Sunday , 31 May 2020
Breaking News
You are here: Home » BUSINESS NEWS » ਪਿੰਡ ਕਾਲਾਬੂਲਾ ਦੇ ਬਜ਼ੁਰਗ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ

ਪਿੰਡ ਕਾਲਾਬੂਲਾ ਦੇ ਬਜ਼ੁਰਗ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ

ਸ਼ੇਰਪੁਰ, 17 ਫਰਵਰੀ (ਹਰਜੀਤ ਕਾਤਿਲ)- ਬਲਾਕ ਸ਼ੇਰਪੁਰ ਦੇ ਪਿੰਡ ਕਾਲਾਬੂਲਾ ਵਿਖੇ ਇੱਕ ਬਜ਼ੁਰਗ ਕਿਸਾਨ ਦਰਸ਼ਨ ਸਿੰਘ ਵੱਲੋਂ ਜ਼ਹਿਰੀਲੀ ਚੀਜ਼ ਨਿਗਲਣ ਨਾਲ ਖੁਦਕੁਸ਼ੀ ਕਰਨ ਦੇ ਦੁੱਖਦਾਈ ਸਮਾਚਾਰ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਅਤੇ ਭਰਾ ਦੀਦਾਰ ਸਿੰਘ ਕਾਲਾਬੂਲਾ ਨੇ ਦੱਸਿਆ ਕਿ ਦਰਸ਼ਨ ਸਿੰਘ (70) ਪੁੱਤਰ ਚੰਨਣ ਸਿੰਘ ਜੋ ਕਿ ਖੇਤੀਬਾੜੀ ਦਾ ਕੰਮ ਕਰਦਾ ਸੀ ਅਤੇ ਉਸ ਕੋਲ 9 ਵਿੱਘੇ ਦੇ ਕਰੀਬ ਖੇਤੀ ਯੋਗ ਜ਼ਮੀਨ ਸੀ ਪਰ ਸਿਰ ਚੜ੍ਹੇ 5-6 ਲੱਖ ਰੁਪਏ ਦੇ ਕਰਜ਼ੇ ਦੀ ਪੰਡ ਭਾਰੀ ਹੋਣ ਕਾਰਨ ਘਰ ਵਿੱਚ ਅਕਸਰ ਪ੍ਰੇਸ਼ਾਨ ਰਹਿੰਦਾ ਸੀ , ਜਿਸ ਕਾਰਨ ਦਿਮਾਗੀ ਪ੍ਰੇਸ਼ਾਨੀ ਦੀ ਦਵਾਈ ਵੀ ਚੱਲਦੀ ਸੀ ਉਨ੍ਹਾਂ ਦੱਸਿਆ ਕਿ ਰੋਜਮਰਾਂ ਦੇ ਕੰਮ- ਕਾਜ ਲਈ ਉਹ ਸ਼ਾਮ ਨੂੰ ਖੇਤ ਗਿਆ ਅਤੇ ਉਸਨੇ ਖੇਤ ਵਿੱਚ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਕਾਰਨ ਉਸਦੀ ਮੌਤ ਹੋ ਗਈ । ਸ਼ੇਰਪੁਰ ਦੇ ਥਾਣਾ ਮੁਖੀ ਰਮਨਦੀਪ ਸਿੰਘ , ਏ ਐੱਸਆਈ ਗੁਰਜੰਟ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਅਮ੍ਰਿਤਪਾਲ ਸਿੰਘ ਦੇ ਬਿਆਨ ਦੇ ਅਨੁਸਾਰ ਕਿ ਇਨ੍ਹਾਂ ਦੇ ਪਿਤਾ ਨੇ ਬੀਤੀ ਰਾਤ ਮੋਟਰ ਵਾਲੇ ਕੋਠੇ ਵਿੱਚ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ ਜਿਸ ਤੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਤੇ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਵਾਰਸਾ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋ ਮੰਗ ਕੀਤੀ ਕਿ ਮ੍ਰਿਤਕ ਦੇ ਸਿਰ ਚੜੇ ਕਰਜੇ ਨੂੰ ਮਾਫ ਕਰਕੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।

Comments are closed.

COMING SOON .....


Scroll To Top
11