Tuesday , 21 January 2020
Breaking News
You are here: Home » HEALTH » ਪਿੰਡ ਭੂੰਦੜ ਵਿਖੇ ਗੋਲੀ ਮਾਰ ਕੇ ਨੌਜਵਾਨ ਦਾ ਕਤਲ

ਪਿੰਡ ਭੂੰਦੜ ਵਿਖੇ ਗੋਲੀ ਮਾਰ ਕੇ ਨੌਜਵਾਨ ਦਾ ਕਤਲ

ਰਾਮਪੁਰਾ ਫੂਲ, 3 ਦਸੰਬਰ (ਮਨਪ੍ਰੀਤ ਸਿੰਘ ਗਿੱਲ)- ਨੇੜਲੇ ਪਿੰਡ ਭੂੰਦੜ ਵਿਖੇ ਅੱਜ ਬਾਅਦ ਦੁਪਹਿਰ ਇੱਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰਣਜੀਤ ਸਿੰਘ ਉਰਫ ਰਾਣਾ (32 ਸਾਲ) ਪੁੱਤਰ ਗੁਰਜੰਟ ਸਿੰਘ ਇਕ ਜਿਂਮੀਦਾਰ ਪਰਿਵਾਰ ਨਾਲ ਸਬੰਧ ਰੱਖਦਾ ਸੀ। ਉਕਤ ਨੌਜਵਾਨ ਪਹਿਲਾਂ ਫੋਟੋਗ੍ਰਾਫੀ ਦਾ ਕੰਮ ਕਰਦਾ ਸੀ ਅਤੇ ਹੁਣ ਬੇਰੁਜਗਾਰ ਸੀ। ਅੱਜ ਬਾਅਦ ਦੁਪਹਿਰ ਭੂੰਦੜ-ਢੱਡੇ ਰੋਡ ‘ਤੇ ਪੁਲ ਦੇ ਨੇੜੇ ਗੁਰੂਦੁਆਰਾ ਬੇਰੀ ਸਾਹਿਬ ਦੇ ਨਜ਼ਦੀਕ ਉਸ ਦਾ ਕੁਝ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਮ੍ਰਿਤਕ ਦੀ ਛਾਤੀ ਦੇ ਖੱਬੇ ਪਾਸੇ ਲੱਗੀ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਰਣਜੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜੋ ਅਜੇ ਕੁਆਰਾ ਸੀ। ਇਸ ਮੌਕੇ ਪਹੁੰਚੇ ਗੁਰਬਿੰਦਰ ਸਿੰਘ ਸੰਘਾ ਐਸ.ਪੀ. (ਇਨਵੈਸਟੀਗੇਸ਼ਨ) ਬਠਿੰਡਾ ਨੇ ਦੱਸਿਆ ਕਿ ਪੁਲੀਸ ਵਲੋਂ 3-4 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਮੁਜਰਿਮ ਪੁਲੀਸ ਦੀ ਗ੍ਰਿਫਤ ਵਿਚ ਹੋਣਗੇ। ਇਸ ਮੌਕੇ ਜਸਵੀਰ ਸਿੰਘ ਡੀ.ਐਸ.ਪੀ. ਮੌੜ, ਤਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਬਠਿੰਡਾ ਅਤੇ ਥਾਣਾ ਬਾਲਿਆਂਵਾਲੀ ਦੇ ਐਸ.ਐਚ.ਓ. ਜੈ ਸਿੰਘ ਆਪਣੀਆਂ ਪੁਲੀਸ ਪਾਰਟੀਆਂ ਸਮੇਤ ਹਾਜਰ ਸਨ।

Comments are closed.

COMING SOON .....


Scroll To Top
11