Monday , 17 December 2018
Breaking News
You are here: Home » BUSINESS NEWS » ਪੰਜਾਬ ਦੇ ਮੁੱਖ ਮੰਤਰੀ ਵੱਲੋਂ 9592 ਨਿਯੁਕਤੀ ਪੱਤਰ ਦੇਣ ਦੇ ਨਾਲ ਸਰਕਾਰ ਵੱਲੋਂ ਦਿੱਤੀਆਂ ਨੌਕਰੀਆਂ ਦੀ ਕੁੱਲ ਗਿਣਤੀ 161522 ਹੋਈ

ਪੰਜਾਬ ਦੇ ਮੁੱਖ ਮੰਤਰੀ ਵੱਲੋਂ 9592 ਨਿਯੁਕਤੀ ਪੱਤਰ ਦੇਣ ਦੇ ਨਾਲ ਸਰਕਾਰ ਵੱਲੋਂ ਦਿੱਤੀਆਂ ਨੌਕਰੀਆਂ ਦੀ ਕੁੱਲ ਗਿਣਤੀ 161522 ਹੋਈ

ਕੈਪਟਨ ਨੇ ਨੌਕਰੀ ਮੇਲੇ ਦੌਰਾਨ ਘੱਟ ਤਨਖਾਹ ’ਤੇ ਨੌਕਰੀ ਦੇਣ ਦੇ ਭੰਡੀ ਪ੍ਰਚਾਰ ਨੂੰ ਝੂਠ ਦੱਸਿਆ

ਚੰਡੀਗੜ੍ਹ/ਲੁਧਿਆਣਾ, 11 ਮਾਰਚ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਸਰਕਾਰ ਦੁਆਰਾ ਸ਼ੁਰੂ ਕੀਤੀ ‘‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ’’ ਸਕੀਮ ਤਹਿਤ ਅਜ ਇਥੇ 9592 ਨੌਜਵਾਨਾਂ ਨੂੰ ਨਿਯੁਕਤੀ ਪਤਰ ਦਿਤੇ ਗਏ, ਜਿਸ ਨਾਲ ਸੂਬਾ ਸਰਕਾਰ ਵਲੋਂ ਆਪਣੇ ਇਕ ਸਾਲ ਦੇ ਕਾਰਜਕਾਲ ਦੌਰਾਨ ਦਿਤੀਆਂ ਗਈਆਂ ਨੌਕਰੀਆਂ ਦੀ ਕੁੱਲ ਗਿਣਤੀ 1,61,522 ਹੋ ਗਈ ਹੈ। ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਤਾ ਵਿਚ ਆਈ ਸੀ ਅਤੇ ਉਸ ਤੋਂ ਬਾਅਦ ਸੂਬੇ ਵਿਚ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਦਾ ਦੌਰ ਸ਼ੁਰੂ ਹੋਇਆ ਸੀ। ਕੈਪਟਨ ਸਰਕਾਰ ਬਣਨ ਤੋਂ ਪੂਰੇ ਇਕ ਸਾਲ ਬਾਅਦ ਅਜ ਇਥੇ ਕੈਪਟਨ ਅਮਰਿੰਦਰ ਸਿੰਘ ਨੇ ਦੂਜੇ ਨੌਕਰੀ ਮੇਲੇ ਦੌਰਾਨ ਨਿਯੁਕਤੀ ਪਤਰ ਸੌਂਪੇ ਹਨ। ਦੂਜਾ ਨੌਕਰੀ ਮੇਲਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ 20 ਫਰਵਰੀ ਤੋਂ 8 ਮਾਰਚ ਤਕ ਸੂਬੇ ਦੀਆਂ 150 ਥਾਵਾਂ ’ਤੇ ਕਰਵਾਇਆ ਗਿਆ, ਜਿਸ ਵਿਚ ਮਾਰੂਤੀ ਸਾਜ਼ੂਕੀ, ਮਾਈਕਰੋਸਾਫਟ, ਆਈ.ਸੀ. ਆਈ.ਸੀ. ਬੈਂਕ, ਐਮਾਜ਼ਾਨ ਆਦਿ ਵਰਗੀਆਂ ਵਡੀਆਂ ਕੰਪਨੀਆਂ ਨੇ ਹਿਸਾ ਲਿਆ ਅਤੇ ਇਸ ਦੌਰਾਨ ਉਨ੍ਹਾਂ ਨੇ ਹੁਨਰ ਦੀ ਪਛਾਣ ਕਰਕੇ ਉਨ੍ਹਾਂ ਵਿਚੋਂ ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ। ਅਜ ਇਥੇ ਸੂਬਾ ਪਧਰੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਮੁਖ ਮੰਤਰੀ ਨੇ ਨਿਯੁਕਤੀ ਪਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿਤੀ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਾਲੀਆਂ ਕੰਪਨੀਆਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਪਹਿਲੇ ਸਾਲ ਦੌਰਾਨ 1.61 ਲਖ ਨੌਜਵਾਨਾਂ ਨੂੰ ਨੌਕਰੀਆਂ ਮੁਹਈਆ ਕਰਵਾ ਦਿਤੀਆਂ ਹਨ ਪਰ ਉਹ ਅਜੇ ਵੀ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹਨ। ਮੁਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਸਥਾਪਿਤ ਹੋ ਚੁਕੀ ਹੈ, ਜਿਸ ਕਰਕੇ ਹੁਣ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗਤੀ ਹੋਰ ਵਧਾਈ ਜਾਵੇਗੀ। ਉਨ੍ਹਾਂ ਨੇ ਇਸ ਗਲ ’ਤੇ ਤਸਲੀ ਪ੍ਰਗਟ ਕੀਤੀ ਕਿ ਯੂਨੀਵਰਸਿਟੀਆਂ ਵਿਚ ਨੌਕਰੀਆਂ ਮੁਹਈਆ ਕਰਵਾਉਣ ਸਮੇਂ ਵਖ-ਵਖ ਸਰੋਤਾਂ ਤੋਂ ਰੋਜ਼ਗਾਰ ਮੁਹਈਆ ਕਰਵਾਉਣ ਤੋਂ ਇਲਾਵਾ 15000 ਐਮ.ਐਸ.ਐਮ.ਈਜ ਵਲੋਂ 90,000 ਹੋਰ ਨੌਕਰੀਆਂ ਪੈਦਾ ਕੀਤੀਆਂ ਗਈਆਂ ਹਨ। ਇਨ੍ਹਾਂ ਨੇ ਸਾਲ 2017-18 ਦੌਰਾਨ ਆਪਣੇ ਆਪ ਨੂੰ ਉਦਯੋਗ ਵਿਭਾਗ ਨਾਲ ਰਜਿਸਟਰਡ ਕਰਵਾਇਆ ਹੈ। ਨੌਕਰੀ ਮੇਲਿਆਂ ਦੌਰਾਨ ਸਿਰਫ ਘਟ ਤਨਖਾਹ ’ਤੇ ਨੌਕਰੀਆਂ ਦੇਣ ਦੇ ਭੰਡੀ ਪ੍ਰਚਾਰ ਨੂੰ ਰਦ ਕਰਦੇ ਹੋਏ ਮੁਖ ਮੰਤਰੀ ਨੇ ਕਿਹਾ ਕਿ ਦੂਜੇ ਨੌਕਰੀ ਮੇਲੇ ਦੌਰਾਨ ਨੌਜਵਾਨਾਂ ਨੂੰ ਸਲਾਨਾ 3 ਲਖ ਰੁਪਏ ਤੋਂ 31 ਲਖ ਰੁਪਏ ਤਕ ਦਾ ਪੈਕੇਜ ਦਿਤਾ ਗਿਆ ਹੈ। 8 ਕੰਪਨੀਆਂ ਨੇ ਸਲਾਨਾ 12 ਲਖ ਰੁਪਏ ਤੋਂ ਵਧ ਦੇ ਪੈਕੇਜ ਦਿਤੇ ਹਨ, ਜਦਕਿ 12 ਕੰਪਨੀਆਂ ਨੇ 10 ਲਖ ਰੁਪਏ ਤੋਂ ਵਧ, 24 ਕੰਪਨੀਆਂ ਨੇ 7 ਲਖ ਰੁਪਏ ਤੋਂ ਵਧ ਅਤੇ 66 ਕੰਪਨੀਆਂ ਨੇ 5 ਲਖ ਰੁਪਏ ਤੋਂ ਵਧ ਦੇ ਸਲਾਨਾ ਪੈਕੇਜ ਦਿਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਘਟ ਤਨਖਾਹ ਮਿਲਣ ਦੀ ਗਲਤ ਧਾਰਨਾ ਹੇਠ ਸਿਰਫ ਸਰਕਾਰੀ ਨੌਕਰੀਆਂ ਪਿਛੇ ਹੀ ਨਾ ਭਜਣ ਦੀ ਅਪੀਲ ਕੀਤੀ ਕਿਉਂਕਿ ਪ੍ਰਾਈਵੇਟ ਕੰਪਨੀਆਂ ਬਹੁਤ ਵਧੀਆ ਪੈਕੇਜਾਂ ਦੀ ਪੇਸ਼ਕਸ਼ ਕਰ ਰਹੀਆਂ ਹਨ। ‘‘ਘਰ-ਘਰ ਰੋਜ਼ਗਾਰ’’ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਇਸ ਮੌਕੇ ਆਪਣੇ ਭਾਸ਼ਣ ਵਿਚ ਤਕਨੀਕੀ ਸਿਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ‘‘ਇਕ ਘਰ ਇਕ ਨੌਕਰੀ’’ ਦਾ ਆਪਣਾ ਵਾਅਦਾ ਪੂਰਾ ਕਰਨ ਲਈ ਵਚਨਵਧ ਹੈ। ਵਿਤ ਅਤੇ ਰੋਜ਼ਗਾਰ ਪੈਦਾ ਕਰਨ ਦੇ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ‘‘ਘਰ-ਘਰ ਰੋਜ਼ਗਾਰ’’ ਨੂੰ ਅਣਥਕ ਯਤਨਾਂ ਨਾਲ ਅਗੇ ਲਿਜਾਣ ਲਈ ਆਪਣੀ ਸਰਕਾਰ ਵੀ ਵਚਨਬਧਤਾ ’ਤੇ ਜੋਰ ਦਿਤਾ। ਉਨ੍ਹਾਂ ਕਿਹਾ ਕਿ ਰੋਜ਼ਗਾਰ ਪੈਦਾ ਕਰਨ ਦਾ ਟੀਚਾ ਸਿਰਫ ਅਜੇ ਇਥੇ ਸ਼ੁਰੂਆਤ ਹੀ ਹੈ ਉਨ੍ਹਾਂ ਨੇ ਸੂਬੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਇਸ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਲੋਕਾਂ ਨੂੰ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਸ੍ਰ. ਬਾਦਲ ਨੇ ਸੂਬੇ ਦੇ ਵਿਕਾਸ ਵਿਚ ਕਾਂਗਰਸ ਪਾਰਟੀ ਦੇ ਯੋਗਦਾਨ ਦੀ ਸਰਾਹਨਾ ਕੀਤੀ। ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਅਗੇ ਆਪਣੇ ਸੰਖੇਪ ਭਾਸ਼ਣ ਵਿਚ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੇ ਮੌਜੂਦਾ ਸਿਖਿਆ ਪ੍ਰਣਾਲੀ ਵਿਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਦੀ ਕਮੀ ਦੀ ਵੀ ਗਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਜਾਇਬ ਸਿੰਘ ਭੱਟੀ, ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ, ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿੱਖਿਆ ਮੰਤਰੀ ਅਰੁਨਾ ਚੌਧਰੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ, ਵਿਧਾਇਕ ਭਾਰਤ ਭੂਸ਼ਣ ਆਸ਼ੂ, ਸੁਰਿੰਦਰ ਡਾਬਰ, ਰਾਕੇਸ਼ ਪਾਂਡੇ, ਅਮਰੀਕ ਸਿੰਘ ਢਿਲੋਂ, ਕੁਲਦੀਪ ਸਿੰਘ ਵੈਦ, ਗੁਰਕੀਰਤ ਸਿੰਘ ਕੋਟਲੀ, ਲਖਬੀਰ ਸਿੰਘ ਲੱਖਾ, ਰਾਣਾ ਗੁਰਮੀਤ ਸਿੰਘ ਸੋਢੀ, ਚੌਧਰੀ ਦਰਸ਼ਨ ਲਾਲ, ਦਰਸ਼ਨ ਸਿੰਘ ਬਰਾੜ, ਹਰਜੋਤ ਕਮਲ ਸਿੰਘ ਅਤੇ ਡਾ. ਰਾਜ ਕੁਮਾਰ, ਸਾਬਕਾ ਮੰਤਰੀ ਤੇਜ ਪ੍ਰਕਾਸ ਸਿੰਘ ਕੋਟਲੀ ਅਤੇ ਮਲਕੀਤ ਸਿੰਘ ਦਾਖਾ ਅਤੇ ਸਾਬਕਾ ਲੋਕ ਸਭਾ ਮੈਂਬਰ ਅਮਰੀਕ ਸਿੰਘ ਆਲੀਵਾਲ ਮੌਜੂਦ ਸਨ।

Comments are closed.

COMING SOON .....


Scroll To Top
11