Thursday , 27 June 2019
Breaking News
You are here: Home » PUNJAB NEWS » ਪੰਜਾਬ ਮੰਤਰੀ ਮੰਡਲ ’ਚ ਵਿਸਥਾਰ ਭਲਕੇ

ਪੰਜਾਬ ਮੰਤਰੀ ਮੰਡਲ ’ਚ ਵਿਸਥਾਰ ਭਲਕੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਰ ਚਰਚਾ ਲਈ ਦਿੱਲੀ ’ਚ

ਚੰਡੀਗੜ੍ਹਞਨਵੀਂ ਦਿਲੀ, 18 ਅਪ੍ਰੈਲ- ਪਿਛਲੇ ਲੰਮੇ ਸਮੇਂ ਤੋਂ ਲਟਕੇ ਆ ਰਹੇ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ।ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੈਬਨਿਟ ਦੇ ਵਿਸਥਾਰ ਲਈ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਲਈ ਦਿਲੀ ਪਹੁੰਚ ਚੁਕੇ ਹਨ। ਵੀਰਵਾਰ ਨੂੰ ਉਹ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਮੁਲਾਕਾਤ ਦੌਰਾਨ ਮੰਤਰੀਆਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾਣਾ ਹੈ। ਇਸ ਸਮੇਂ ਪੰਜਾਬ ਮੰਤਰੀ ਮੰਡਲ ਵਿੱਚ 9 ਮੰਤਰੀਆਂ ਦੇ ਅਹੁਦੇ ਖਾਲੀ ਹਨ। ਮੰਤਰੀ ਬਣਨ ਦੇ ਚਾਹਵਾਨ ਪੰਜਾਬ ਕਾਂਗਰਸ ਦੇ ਦੋ ਦਰਜਨ ਵਿਧਾਇਕਾਂ ਨੇ ਦਿੱਲੀ ਵਿੱਚ ਡੇਰੇ ਲਾਏ ਹੋਏ ਹਨ। ਕਾਂਗਰਸ ਹਾਈਕਮਾਂਡ ਨੇ ਵਜ਼ਾਰਤ ਵਿਚ ਵਾਧੇ ਨੂੰ ਲੈ ਕੇ 19 ਅਪ੍ਰੈਲ ਨੂੰ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਮੀਟਿੰਗ ਸਦੀ ਹੈ ਜਿਸ ਦੇ ਚਲਦੇ ਮੰਤਰੀ ਮੰਡਲ ਵਿਸਥਾਰ ਵਿਚ ਸ਼ਾਮਲ ਹੋਣ ਵਾਲੇ ਨਵੇਂ ਚਿਹਰਿਆਂ ਵਿਚ ਸ. ਸੁਖਜਿੰਦਰ ਸਿੰਘ ਰੰਧਾਵਾ, ਸ੍ਰੀ ਰਾਜ ਕੁਮਾਰ ਵੇਰਕਾ, ਰਾਜਾ ਵੜਿੰਗ ਅਤੇ ਸ. ਨਵਜੋਤ ਸਿਧੂ ਦੇ ਖਾਸਮਖਾਸ ਜਲੰਧਰ ਛਾਊਣੀ ਤੋਂ ਵਿਧਾਇਕ ਸ੍ਰੀ ਪਰਗਟ ਸਿੰਘ ਦਾ ਨਾਂ ਪਹਿਲੀ ਸੂਚੀ ਵਿਚ ਦਸਿਆ ਜਾ ਰਿਹਾ ਹੈ।ਇਸ ਤੋਂ ਇਲਾਵਾ ਖੰਨਾ ਤੋਂ ਵਿਧਾਇਕ ਅਤੇ ਮਰਹੂਮ ਮੁਖ ਮੰਤਰੀ ਬੇਅੰਤ ਸਿੰਘ ਦਾ ਪੋਤਰਾ ਸ. ਗੁਰਕੀਰਤ ਸਿੰਘ ਕੋਟਲੀ, ਖੇਮਕਰਨ ਤੋਂ ਵਿਧਾਇਕ ਸ. ਸੁਖਪਾਲ ਸਿੰਘ ਭੁਲਰ, ਸ. ਸੁਖਵਿੰਦਰ ਸਿੰਘ ਡੈਨੀ ਦੇ ਨਾਂਅ ਦੀ ਵੀ ਚਰਚਾ ਹੈ। ਮੰਤਰੀਆਂ ਦੀ ਅੰਤਿਮ ਸੂਚੀ ਦੀ ਤਿਆਰੀ ਲਈ ਪੰਜਾਬ ਪ੍ਰਦੇਸ਼ ਕਾਂਗਰਸੀ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਵੀ ਦਿੱਲੀ ਪਹੁੰਚੇ ਹੋਏ ਹਨ। ਨਵੇਂ ਮੰਤਰੀਆਂ ਨੂੰ ਸ਼ੁੱਕਰਵਾਰ ਸਹੁੰ ਚੁਕਾਏ ਜਾਣ ਦੀ ਉਮੀਦ ਹੈ।

Comments are closed.

COMING SOON .....


Scroll To Top
11