Friday , 20 April 2018
Breaking News
You are here: Home » PUNJAB NEWS » ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਿਦੇਸ਼ੀ ਨਿਵੇਸ਼ਕਾਂ ਲਈ ਹੈਲਪ ਡੈਸਕ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਉਦਯੋਗ ਵਿਭਾਗ ਨੂੰ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਿਦੇਸ਼ੀ ਨਿਵੇਸ਼ਕਾਂ ਲਈ ਹੈਲਪ ਡੈਸਕ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਉਦਯੋਗ ਵਿਭਾਗ ਨੂੰ ਨਿਰਦੇਸ਼

ਇੰਡੋ-ਕੈਨੇਡਾ ਚੈਂਬਰ ਆਫ ਕਮਰਸ ਦੇ ਮੈਂਬਰਾਂ ਨਾਲ ਮੁਲਾਕਾਤ

ਚੰਡੀਗੜ੍ਹ, 12 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਨਿਵੇਸ਼ ਕਰਨ ਦੇ ਚਾਹਵਾਨ ਵਿਦੇਸ਼ਾਂ ਵਿੱਚ ਖਾਸਕਰ ਕੈਨੇਡਾ ਵਿੱਚ ਵਸੇ ਭਾਰਤੀਆਂ ਨੂੰ ਸਹੂਲਤਾਂ ਮੁਹੱਈਆ ਕਰਾਉਣ ਲਈ ਉਦਯੋਗ ਅਤੇ ਕਮਰਸ ਦੇ ਸਕੱਤਰ-ਕਮ-ਸੀ.ਈ.ਓ. ਇਨਵੈਸਟ ਪੰਜਾਬ ਰਾਕੇਸ਼ ਵਰਮਾ ਨੂੰ ਇਕ ਨਿਸ਼ਚਤ ਹੈਲਪ ਡੈਸਕ ਸਥਾਪਿਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਅੱਜ ਦੁਪਹਿਰ ਇਹ ਹਦਾਇਤਾਂ ਆਪਣੇ ਸਰਕਾਰੀ ਨਿਵਾਸ ਸਥਾਨ ’ਤੇ ਇੰਡੋ-ਕੈਨੇਡਾ ਚੈਂਬਰ ਆਫ ਕਮਰਸ ਦੇ ਮੈਂਬਰਾਂ ਨਾਲ ਗੱਲਬਾਤ ਦੌਰਾਨ ਜਾਰੀ ਕੀਤੀਆਂ। ਮੁੱਖ ਮੰਤਰੀ ਨੇ ਭਾਰਤੀ ਭਾਈਚਾਰੇ ਨਾਲ ਸਬੰਧਤ ਵਫਦ ਨੂੰ ਦੋਵਾਂ ਦੇਸ਼ਾਂ ਵਿੱਚ ਵਣਜ ਅਤੇ ਵਪਾਰ ਲਈ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਢੰਗ-ਤਰੀਕਿਆਂ ਬਾਰੇ ਸੁਝਾਅ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਿੱਖਿਆ, ਹੁਨਰ ਵਿਕਾਸ, ਖੇਤੀ ਅਧਾਰਤ ਉਦਯੋਗ ਅਤੇ ਸੂਚਨਾ ਤਕਨਾਲੋਜੀ ਵਰਗੇ ਦੁਵੱਲੇ ਹਿੱਤਾਂ ਵਾਲੇ ਸੈਕਟਰਾਂ ਵਿੱਚ ਨਿਵੇਸ਼ ਦੇ ਮੌਕੇ ਦਾ ਪਤਾ ਲਾਉਣ ਦਾ ਵਫਦ ਨੂੰ ਸੁਝਾਅ ਦਿੱਤਾ ਹੈ। ਮੁੱਖ ਮੰਤਰੀ ਨੇ ਦੌਰੇ ’ਤੇ ਆਏ ਕੈਨੇਡੀਅਨ ਵਫਦ ਨੂੰ ਸੂਬੇ ਦੇ ਹਾਂ ਪੱਖੀ ਸਨਅਤੀ ਮਾਹੌਲ ਤੋਂ ਫਾਇਦਾ ਉਠਾਉਣ ਦਾ ਸੱਦਾ ਦਿੱਤਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਕੈਨੇਡਾ ਵਿੱਚਕਾਰ ਵਫਦਾਂ ਦੇ ਅਦਾਨ-ਪ੍ਰਦਾਨ ਦੇ ਪ੍ਰੋਗਰਾਮ ਲਗਾਤਾਰ ਹੋਣੇ ਚਾਹੀਦੇ ਹਨ। ਵਿਚਾਰ ਚਰਚਾ ਵਿੱਚ ਹਿੱਸਾ ਲੈਂਦੇ ਹੋਏ ਵਿਧਾਇਕ ਫਤਹਿ ਜੰਗ ਸਿੰਘ ਬਾਜਵਾ ਨੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਛੋਟੇ ਪੱਧਰ ਦੇ ਸੈਕਟਰ ਨੂੰ ਹੁਲਾਰਾ ਦੇਣ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਮੁੱਖ ਮੰਤਰੀ ਦੇ ਸਲਾਹਕਾਰ ਬੀ.ਆਈ.ਐਸ. ਚਾਹਲ, ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ, ਵਧੀਕ ਮੁੱਖ ਸਕੱਤਰ (ਗ੍ਰਹਿ) ਐਨ.ਐਸ. ਕਲਸੀ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਤੇਜਵੀਰ ਸਿੰਘ, ਸੀ.ਈ.ਓ. ਇਨਵੈਸਟ ਪੰਜਾਬ ਅਤੇ ਸਕੱਤਰ ਉਦਯੋਗ ਤੇ ਕਮਰਸ ਰਾਕੇਸ਼ ਵਰਮਾ, ਐਮ. ਡੀ. ਪੀ.ਆਈ.ਡੀ.ਬੀ. ਡੀ.ਕੇ. ਤਿਵਾਰੀ, ਐਮ.ਡੀ. ਪੰਜਾਬ ਐਗਰੋ ਵਿਕਾਸ ਗਰਗ ਵੀ ਹਾਜ਼ਰ ਸਨ। ਕੈਨੇਡਾ ਦੇ ਵਫਦ ਵਿੱਚ ਵਾਇਸ ਪ੍ਰੈਜ਼ੀਡੈਂਟ ਜੈਗ ਬਡਵਾਲ, ਨਾਰੇਸ਼ ਕੁਮਾਰ ਚਾਵੜਾ, ਪ੍ਰਿਆਂਕ ਗਰਗ, ਪ੍ਰਦਯੂਮਨ, ਸਮੀਰ ਸ਼ਰਮਾ, ਮੇਜਰ ਨੱਤ ਅਤੇ ਜਗਦੀਸ਼ ਗਰੇਵਾਲ ਸ਼ਾਮਲ ਸਨ।

Comments are closed.

COMING SOON .....
Scroll To Top
11