰੀ ਦੀ ਅਗਵਾਈ ‘ਚ ਹੋਈ ਭਾਜਪਾ ਸੰਸਦੀ ਦਲ ਦੀ ਬੈਠਕ

ਨਵੀਂ ਦਿੱਲੀ, 2 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਜੋ ਪਾਰਟੀ ਦੇ ਨਾਮ ਉੱਤੇ ਕਰਦਾ ਹੈ, ਉਹ ਅਸਵੀਕਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਕੁਝ ਗਲਤ ਕੀਤਾ ਹੈ ਤਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਾਰਿਆਂ ਉੱਤੇ ਲਾਗੂ ਹੈ। ਇਸ ਮੀਟਿੰਗ ਦੇ ਸ਼ੁਰੂ ਹੋਣ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਨਮਾਨਿਤ ਕੀਤਾ ਗਿਆ। ਭਾਜਪਾ ਸੰਸਦ ਮੈਂਬਰ ਰਾਜੀਵ ਪ੍ਰਤਾਪ ਰੂਡੀ ਨੇ ਕਿਹਾ ਕਿ ਵਿਧਾਇਕ ਆਕਾਸ਼ ਵਿਜੇਵਰਗੀਆ ਮਾਮਲੇ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਇਸ ਤਰ੍ਹਾਂ ਦਾ ਵਿਵਹਾਰ ਸਵੀਕਾਰ ਨਹੀਂ ਹੈ, ਚਾਹੇ ਉਹ ਕੋਈ ਵੀ ਹੋਵੇ। ਰਾਜੀਵ ਪ੍ਰਤਾਪ ਰੂਡੀ ਨੇ ਦੱਸਿਆ ਕਿ ਭਾਜਪਾ ਸੰਸਦੀ ਦਲ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੇ ਕੁਝ ਗਲਤ ਕੀਤਾ ਹੈ ਤਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਅਤੇ ਹੋਰ ਆਗੂ ਸ਼ਾਮਿਲ ਸਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਸੰਸਦ ਮੈਂਬਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਜੋ ਸੰਸਦ ਵਿੱਚ ਬਹਿਸ ਦੌਰਾਨ ਗੈਰ ਹਾਜ਼ਰ ਰਹੇ। ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ ਮੋਦੀ ਨੇ ਸਖ਼ਤ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸੰਸਦ ਮੈਂਬਰਾਂ ਦੀ ਸਦਨ ਵਿੱਚ ਹਾਜ਼ਰੀ ਉੱਤੇ ਪਾਰਟੀ ਨੇੜੇ ਤੋਂ ਨਜ਼ਰ ਰੱਖ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਸੰਸਦੀ ਦਲ ਦੀ ਮੀਟਿੰਗ ਵਿੱਚ ਇਸ ਗੱਲ ਦੇ ਸੰਕੇਤ ਦਿੱਤੇ ਕਿ ਬਜਟ ਸੈਸ਼ਨ ਸ਼ੁਰੂ ਹੋਣ ਬਾਅਦ ਕੁਝ ਦਿਨਾਂ ਤੱਕ ਮਹੱਤਵਪੂਰਨ ਚਰਚਾਵਾਂ ਦੌਰਾਨ ਸਦਨ ਤੋਂ ਭਾਜਪਾ ਸੰਸਦ ਮੈਂਬਰਾਂ ਦੇ ਗ਼ੈਰ ਹਾਜ਼ਰ ਰਹਿਣ ਦੇ ਚਲਦਿਆਂ ਉਹ ਨਾਰਾਜ਼ ਸਨ। ਉਨ੍ਹਾਂ ਪਾਰਟੀ ਸੰਸਦ ਮੈਂਬਰਾਂ ਤੋਂ ਪੁੱਛਿਆ ਕਿ ਤੁਸੀਂ ਕਿਵੇਂ ਮਹਿਸੂਸ ਕਰੋਗੇ, ਜੇਕਰ ਅਮਿਤ ਸ਼ਾਹ ਤੁਹਾਡੀ ਰੈਲੀ ਵਿੱਚ ਆਉਣਗੇ ਅਤੇ ਆਖਰੀ ਸਮੇਂ ਉਹ ਉੱਥੇ ਨਾ ਦਿਖਾਈ ਦੇਣ। ਉਸਦੇ ਬਾਅਦ ਉਹ ਭਾਜਪਾ ਸੰਸਦ ਮੈਂਬਰਾਂ ਵੱਲੋਂ ਪਲਟਦੇ ਹੋਏ ਸਵਾਲ ਫਿਰ ਤੋਂ ਦੁਹਰਾਏ। ਉਸਦੇ ਬਾਅਦ ਫਿਰ ਤੋਂ ਉਨ੍ਹਾਂ ਪੁੱਛਿਆ, ਤੁਸੀਂ ਕਿਵੇਂ ਮਹਿਸੂਸ ਕਰੋਗੇ। ਇਸ ਤੋਂ ਕੁਝ ਮਿੰਟ ਪਹਿਲਾਂ, ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਲਾਦ ਜੋਸ਼ੀ ਨੇ ਸੰਸਦ ਮੈਂਬਰਾਂ ਨੂੰ ਸਮੇਂ ਉੱਤੇ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਭਾਜਪਾ ਦੇ ਕਈ ਸੰਸਦ ਮੈਂਬਰਾ ਉਸ ਸਮੇਂ ਸਦਨ ਵਿੱਚ ਮੌਜੂਦ ਨਹੀਂ ਸਨ ਜਦੋਂ ਕਾਨੂੰਨ ਮੰਤਰੀ ਵਿਵਾਦਤ ਤਿੰਨ ਤਲਾਕ ਬਿੱਲ ਪੇਸ਼ ਕਰ ਰਹੇ ਸਨ।

Comments are closed.

COMING SOON .....


Scroll To Top
11