Monday , 30 March 2020
Breaking News
You are here: Home » BUSINESS NEWS » ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਸੂਬੇ ਵਿੱਚ ਵੱਡੇ ਪ੍ਰਾਜੈਕਟ 1 ਸਾਲ ਅੰਦਰ ਮੁਕੰਮਲ ਕਰੇਗਾ : ਬ੍ਰਹਮ ਮਹਿੰਦਰਾ

ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਸੂਬੇ ਵਿੱਚ ਵੱਡੇ ਪ੍ਰਾਜੈਕਟ 1 ਸਾਲ ਅੰਦਰ ਮੁਕੰਮਲ ਕਰੇਗਾ : ਬ੍ਰਹਮ ਮਹਿੰਦਰਾ

ਪੰਜਾਬ ਸਰਕਾਰ ਵੱਲੋਂ ਬਟਾਲਾ ਅਤੇ ਪਠਾਨਕੋਟ ਵਿੱਚ ਜਲ ਸਪਲਾਈ ਅਤੇ ਸੀਵਰੇਜ ਬੁਨਿਆਦੀ ਢਾਂਚੇ ਲਈ 115 ਕਰੋੜ ਰੁਪਏ ਦੇ ਟੈਂਡਰ ਮਨਜ਼ੂਰ

ਚੰਡੀਗੜ੍ਹ, 14 ਫਰਵਰੀ :ਪੰਜਾਬ ਦੀਆਂ ਸ਼ਹਿਰੀ ਸਥਾਨਕ ਇਕਾਈਆਂ (ਯੂ.ਐੱਲ.ਬੀਜ਼.) ਵਿੱਚ ਵੱਡੇ ਸੁਧਾਰ ਕੀਤੇ ਜਾਣਗੇ ਕਿਉਂਕਿ ਸਥਾਨਕ ਸਰਕਾਰਾਂ ਵਿਭਾਗ ਨੇ ਅੱਜ ਇਨ੍ਹਾਂ ਸ਼ਹਿਰਾਂ ਵਿਚ ਜਲ ਸਪਲਾਈ ਅਤੇ ਸੀਵਰੇਜ ਦੇ ਕੰਮਾਂ ਲਈ ਬੁਨਿਆਦੀ ਢਾਂਚੇ ਦੀ ਸਥਾਪਨਾ ਲਈ ਟੈਂਡਰ ਪ੍ਰਵਾਨ ਕੀਤੇ ਹਨ। ਸ੍ਰੀ ਬ੍ਰਹਮ ਮਹਿੰਦਰਾ ਨੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਬਟਾਲਾ ਵਿੱਚ 70.86 ਕਰੋੜ ਰੁਪਏ ਦੀ ਲਾਗਤ ਨਾਲ ਤਕਰੀਬਨ 175 ਕਿਲੋਮੀਟਰ ਸੀਵਰੇਜ ਨੈਟਵਰਕ ਅਤੇ 23 ਕਿਲੋਮੀਟਰ ਵਾਟਰ ਸਪਲਾਈ ਪਾਈਪ ਲਾਈਨ ਅਤੇ ਪਠਾਨਕੋਟ ਵਿੱਚ 43.61 ਕਰੋੜ ਰੁਪਏ ਦੀ ਲਾਗਤ ਨਾਲ 147 ਕਿਲੋਮੀਟਰ ਸੀਵਰੇਜ ਨੈਟਵਰਕ ਅਤੇ 91 ਕਿਲੋਮੀਟਰ ਵਾਟਰ ਸਪਲਾਈ ਪਾਈਪ ਲਾਈਨ ਪਾਉਣ ਦੇ ਕੰਮ ਤੁਰੰਤ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਦੇ ਨਾਗਰਿਕਾਂ ਨੂੰ ਪਾਈਪ ਵਾਲੇ ਪਾਣੀ ਦੀ ਸਪਲਾਈ ਅਤੇ ਗੰਦੇ ਪਾਣੀ ਦਾ ਸੁਰੱਖਿਅਤ ਨਿਪਟਾਰਾ ਮਿਲੇਗਾ।ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਮੁੱਖ ਸ਼ਹਿਰਾਂ ਵਿੱਚ ਜਲ ਸਪਲਾਈ ਅਤੇ ਸੀਵਰੇਜ ਵਰਗੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ, ਪੰਜਾਬ ਸਰਕਾਰ ਕੇਂਦਰੀ ਸਪਾਂਸਰ ਅਟਲ ਮਿਸ਼ਨ ਫਾਰ ਰੀਜੁਵੀਨੇਸ਼ਨ ਐਂਡ ਅਰਬਨ ਟਰਾਂਸਫਾਰਮੇਸ਼ਨ (ਅਮਰੁਤ) ਸਕੀਮ ਲਾਗੂ ਕਰ ਰਹੀ ਹੈ। ਕੇਂਦਰ ਸਰਕਾਰ ਅਮਰੁਤ ਸਕੀਮ ਅਧੀਨ ਪੰਜਾਬ ਦੇ 16 ਸ਼ਹਿਰਾਂ ਵਿੱਚ ਜਲ ਸਪਲਾਈ, ਸੀਵਰੇਜ ਅਤੇ ਡਰੇਨੇਜ ਨਾਲ ਸਬੰਧਤ ਬੁਨਿਆਦੀ ਢਾਂਚਾ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਇਤਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਪ੍ਰਾਜੈਕਟਾਂ, ਜੋ 18 ਮਹੀਨਿਆਂ ਵਿੱਚ ਮੁਕੰਮਲ ਹੋਣਗੇ, ਦੀ ਕੁਲ ਲਾਗਤ ਦਾ 50 ਫੀਸਦ ਸਹਿਣ ਕਰੇਗੀ।ਸ੍ਰੀ ਬ੍ਰਹਮ ਮਹਿੰਦਰਾ ਨੇ ਅੱਗੇ ਦੱਸਿਆ ਕਿ ਪਠਾਨਕੋਟ ਵਿੱਚ 67557 ਅਤੇ ਬਟਾਲਾ ਵਿੱਚ 149678 ਹੋਰ ਲੋਕਾਂ ਨੂੰ ਇਨ੍ਹਾਂ ਕੰਮਾਂ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੇ ਨਿਪਟਾਰੇ ਲਈ ਪ੍ਰਾਜੈਕਟ ਵੀ ਜਲਦ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਟਾਲਾ ਅਤੇ ਪਠਾਨਕੋਟ ਸ਼ਹਿਰਾਂ ਲਈ ਟਿਊਬਵੈੱਲਾਂ, ਓ.ਐਚ.ਐਸ.ਆਰਜ਼ ਅਤੇ ਸੀਵਰੇਜ ਟਰੀਟਮੈਂਟ ਪਲਾਂਟਾਂ ਦੇ ਨਾਲ ਨਾਲ ਪਠਾਨਕੋਟ ਸ਼ਹਿਰ ਦੇ ਬਾਕੀ ਇਲਾਕਿਆਂ ਵਿੱਚ ਜਲ ਸਪਲਾਈ ਅਤੇ ਸੀਵਰੇਜ ਨੈਟਵਰਕ ਸਬੰਧੀ ਟੈਂਡਰ ਪ੍ਰਕਿਰਿਆ ਅਧੀਨ ਹਨ। ਬਟਾਲਾ ਸ਼ਹਿਰ ਲਈ 44.35 ਕਰੋੜ ਰੁਪਏ ਅਤੇ ਪਠਾਨਕੋਟ ਲਈ 42.63 ਕਰੋੜ ਰੁਪਏ ਦੀ ਲਾਗਤ ਵਾਲੇ ਕੰਮਾਂ ਦੇ ਟੈਂਡਰ ਪ੍ਰਕਿਰਿਆ ਅਧੀਨ ਹਨ।ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਬਟਾਲਾ ਅਤੇ ਪਠਾਨਕੋਟ ਵਿਖੇ ਜਲ ਸਪਲਾਈ ਅਤੇ ਸੀਵਰੇਜ ਯੋਜਨਾ ਦੇ ਵਿਕਾਸ ਲਈ ਕੁੱਲ 201.45 ਕਰੋੜ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਮਿਉਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐੱਮ.ਆਈ.ਡੀ.ਸੀ.) ਅਬੋਹਰ, ਅੰਮ੍ਰਿਤਸਰ, ਬਰਨਾਲਾ, ਬਟਾਲਾ, ਬਠਿੰਡਾ, ਫ਼ਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ, ਖੰਨਾ, ਲੁਧਿਆਣਾ, ਮਲੇਰਕੋਟਲਾ, ਮੋਗਾ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਪਠਾਨਕੋਟ ਅਤੇ ਐਸ.ਏ.ਐੱਸ. ਨਗਰ ਸਮੇਤ 16 ਸ਼ਹਿਰਾਂ ਲਈ ਅਮਰੁਤ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਪੰਜਾਬ ਸੂਬੇ ਲਈ ਇਕ ਨੋਡਲ ਏਜੰਸੀ ਹੈ।ਸ੍ਰੀ ਬ੍ਰਹਮ ਮਹਿੰਦਰਾ ਨੇ ਅੱਗੇ ਕਿਹਾ ਕਿ ਅਮਰੁਤ ਯੋਜਨਾ ਅਧੀਨ ਪ੍ਰਾਜੈਕਟਾਂ ਦੀ ਕੁਲ ਲਾਗਤ 2766.63 ਕਰੋੜ ਰੁਪਏ ਹੈ, ਜਿਸ ਵਿੱਚ ਭਾਰਤ ਸਰਕਾਰ ਦਾ ਹਿੱਸਾ 1204.47 ਕਰੋੜ ਰੁਪਏ ਅਤੇ ਪੰਜਾਬ ਸਰਕਾਰ ਦਾ ਹਿੱਸਾ 1562.03 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੀਵਰੇਜ ਢਾਂਚੇ ਦੇ ਵਿਕਾਸ ਸਬੰਧੀ ਕੰਮ 16 ਸ਼ਹਿਰਾਂ ਵਿੱਚੋਂ 14 ਸ਼ਹਿਰਾਂ ਵਿੱਚ ਪਹਿਲਾਂ ਹੀ ਜਾਰੀ ਹਨ।

Comments are closed.

COMING SOON .....


Scroll To Top
11