Tuesday , 31 March 2020
Breaking News
You are here: Home » ENTERTAINMENT » ਪੰਜਾਬੀ ਸਿਨੇਮਾ ਵਿਸ਼ਵ ਪੱਧਰ ‘ਤੇ ਛੱਡ ਰਿਹਾ ਅਨੋਖੀ ਛਾਪ : ਰਾਣਾ ਗੁਰਮੀਤ ਸਿੰਘ ਸੋਢੀ

ਪੰਜਾਬੀ ਸਿਨੇਮਾ ਵਿਸ਼ਵ ਪੱਧਰ ‘ਤੇ ਛੱਡ ਰਿਹਾ ਅਨੋਖੀ ਛਾਪ : ਰਾਣਾ ਗੁਰਮੀਤ ਸਿੰਘ ਸੋਢੀ

ਮੋਢੀਆਂ ਵਲੋਂ ਪਾਏ ਭਰਪੂਰ ਯੋਗਦਾਨ ਨੂੰ ਯਾਦ ਕਰਨ ‘ਤੇ ਦਿੱਤਾ ਜ਼ੋਰ

ਚੰਡੀਗੜ – ਅਜੋਕੇ ਸਮੇਂ ਵਿੱਚ ਪੰਜਾਬੀ ਸਿਨੇਮਾ ਵਿਸ਼ਵ ਪੱਧਰ ‘ਤੇ ਆਪਣੀ ਅਨੋਖੀ ਛਾਪ ਛੱਡ ਰਿਹਾ ਹੈ ਅਤੇ ਸੰਸਾਰ ਦਾ ਕੋਈ ਵੀ ਅਜਿਹਾ ਕੋਨਾ ਨਹੀਂ ਜਿੱਥੇ ਪੰਜਾਬੀ ਸਿਨੇਮਾ ਨੇ ਪ੍ਰਸਿੱਧੀ ਹਾਸਲ ਨਾ ਕੀਤੀ ਹੋਵੇ। ਇਹ ਵਿਚਾਰ ਮਨਦੀਪ ਸਿੱਧੂ ਦੁਆਰਾ ਲਿਖੀ ਪੁਸਤਕ ‘ਪੰਜਾਬੀ ਸਿਨੇਮਾ ਦਾ ਸਚਿੱਤਰ ਇਤਿਹਾਸ’ ਦੀ ਘੁੰਡ ਚੁੱਕਾਈ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਪ੍ਰਗਟਾਏ ਜਿਸ ਵਿੱਚ 1935 ਤੋਂ 1985 ਤੱਕ ਪੰਜਾਬੀ ਸਿਨੇਮਾ ਦਾ ਇਤਿਹਾਸ ਦਰਸਾਇਆ ਗਿਆ ਹੈ।ਨੋਰਥ ਜੋਨ ਫਿਲਮ ਅਤੇ ਟੀ.ਵੀ. ਆਰਟਿਸਟ ਐਸੋਸੀਏਸ਼ਨ, ਪੰਜਾਬ ਕਲਾ ਪ੍ਰੀਸ਼ਦ ਵੱਲੋਂ ਆਯੋਜਿਤ ਕੀਤੇ ਗਏ ਸਮਾਗਮ ਵਿੱਚ ਮੰਤਰੀ ਨੇ ਦੱਸਿਆ ਕਿ ਪੰਜਾਬੀ ਸਿਨੇਮਾ ਦੇ ਵਿਕਾਸ ਲਈ ਇਸ ਦੇ ਮੋਢੀਆਂ ਵਲੋਂ ਪਾਏ ਭਰਪੂਰ ਯੋਗਦਾਨ ਨੂੰ ਆਉਣ ਵਾਲੀਆਂ ਨਸਲਾਂ ਵਲੋਂ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬੀ ਸਿਨੇਮਾ ਨੇ ਅਜੋਕੇ ਸਮੇਂ ਵਿੱਚ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਇੱਕ ਵਿਲੱਖਣ ਪਹਿਚਾਣ ਬਣਾਈ ਹੈ ਅਤੇ ਇਸ ਸ਼ਾਨਦਾਰ ਸਫ਼ਲਤਾ ਸਦਕਾ ਹਰੇਕ ਪੰਜਾਬੀ ਨੂੰ ਪੰਜਾਬੀ ਸਿਨੇਮਾ ‘ਤੇ ਭਰਪੂਰ ਮਾਣ ਹੈ।ਪੰਜਾਬੀ ਫਿਲਮ ਜਗਤ ਨੂੰ ਹਰੇਕ ਸੰਭਵ ਸਹਿਯੋਗ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਸੋਢੀ ਨੇ ਨੋਰਥ ਜੋਨ ਫਿਲਮ ਅਤੇ ਟੀ.ਵੀ. ਆਰਟਿਸਟ ਐਸੋਸੀਏਸ਼ਨ ਲਈ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਫਿਲਮ ਜਗਤ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਫਿਲਮ ਕਲਾਕਾਰਾਂ ਨੂੰ ਪ੍ਰੇਰਿਤ ਕਰਨ ਦੇ ਨਾਲ ਨਾਲ ਲੋੜ ਪੈਣ ‘ਤੇ ਤਕਨੀਕੀ ਸਹਾਇਕਾਂ ਤੇ ਪੁਰਾਣੇ ਕਲਾਕਾਰਾਂ ਦੀ ਸਹਾਇਤਾ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾਣ। ਇਸ ਮੌਕੇ, ਅਦਾਕਾਰਾਂ ਤੇ ਫਿਲਮ ਨਿਰਮਾਤਾ ਪ੍ਰੀਤੀ ਸਪਰੂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਐਸੋਸੀਏਸ਼ਨ ਦੇ ਚੈਅਰਮੈਨ ਤੇ ਪੰਜਾਬੀ ਸਿਨੇਮਾ ਦੇ ਮੋਢੀ ਸ੍ਰੀ ਗੁੱਗੂ ਗਿੱਲ ਤੋਂ ਇਲਾਵਾ ਪ੍ਰਧਾਨ ਸ੍ਰੀ ਗੁਰਪ੍ਰੀਤ ਘੁੱਗੀ, ਉੱਪ ਪ੍ਰਧਾਨ ਕਰਮਜੀਤ ਅਨਮੋਲ, ਗਿੱਪੀ ਗਰੇਵਾਲ, ਸੁਨੀਤਾ ਧੀਰ, ਸ੍ਰੀ ਬੀ.ਐਨ. ਸ਼ਰਮਾ, ਸ੍ਰੀ ਮਲਕੀਤ ਰੌਨੀ ਅਤੇ ਪਮੀ ਬਾਈ ਹਾਜ਼ਰ ਸਨ।

Comments are closed.

COMING SOON .....


Scroll To Top
11