Sunday , 17 December 2017
Breaking News
You are here: Home » PUNJAB NEWS » ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਲ੍ਹਿਆਂਵਾਲਾ ਕਤਲੇਆਮ ਦੇ ਲਈ ¦ਡਨ ਦੇ ਮੇਅਰ ਵੱਲੋਂ ਇੰਗਲੈਂਡ ਸਰਕਾਰ ਦੁਆਰਾ ਮੁਆਫੀ ਮੰਗਣ ਦੇ ਸੁਝਾਅ ਦਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਲ੍ਹਿਆਂਵਾਲਾ ਕਤਲੇਆਮ ਦੇ ਲਈ ¦ਡਨ ਦੇ ਮੇਅਰ ਵੱਲੋਂ ਇੰਗਲੈਂਡ ਸਰਕਾਰ ਦੁਆਰਾ ਮੁਆਫੀ ਮੰਗਣ ਦੇ ਸੁਝਾਅ ਦਾ ਸਵਾਗਤ

ਅੰਮ੍ਰਿਤਸਰ, 6 ਦਸੰਬਰ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਦੇ ਮੇਅਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਦੇ ਸਬੰਧ ਵਿੱਚ ਬਰਤਾਨੀਆ ਸਰਕਾਰ ਵੱਲੋਂ ਮੁਆਫੀ ਮੰਗਣ ਦੇ ਦਿੱਤੇ ਗਏ ਸੁਝਾਅ ਦਾ ਸਵਾਗਤ ਕੀਤਾ ਹੈ। ਬੁਧਵਾਰ ਨੂੰ ਇਥੇ ਪਤਰਕਾਰਾਂ ਨਾਲ ਗਲ ਕਰਦਿਆਂ ਮੁਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਦੀ ਘਟਨਾ ਬਾਰੇ ਸਾਦਿਕ ਖਾਨ ਵੱਲੋਂ ਦਿੱਤੇ ਗਏ ਵਿਚਾਰਾਂ ਨੂੰ ਸੁਣਿਆ ਹੈ ਅਤੇ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਮੇਅਰ ਦੀਆਂ ਭਾਵਨਾਵਾਂ ਜਾਣਕੇ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸੁਝਾਅ ਬ੍ਰਿਟਿਸ਼ ਸਰਕਾਰ ਦੇ ਇਕ ਅਹੁਦੇਦਾਰ ਵੱਲੋਂ ਦਿੱਤਾ ਗਿਆ ਹੈ ਅਤੇ ਜੇ ਇਸ ਨੂੰ ਲਾਗੂ ਕੀਤਾ ਜਾਵੇ ਤਾਂ ਇਹ ਬਹੁਤ ਵਧੀਆ ਹੋਵੇਗਾ ਕਿਉਂਕਿ ਇਸ ਨਾਲ ਭਾਰਤ ਅਤੇ ਯੂ.ਕੇ ਵਿਚਾਲੇ ਸਬੰਧ ਹੋਰ ਮਜ਼ਬੂਤ ਹੋਣਗੇ ਅਤੇ ਇਸ ਨਾਲ ਅਜ਼ਾਦੀ ਸੰਘਰਸ਼ ਦੌਰਾਨ ਭਾਰਤੀਆਂ ਨੂੰ ਮਿਲੇ ਗੰਭੀਰ ਜ਼ਖਮਾਂ ’ਤੇ ਕੁਝ ਹੱਦ ਤੱਕ ਮਲ੍ਹਮ ਲੱਗੇਗੀ। ਇਸ ਤੋਂ ਪਹਿਲਾਂ ਮੰਗਲਵਾਰ ਰਾਤ ਨੂੰ ਇਥੇ ਮੁਖ ਮੰਤਰੀ ਦੁਆਰਾ ਦਿੱਤੇ ਗਏ ਰਾਤ ਦੇ ਖਾਣੇ ਮੌਕੇ ਦੋਵਾਂ ਨੇਤਾਵਾਂ ਨੇ ਮੁਲਾਕਾਤ ਕੀਤੀ। ਮੀਟਿੰਗ ਵਿੱਚ ਆਪਸੀ ਹਿਤਾਂ ਦੇ ਵਖ-ਵਖ ਮੁਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਾਦਿਕ ਖਾਨ ਨੇ ਲੰਡਨ ਅਤੇ ਪੰਜਾਬ ਦਰਮਿਆਨ ਨਜ਼ਦੀਕੀ ਅਤੇ ਭਾਵਕ ਸਬੰਧਾਂ ’ਤੇ ਜ਼ੋਰ ਦਿੱਤਾ। ਲੰਡਨ ਵਿੱਚ ਇਕ ਵਡਾ ਪੰਜਾਬੀ ਭਾਈਚਾਰਾ ਹੋਣ ਦਾ ਜ਼ਿਕਰ ਕਰਦੇ ਹੋਏ ਮੁਖ ਮੰਤਰੀ ਨੇ ਕਿਹਾ ਕਿ ਦੋਵਾਂ ਧਿਰਾਂ ਵਿੱਚ ਮਜ਼ਬੂਤ ਸਬੰਧ ਹਨ ਜਿਨ੍ਹਾਂ ਨੂੰ ਉਹ ਲਗਾਤਾਰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕ੍ਰਿਕਟ ਵਿੱਚ ਪੰਜਾਬ ਅਤੇ ਬਰਤਾਨੀਆ ਦੇ ਸਾਂਝੇ ਹਿਤਾਂ ਨੂੰ ਦਰਸਾਉਣ ਲਈ ਲੰਡਨ ਦੇ ਮੇਅਰ ਨੇ ਮੁਖ ਮੰਤਰੀ ਅਤੇ ਕੈਬਨਿਟ ਮੰਤਰੀ ਤੇ ਅੰਮ੍ਰਿਤਸਰ ਤੋਂ ਚੁਣੇ ਹੋਏ ਵਿਧਾਇਕ ਨਵਜੋਤ ਸਿੰਘ ਸਿਧੂ ਨੂੰ ਕ੍ਰਿਕਟ ਬਾਲ ਦਿਤੀ।ਇਸੇ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਵਿਧਾਇਕਾਂ ਨੇ ਲੰਡਨ ਦੇ ਮੇਅਰ ਨੂੰ ਇਕ ਯਾਦ ਪਤਰ ਸੌਂਪਿਆ ਜਿਸ ਨਾਲ ਨਿਜੀ ਅਤੇ ਕਾਰੋਬਾਰੀ ਸੈਲਾਨੀਆਂ ਦੀ ਸਹੂਲਤ ਲਈ ਪੰਜਾਬ ਦੇ ਪਵਿਤਰ ਸ਼ਹਿਰ ਅੰਮ੍ਰਿਤਸਰ ਅਤੇ ¦ਡਨ ਵਿੱਚਕਾਰ ਸਿਧੀ ਬ੍ਰਿਟਿਸ਼ ਏਅਰਵੇਜ਼ ਦੀ ਉਡਾਨ ਸ਼ੁਰੂ ਕਰਨ ਦੀ ਮੰਗ ਕੀਤੀ। ਯਾਦ ਪੱਤਰ ਵਿੱਚ ਵਿਧਾਇਕਾਂ ਨੇ ਕਿਹਾ ਹੈ ਕਿ ਹਰ ਸਾਲ 3.5 ਕਰੋੜ ਤੋਂ ਵਧ ਸ਼ਰਧਾਲੂ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਂਦੇ ਹਨ। ਅੰਮ੍ਰਿਤਸਰ ਪੰਜਾਬੀਆਂ ਅਤੇ ਵਿਦੇਸ਼ੀ ਸੈਲਾਨੀਆਂ ਲਈ ਪਸੰਦੀਦਾ ਸਥਾਨ ਹੈ। ਅੰਮ੍ਰਿਤਸਰ ਹਵਾਈ ਅਡਾ ਅਤੇ ਸਮੁਚਾ ਪੰਜਾਬ ਖੇਤਰ, ਉਤਰੀ ਅਮਰੀਕਾ, ਯੂਰਪ (ਯੂਕੇ, ਜਰਮਨੀ ਅਤੇ ਮਿਲਾਨ ਸਮੇਤ) ਅਤੇ ਆਸਟਰੇਲੀਆ ਤੋਂ ਵਡੀ ਪੱਧਰ ’ਤੇ ਆਉਂਦੀ ਕੌਮਾਂਤਰੀ ਆਵਾਜਾਈ ਦਾ ਕੇਂਦਰ ਹੈ ਪਰ ਮੌਜੂਦਾ ਸਮੇਂ ਵਿਚ ਹਵਾਈ ਅਡੇ ’ਤੇ ਸਿੱਧੀਆਂ ਉਡਾਨਾਂ ਆਉਣ ਦੀ ਬਹੁਤ ਜ਼ਿਆਦਾ ਘਾਟ ਹੈ। ਇਸ ਦੇ ਨਤੀਜੇ ਵਜੋਂ ਬਹੁਤ ਸਾਰੇ ਲੋਕਾਂ ਨੂੰ ¦ਮਾਂ ਸੜਕੀ ਸਫਰ ਕਰਕੇ ਦਿਲੀ-ਲੰਡਨ ਜਾਂ ਦਿਲੀ-ਬਰਮਿੰਘਮ ਉਡਾਨ ਲੈਣੀ ਪੈਂਦੀ ਹੈ।
ਇਹ ਸਾਰੇ ਲੋਕ ਸਿਧੇ ਤੌਰ ’ਤੇ ਲੰਡਨ-ਅੰਮ੍ਰਿਤਸਰ ਵਿੱਚਕਾਰ ਬਿਨਾਂ ਰੁਕਾਵਟ ਤੋਂ ਸਫਰ ਕਰ ਸਕਦੇ ਹਨ ਜੇਕਰ ਸਿੱਧੀ ਉਡਾਨ ਹੋਵੇ। ਇਸ ਮੌਕੇ ਹਾਜ਼ਰ ਹੋਰਨਾਂ ਸਖਸ਼ੀਅਤਾਂ ਵਿੱਚ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿਧੂ, ਮੁਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਸੁਖਵਿੰਦਰ ਸਿੰਘ ਸਰਕਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀ.ਸੀ., ਓ.ਪੀ. ਸੋਨੀ, ਰਾਜ ਕੁਮਾਰ ਵੇਰਕਾ ਅਤੇ ਇੰਦਰਬੀਰ ਸਿੰਘ ਬੁਲਾਰੀਆ (ਸਾਰੇ ਵਿਧਾਇਕ) ਅਤੇ ਪ੍ਰਧਾਨ ਜ਼ਿਲ੍ਹਾ ਕਾਂਗਰਸ (ਸ਼ਹਿਰੀ) ਯੁਗਲ ਕਿਸ਼ੋਰ ਅਤੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕ ਸ਼ਾਮਲ ਸਨ।

Comments are closed.

COMING SOON .....
Scroll To Top
11