Friday , 19 April 2019
Breaking News
You are here: Home » Editororial Page » ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣੀ ਵੀ ਸਮੇਂ ਦੀ ਵੱਡੀ ਮੰਗ

ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣੀ ਵੀ ਸਮੇਂ ਦੀ ਵੱਡੀ ਮੰਗ

ਇਹ ਤਿਉਹਾਰ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਢੇਰ ਸਾਰੀਆਂ ਖੁਸ਼ੀਆਂ ਲੈ ਕੇ ਆਵੇਗਾ

ਦੀਵਾਲੀ ਤੁਹਾਡੇ ਬੂਹੇ ’ਤੇ ਦਸਤਕ ਦੇਣ ਆ ਰਹੀ ਹੈ। ਤਾਰਿਆਂ ਦੀ ਨਿੰਮੀ-ਨਿੰਮੀ ਲੋਅ ਵਾਂਗ ਟਿਮ-ਟਿਮਾਉਂਦੀ ਦੀਵਾਲੀ ਦਾ ਤਿਉਹਾਰ ਸੰਸਾਰ ਭਰ ਦੇ ਕਈ ਮੁਲਕਾਂ ਵਿਚ ਨਵੰਬਰ ਦੇ ਮਹੀਨੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਦੀਵਾਲੀ ਭਾਰਤ ਦਾ ਇਕ ਅਜਿਹਾ ਤਿਉਹਾਰ ਹੈ ਜਿਹੜਾ ਹੋਰ ਵੀ ਕਈ ਦੇਸਾਂ ਵਿਚ ਮਨਾਇਆ ਜਾਂਦਾ ਹੈ। ਇਸਨੂੰ ਹਿੰਦੂ, ਸਿਖ ਅਤੇ ਜੈਨ ਧਰਮ ਦੇ ਲੋਕ ਬੜੀ ਸ਼ਰਧਾ ਨਾਲ ਮਨਾਉਂਦੇ ਹਨ। ਹਿੰਦੂ ਇਸਨੂੰ ਭਗਵਾਨ ਰਾਮ ਦੇ 14 ਸਾਲਾਂ ਬਨਵਾਸ ਤੋਂ ਮੁੜਨ ਦੀ ਖੁਸ਼ੀ ਵਿਚ ਮਨਾਉਂਦੇ ਹਨ। ਜੈਨ ਧਰਮ ਦੇ ਲੋਕ ਮਹਾਂਵੀਰ ਦੇ ਕਵਿਲਯਾ (ਗਿਆਨ ਪ੍ਰਾਪਤੀ) ਦੀ ਖੁਸ਼ੀ ਵਿਚ ਇਸਨੂੰ ਮਨਾਉਂਦੇ ਹਨ ਅਤੇ ਸਿਖ ਧਰਮ ਦੇ ਲੋਕ ਇਹ ਤਿਉਹਾਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲੇ ਵਿਚੋਂ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿਚੋਂ 52 ਰਾਜਿਆਂ ਨੂੰ ਛੁਡਵਾ ਕੇ ਦੀਵਾਲੀ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਤਣ ਦੀ ਖੁਸ਼ੀ ਵਿਚ ਮਨਾਉਂਦੇ ਹਨ ਜਿਸ ਨੂੰ ਬੰਦੀ ਛੋੜ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਸਰਬ ਸਾਂਝੇ ਤਿਉਹਾਰ ਨੂੰ ਰੋਸ਼ਨੀਆਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ। ਇਸ ਤਿਉਹਾਰ ਨੂੰ ਮਨਾਉਣ ਵਾਲ਼ੇ ਲੋਕ ਵਲੋਂ ਦੀਵਿਆਂ ਅਤੇ ਮੋਬਤੀਆਂ ਦੀ ਰੌਸ਼ਨੀ ਕਰਕੇ ਘਰਾਂ ਨੂੰ ਰੁਸ਼ਨਾਇਆ ਜਾਂਦਾ ਹੈ ਪਰ ਅਜ ਕਲ੍ਹ ਦਿਨੋਂ-ਦਿਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਪ੍ਰਦੂਸ਼ਣ-ਰਹਿਤ ਦੀਵਾਲੀ ਮਨਾਉਣੀ ਵੀ ਸਮੇਂ ਦੀ ਵਡੀ ਮੰਗ ਹੈ। ਦੀਵਾਲੀ ਅਤੇ ਹੋਰ ਤਿਉਹਾਰਾਂ ਮੌਕੇ ਦੇਸ਼ ਭਰ ਵਿਚ ਅਰਬਾਂ ਰੁਪਏ ਦੀ ਆਤਿਸ਼ਬਾਜ਼ੀ ਕੀਤੀ ਜਾਂਦੀ ਹੈ। ਪਟਾਕੇ ਚਲਾਉਣ ਨਾਲ ਇਨ੍ਹਾਂ ਵਿਚੋਂ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ ਜੋ ਜਿਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਉਥੇ ਇਹ ਕਈ ਬਿਮਾਰੀਆਂ ਦਾ ਕਾਰਨ ਵੀ ਬਣਦੀਆਂ ਹਨ। ਪਟਾਕਿਆਂ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਨੂੰ ਜਾਣਦੇ ਹੋਏ ਵੀ ਅਸੀਂ ਦੀਵਾਲੀ ਨੂੰ ਦੀਵਿਆਂ ਦੇ ਤਿਉਹਾਰ ਵਜੋਂ ਨਾ ਮਨਾ ਕੇ ਪਟਾਕਿਆਂ ਦੇ ਤਿਉਹਾਰ ਵਜੋਂ ਜ਼ਿਆਦਾ ਮਨਾਉਂਦੇ ਹਾਂ ਜੋ ਕਿ ਸਾਡੇ ਸਮਾਜ ਲਈ ਇਕ ਗੰਭੀਰ ਸਮਸਿਆ ਬਣੀ ਹੋਈ ਹੈ? ਅਸੀਂ ਜਾਣਦੇ ਹਾਂ ਕੀ ਕੁਝ ਸਮੇਂ ਦੇ ਮੰਨੋਰੰਜਨ ਲਈ ਵਾਤਾਵਰਨ ਨੂੰ ਕਿੰਨਾ ਪ੍ਰਦੂਸ਼ਿਤ ਕਰ ਦਿੰਦੇ ਹਾਂ। ਇਸ ਦਾ ਕੋਈ ਲੇਖਾ ਜੋਖਾ ਹੀ ਨਹੀਂ ਹੈ। ਪਟਾਕਿਆਂ ਨਾਲ ਅਗ ਲਗਣਾ, ਜਾਨੀ ਨੁਕਸਾਨ ਤੇ ਦੁਰਘਟਨਾ ਹੋਣਾ ਆਮ ਗਲ ਹੁੰਦੀ ਜਾ ਰਹੀ ਹੈ। ਆਓ ਆਪਾਂ ਆਪਣੇ ਮੁਢਲੇ ਫਰਜ਼ਾਂ ਦੀ ਪੂਰਤੀ ਕਰਦੇ ਹੋਏ ਨਰੋਏ ਵਾਤਾਵਰਨ ਸਿਰਜਣ ਵਿਚ ਆਪਣਾ ਯੋਗਦਾਨ ਪਾਈਏ। ਆਓ ਆਪਾਂ ਸਾਫ ਸੁਥਰਾ ਵਾਤਾਵਰਣ ਬਣਾਈਏ ਅਤੇ ਪਟਾਕਿਆਂ ਰਹਿਤ ਦੀਵਾਲੀ ਮਨਾਈਏ। ਆਓ ਇਸ ਖੁਸ਼ੀਆਂ ਭਰੇ ਤਿਉਹਾਰ ਮੌਕੇ ਆਪਾਂ ਸਮਾਜ ਵਿਚ ਪਿਆਰ ਅਤੇ ਇਤਫ਼ਾਕ ਬਣਾਉਣ ਦਾ ਯਤਨ ਕਰੀਏ। ਉਮੀਦ ਕਰਦਾ ਹਾਂ ਕਿ ਇਹ ਤਿਉਹਾਰ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਢੇਰ ਸਾਰੀਆਂ ਖੁਸ਼ੀਆਂ ਲੈ ਕੇ ਆਵੇਗਾ। ਧੰਨਵਾਦ ਸਾਹਿਤ
ਤੁਹਾਡਾ ਅਜ਼ੀਜ਼
ਸੁਖੀ ਬਾਠ
ਬਾਨੀ ਪੰਜਾਬ ਭਵਨ ਸਰੀ (ਕੈਨੇਡਾ)

Comments are closed.

COMING SOON .....


Scroll To Top
11