Saturday , 22 September 2018
Breaking News
You are here: Home » NATIONAL NEWS » ਪ੍ਰਧਾਨ ਮੰਤਰੀ ਸ਼੍ਰੀ ਮੋਦੀ ਭਲਕੇ ਮਲੋਟ ’ਚ ਲੋਕ ਸਭਾ ਚੋਣਾਂ ਦਾ ਬਿਗੁਲ ਵੱਜੇਗਾ

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਭਲਕੇ ਮਲੋਟ ’ਚ ਲੋਕ ਸਭਾ ਚੋਣਾਂ ਦਾ ਬਿਗੁਲ ਵੱਜੇਗਾ

ਮਲੋਟ ਰੈਲੀ ’ਚ 1 ਲੱਖ ਦਾ ਇਕੱਠ ਕਰਨ ਦੀ ਯੋਜਨਾ

ਨਵੀਂ ਦਿੱਲੀ, 9 ਜੁਲਾਈ- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 11 ਜੁਲਾਈ ਨੂੰ ਪੰਜਾਬ ਦੇ ਮਲੋਟ ਵਿਖੇ ਇੱਕ ਜਨਤਕ ਰੈਲੀ ਵਿੱਚ ਲੋਕ ਸਭਾ ਚੋਣਾਂ ਦਾ ਬਿਗੁਲ ਬਜਾਉਣਗੇ। ਲੋਕ ਸਭਾ ਚੋਣਾਂ ਅਗਲੇ ਸਾਲ ਹੋਣੀਆਂ ਹਨ। ਪ੍ਰਧਾਨ ਮੰਤਰੀ ਦਾ ਇਸ ਸਬੰਧੀ ਪੰਜਾਬ ਦੌਰਾ ਵੱਡੀ ਅਹਿਮੀਅਤ ਰੱਖਦਾ ਹੈ। ਕੇਂਦਰ ਵਿੱਚ ਹੁਕਮਰਾਨ ਭਾਰਤੀ ਜਨਤਾ ਪਾਰਟੀ ਦੀ ਸਿਆਸੀ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਮੰਤਰੀ ਦੀ ਆਮਦ ਮੌਕੇ ਮਲੋਟ ਵਿਖੇ ਹੋ ਰਹੀ ਕਿਸਾਨ ਕਲਿਆਣ ਰੈਲੀ ਲਈ ਕਾਫੀ ਜ਼ੋਰ ਲਗਾਇਆ ਜਾ ਰਿਹਾ ਹੈ। ਇਸ ਰੈਲੀ ਵਿੱਚ ਪੰਜਾਬ, ਰਾਜਸਥਾਨ ਅਤੇ ਹਰਿਆਣਾ ਤੋਂ ਇੱਕ ਲੱਖ ਦੇ ਕਰੀਬ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਰੈਲੀ ਦੇ ਮੰਚ ਤੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 45 ਮਿੰਟ ਤਕ ਕਿਸਾਨਾਂ ਨੂੰ ਸੰਬੋਧਿਤ ਕਰਨਗੇ। ਰੈਲੀ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨ ਸ਼ਮੂਲਿਅਤ ਕਰਨਗੇ।ਖ਼ਰੀਫ ਫ਼ਸਲ ਦੀ ਐਮਐਸਪੀ ਵਿਚ 3,700 ਕਰੋੜ ਰੁਪਏ ਦਾ ਵਾਧਾ ਕਰਨ ਤੋਂ ਬਾਅਦ ਐਨਡੀਏ ਦੀ ਪੰਜਾਬ ਵਿਚ ਇਹ ਸਭ ਤੋਂ ਵਡੀ ਰੈਲੀ ਹੋਵੇਗੀ।ਭਾਜਪਾ ਅਤੇ ਅਕਾਲੀ ਦਲ ਨੇ ਇਸ ਰੈਲੀ ਵਿਚ ਇਕ ਲਖ ਲੋਕਾਂ ਦੇ ਪਹੁੰਚਣ ਦਾ ਦਾਅਵਾ ਕੀਤਾ ਹੈ। ਇਸ ਰੈਲੀ ਵਿਚ ਸਾਬਕਾ ਮੁਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਸਟੇਜ ਸਾਂਝੀ ਕਰਨਗੇ । 2017 ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਕਿਸੀ ਰੈਲੀ ਵਿਚ ਸ਼ਾਮਿਲ ਹੋਣਗੇ। 2018-19 ਦੇ ਆਮ ਬਜਟ ਵਿਚ ਐਨਡੀਏ ਸਰਕਾਰ ਨੇ ਐਮਐਸਪੀ ਵਿਚ 3700 ਕਰੋੜ ਰੁਪਏ ਦਾ ਵਾਧਾ ਕਰਕੇ 2019 ਦੀ ਚੋਣਾਂ ਦੀਆਂ ਨੀਹ ਰਖਣ ਦੀ ਕੋਸ਼ਿਸ਼ ਕੀਤੀ ਹੈ।ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਦਾਅਵਾ ਕੀਤਾ ਹੈ ਕਿ ਮੰਚ ਕਿਸਾਨ ਕਲਿਆਣ ਰੈਲੀ ਦਾ ਹੋਵੇਗਾ, ਪਰ ਮੂਲ ਰੂਪ ਵਿਚ ਇਕ ਲਖ ਕਿਸਾਨ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਨਗੇ ਕਿਉਂਕਿ ਦੇਸ਼ ਹੁਣ ਤਕ ਐਮਐਸਪੀ ਵਿਚ ਇੰਨਾ ਵਡਾ ਵਾਧਾ ਨਹੀਂ ਹੋਇਆ।ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਵਿਸ਼ੇਸ਼ ਤੌਰ ਤੇ ਸ਼ਾਮਿਲ ਰਹਿਣਗੇ

Comments are closed.

COMING SOON .....
Scroll To Top
11