Tuesday , 31 March 2020
Breaking News
You are here: Home » ENTERTAINMENT » ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੇ ਲੱਚਰ ਤੇ ਭੜਕਾਉ ਗਾਣੇ ਗਾਉਣ ਵਾਲਿਆਂ ਨੂੰ ਦਿੱੱਤੀ ਚਿਤਾਵਨੀ।

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੇ ਲੱਚਰ ਤੇ ਭੜਕਾਉ ਗਾਣੇ ਗਾਉਣ ਵਾਲਿਆਂ ਨੂੰ ਦਿੱੱਤੀ ਚਿਤਾਵਨੀ।

ਐਸ.ਏ.ਐਸ. ਨਗਰ, 3 ਜਨਵਰੀ (ਧਾਮੀ ਸ਼ਰਮਾ)- ”ਭਾਰਤ ਵਿੱਚ ਪਾਕਿਸਤਾਨ ਵਰਗੀਆਂ ਸੌੜੀਆਂ ਚਾਲਾਂ ਲਾਗੂ ਨਹੀਂ ਹੋ ਸਕਦੀਆਂ ਕਿਉਂਕਿ ਭਾਰਤ ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਹੈ ਅਤੇ ਇਸ ਦੀ ਸ਼ਕਤੀ ਅਨੇਕਤਾ ਵਿੱਚ ਏਕਤਾ ਹੈ।” ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਦੇ ਨੌਜਵਾਨ ਲੋਕ ਮਾਰੂ ਫੈਸਲੇ ਦਾ ਡਟ ਕੇ ਸ਼ਾਂਤਮਈ ਵਿਰੋਧ ਕਰਨਗੇ। ਇੱਥੇ ਵਣ ਭਵਨ ਸੈਕਟਰ-68 ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਨਾਗਰਿਕਤਾ ਸੋਧ ਕਾਨੂੰਨ ਬਾਰੇ ਦੇਸ਼ ਭਰ ਵਿੱਚ ਚੱਲ ਰਹੇ ਮੁਜ਼ਾਹਰਿਆਂ ਦੇ ਸੰਦਰਭ ਵਿੱਚ ਗੱਲ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਭਾਰਤ ਵਿੱਚ ਵੱਖ ਵੱਖ ਧਰਮਾਂ, ਜਾਤਾਂ ਤੇ ਕਬੀਲਿਆਂ ਦੇ ਲੋਕ ਰਹਿੰਦੇ ਹਨ, ਜਿਨਾਂ ਵਿੱਚੋਂ ਕਈਆਂ ਕੋਲ ਲੋੜੀਂਦੇ ਸ਼ਨਾਖ਼ਤੀ ਕਾਗਜ਼ਾਤ ਨਹੀਂ ਹਨ, ਉਨਾਂ ਨੂੰ ਕੋਈ ਸਰਕਾਰ ਇਹ ਕਿਵੇਂ ਆਖ ਸਕਦੀ ਹੈ ਕਿ ਉਹ ਇਸ ਮੁਲਕ ਦੇ ਨਾਗਰਿਕ ਨਹੀਂ ਹਨ? ਉਨਾਂ ਕਿਹਾ ਕਿ ਪੰਜਾਬ ਸਰਕਾਰ ਤੇ ਕਈ ਹੋਰ ਰਾਜ ਸਰਕਾਰਾਂ ਨੇ ਇਸ ਕਾਨੂੰਨ ਦਾ ਵਿਰੋਧ ਕੀਤਾ ਹੈ। ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਨੇ ਕਿਹਾ ਕਿ ਇਸ ਕਾਨੂੰਨ ਖ਼ਿਲਾਫ਼ ਬੋਰਡ ਵੱਲੋਂ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਸ਼ਾਂਤਮਈ ਵਿਰੋਧ ਲਾਮਬੰਦ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇਸ ਕਾਨੂੰਨ ਨੂੰ ਲਿਆਉਣ ਪਿੱਛੇ ਦੀ ਕੇਂਦਰ ਸਰਕਾਰ ਦੀ ਅਸਲ ਭਾਵਨਾ ਤੋਂ ਜਾਣੂੰ ਕਰਵਾਇਆ ਜਾਵੇਗਾ। ਇਸ ਦੌਰਾਨ ਅਜੋਕੇ ਪੰਜਾਬੀ ਗੀਤਾਂ ਰਾਹੀਂ ਸੱਭਿਆਚਾਰ ਵਿੱਚ ਆ ਰਹੇ ਨਿਘਾਰ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਬੋਰਡ ਇਸ ਸੱਭਿਆਚਾਰਕ ਪ੍ਰਦੂਸ਼ਣ ਨੂੰ ਰੋਕਣ ਲਈ ਯਤਨ ਕਰੇਗਾ।

Comments are closed.

COMING SOON .....


Scroll To Top
11