Tuesday , 16 July 2019
Breaking News
You are here: Home » PUNJAB NEWS » ਪਿੰਡ ਰਿਉਂਦ ਕਲਾਂ ਦੇ ਦਰਜਨਾਂ ਪਰਿਵਾਰ ਅਕਾਲੀ ਦਲ ਤੇ ‘ਆਪ’ ਛੱਡਕੇ ਕਾਂਗਰਸ ’ਚ ਸ਼ਾਮਲ

ਪਿੰਡ ਰਿਉਂਦ ਕਲਾਂ ਦੇ ਦਰਜਨਾਂ ਪਰਿਵਾਰ ਅਕਾਲੀ ਦਲ ਤੇ ‘ਆਪ’ ਛੱਡਕੇ ਕਾਂਗਰਸ ’ਚ ਸ਼ਾਮਲ

ਬੋਹਾ, 16 ਜੁਲਾਈ (ਸੰਤੋਖ ਸਾਗਰ)- ਸੂਬੇ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੀ ਆਮਦ ਨੇ ਰੰਗ ਦਿਖਾਉਣਾਂ ਸ਼ੁਰੂ ਕਰ ਦਿੱਤਾ ਹੈ ਅਤੇ ਸਿਆਸੀ ਪਾਰਟੀਆਂ ਦੇ ਵਰਕਰਾਂ ਵਿੱਚ ਉਥਲ ਪੁਥਲ ਹੋਣੀ ਸ਼ੁਰੂ ਹੋ ਗਈ ਹੈ। ਇਸੇ ਤਹਿਤ ਅੱਜ ਨੇੜਲੇ ਪਿੰਡ ਰਿਉਂਦ ਕਲਾਂ ਦੇ ਦਰਜਨਾਂ ਪਰਿਵਾਰਾਂ ਨੇ ਸੀਨੀਅਰ ਕਾਂਗਰਸੀ ਆਗੂ ਸੁਖਦੇਵ ਸਿੰਘ ਭੱਟੀ ਦੀ ਅਗਵਾਈ ਹੇਠ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸ਼੍ਰੀ ਭੱਟੀ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਰੋਪਾਓ ਪਾਕੇ ਸਨਮਾਨ ਕੀਤਾ ਅਤੇ ਪਾਰਟੀ ਅੰਦਰ ਪੂਰਾ ਮਾਣ ਸਤਿਕਾਰ ਦੇਣ ਦਾ ਵਿਸ਼ਵਾਸ਼ ਦਵਾਇਆ। ਇਸ ਮੌਕੇ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਗੁਰਮੁੱਖ ਸਿੰਘ, ਨਾਥਾ ਸਿੰਘ, ਮਿਸ਼ਰਾ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਨੇ ਆਖਿਆ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ ਕਿਉਂਕਿ ਕਾਂਗਰਸ ਸਰਕਾਰ ਜਿੱਥੇ ਚੋਣਾਂ ਸਮੇਂ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਵਿੱਚ ਸਫਲ ਹੋਈ ਹੈ ਉਥੇ ਨਸ਼ਿਆਂ ਵਿੱਚ ਡੁੱਬ ਰਹੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਾ ਵਿਰੋਧੀ ਮੁਹਿੰਮ ਚਲਾਕੇ ਸ਼ਲਾਘਾਯੋਗ ਉਪਰਾਲਾ ਕਰ ਰਹੀ ਹੈ। ਇਸ ਮੌਕੇ ਜਿਲਾ ਪ੍ਰੈਸ ਸਕੱਤਰ ਪ੍ਰਕਾਸ਼ ਚੰਦ ਸ਼ਰਮਾਂ, ਸੁਖਵਿੰਦਰ ਸਿੰਘ ਗੱਗੀ, ਕਾਂਗਰਸੀ ਆਗੂ ਹਰਪ੍ਰੀਤ ਸਿੰਘ ਪਿਆਰੀ, ਜਸਵਿੰਦਰ ਸਿੰਘ ਨੰਬਰਦਾਰ, ਭਗਵੰਤ ਸਿੰਘ ਚਹਿਲ, ਦਵਿੰਦਰ ਸਿੰਘ ਹਾਕਮਵਾਲਾ, ਸੁੱਖੀ ਜੋਈਆਂ ਆਦਿ ਕਾਂਗਰਸੀ ਆਗੂ ਮੌਜੂਦ ਸਨ।

Comments are closed.

COMING SOON .....


Scroll To Top
11