Sunday , 15 December 2019
Breaking News
You are here: Home » ENTERTAINMENT » ਪ੍ਰਧਾਨ ਮੰਤਰੀ ਮੋਦੀ ਤੇ ਬਣੀ ਫਿਲਮ ਦੀ ਰਿਲੀਜ਼ ਤੇ ਲੱਗੀ ਰੋਕ

ਪ੍ਰਧਾਨ ਮੰਤਰੀ ਮੋਦੀ ਤੇ ਬਣੀ ਫਿਲਮ ਦੀ ਰਿਲੀਜ਼ ਤੇ ਲੱਗੀ ਰੋਕ

ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ਉੱਤੇ ਬਣੀ ਫਿਲਮ ਦੀ ਰਿਲੀਜ਼ ਉੱਤੇ ਰੋਕ ਲਾ ਦਿੱਤੀ ਹੈ| ਇਹ ਫਿਲਮ 11 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ| ਪ੍ਰਧਾਨ ਮੰਤਰੀ ਮੋਦੀ ਦੀ ਇਸ ਫਿਲਮ ਦੇ ਰਿਲੀਜ਼ ਉੱਤੇ ਇਹ ਰੋਕ ਚੋਣਾਂ ਮੁਕੰਮਲ ਹੋਣ ਤੱਕ ਜਾਰੀ ਰਹੇਗੀ|ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ਉੱਤੇ ਆਧਾਰਤ ਫਿਲਮ ਦੀ ਸਕ੍ਰੀਨਿੰਗ ਉੱਤੇ ਚੋਣ ਜ਼ਾਬਤਾ ਲਾਗੂ ਹੋਣ ਦਾ ਹਵਾਲਾ ਦਿੰਦਿਆਂ ਰੋਕ ਲਾਈ ਹੈ| ਕਮਿਸ਼ਨ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਚੋਣਾਂ ਦੌਰਾਨ ਕਿਸੇ ਫਿਲਮ ਦੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਜੋ ਕਿਸੇ ਸਿਆਸੀ ਪਾਰਟੀ ਜਾਂ ਸਿਆਸੀ ਆਗੂ ਦੇ ਚੋਣ ਹਿਤਾਂ ਦੀ ਪੁਸ਼ਤ-ਪਨਾਹੀ ਕਰਦੀ ਹੋਵੇ| ਚੋਣ ਕਮਿਸ਼ਨ ਨੇ ਇਸ ਫਿਲਮ ਉੱਤੇ ਚੋਣ ਜ਼ਾਬਤਾ ਲਾਗੂ ਹੋਣ ਦਾ ਹਵਾਲਾ ਦਿੰਦਿਆਂ ਰੋਕ ਲਾਈ ਹੈ| ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਾਂਗਰਸ ਦੇ ਇੱਕ ਕਾਰਕੁੰਨ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਬਣੀ ਫਿਲਮ ਦੇ ਰਿਲੀਜ਼ ਉੱਤੇ ਰੋਕ ਲਾਉਣ ਦੀ ਅਪੀਲ ਕੀਤੀ ਗਈ ਸੀ| ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਫਿਲਮ ਦੀ ਰਿਲੀਜ਼ ਉੱਤੇ ਰੋਕ ਲਾਉਣ ਦੀ ਮੰਗ ਵਾਲੀ ਪਟੀਸ਼ਨ ਉੱਤੇ ਸੁਣਵਾਈ ਨਹੀਂ ਕਰ ਰਿਹਾ ਹੈ ਕਿਉਂਕਿ ਪਟੀਸ਼ਨ ਪਰਪੱਕ ਨਹੀਂ ਹੈ| ਫਿਲਮ ਨੂੰ ਹਾਲੇ ਸੈਂਸਰ ਬੋਰਡ ਨੇ ਵੀ ਪ੍ਰਮਾਣਿਤ ਨਹੀਂ ਕੀਤਾ ਹੈ|

Comments are closed.

COMING SOON .....


Scroll To Top
11