Monday , 23 September 2019
Breaking News
You are here: Home » NATIONAL NEWS » ਪੁਲਵਾਮਾ ‘ਚ ਸੁਰੱਖਿਆ ਬਲਾਂ ਵੱਲੋਂ 4 ਅੱਤਵਾਦੀ ਢੇਰ

ਪੁਲਵਾਮਾ ‘ਚ ਸੁਰੱਖਿਆ ਬਲਾਂ ਵੱਲੋਂ 4 ਅੱਤਵਾਦੀ ਢੇਰ

ਸ੍ਰੀਨਗਰ, 7 ਜੂਨ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ‘ਚ ਸੁਰੱਖਿਆ ਫੋਰਸਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਦੌਰਾਨ 4 ਅੱਤਵਾਦੀ ਮਾਰੇ ਗਏ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪੁਲਵਾਮਾ ਦੇ ਲੱਸੀਪੋਰਾ ਦੇ ਪੰਜਰਾਨ ਪਿੰਡ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੂਫ਼ੀਆ ਸੂਚਨਾ ਮਿਲਣ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਰਾਸ਼ਟਰੀ ਰਾਈਫਲਜ਼, ਰਾਜ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਦੋਂ ਸੁਰੱਖਿਆ ਫੋਰਸ ਦੇ ਜਵਾਨ ਪਿੰਡ ਦੇ ਇੱਕ ਖਾਸ ਇਲਾਕੇ ਵੱਲ ਵੱਧ ਰਹੇ ਸਨ ਤਾਂ ਉੱਥੇ ਲੁਕੇ ਅਤੱਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਫੋਰਸਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ਦੌਰਾਨ ਵੀਰਵਾਰ ਰਾਤ ਇੱਕ ਅੱਤਵਾਦੀ ਮਾਰਿਆ ਗਿਆ ਸੀ। ਇਸ ਤੋਂ ਬਾਅਦ ਵੀ ਰੁੱਕ-ਰੁੱਕ ਕੇ ਗੋਲੀਬਾਰੀ ਜਾਰੀ ਰਹੀ। ਅੱਜ ਸਵੇਰੇ ਘੇਰੇ ਗਏ ਅੱਤਵਾਦੀਆਂ ਵਿਰੁੱਧ ਫਿਰ ਤੋਂ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਵਿੱਚ 3 ਹੋਰ ਅੱਤਵਾਦੀ ਮਾਰੇ ਗਏ। ਸੂਤਰਾਂ ਅਨੁਸਾਰ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਬੁਲਾਰੇ ਨੇ ਦੱਸਿਆ ਕਿ ਸਾਰੇ ਅੱਤਵਾਦੀ ਜੈਸ਼-ਏ-ਮੁਹੰਮਦ ਦੇ ਸਨ। ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਹਾਦਸੇ ਵਾਲੀ ਜਗ੍ਹਾ ਅਤੇ ਇਸ ਦੇ ਨੇੜੇ-ਤੇੜੇ ਦੇ ਇਲਾਕਿਆਂ ‘ਚ ਸੁਰੱਖਿਆ ਫੋਰਸਾਂ ਅਤੇ ਰਾਜ ਪੁਲਿਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ। ਇਸ ਦੌਰਾਨ ਪ੍ਰਸ਼ਾਸਨ ਨੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਚੌਕਸੀ ਦੇ ਤੌਰ ‘ਤੇ ਮੋਬਾਇਲ ਇੰਟਰਨੈੱਟ ਸੇਵਾਵਾਂ ‘ਤੇ ਰੋਕ ਲੱਗਾ ਦਿੱਤੀ। ਮੁਕਾਬਲੇ ਦੇ ਬਾਅਦ ਸੁਰੱਖਿਆ ਬਲਾਂ ਵੱਲੋਂ ਇਲਾਕੇ ‘ਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਉਥੇ, ਸੁਰੱਖਿਆ ਬਲਾਂ ਨੇ ਅੱਤਵਾਦੀਆਂ ਕੋਲੋ ਏ.ਕੇ. ਰਾਈਫਲ ਵੀ ਜਬਤ ਕੀਤੀ ਹੈ। ਜ਼ਿਕਰਯੋਗ ਹੈ ਕਿ ਦੇਸ਼ ਦੇ ਨਵੇਂ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜੰਮੂ ਕਸ਼ਮੀਰ ਵਿੱਚ ਅੱਤਵਾਦ ਦੇ ਸਫਾਏ ਉੱਤੇ ਖਾਸ ਫੋਕਸ ਵਿੱਚ ਕੇਂਦਰ ਸਰਕਾਰ ਨੇ ਘਾਟੀ ਵਿੱਚ ਸਰਗਰਮ ਟਾਪ 10 ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਹੈ।

Comments are closed.

COMING SOON .....


Scroll To Top
11