Tuesday , 20 November 2018
Breaking News
You are here: Home » PUNJAB NEWS » ਪੰਜਾਬ ਸਰਕਾਰ ਵਲੋਂ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਜ¦ਧਰ ’ਚ 28 ਨੂੰ

ਪੰਜਾਬ ਸਰਕਾਰ ਵਲੋਂ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਜ¦ਧਰ ’ਚ 28 ਨੂੰ

ਵਿਧਾਇਕਾਂ ਅਤੇ ਡੀਸੀ ਵੱਲੋਂ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜ¦ਧਰ 22 ਜੂਨ- ਪੰਜਾਬ ਸਰਕਾਰ ਵਲੋਂ ਸਤਿਗੁਰੂ ਕਬੀਰ ਜੀ ਦਾ ਪ੍ਰਕਾਸ਼ ਉਤਸ਼ਵ ਜ¦ਧਰ ਵਿਖੇ 28 ਜੂਨ ਨੂੰ ਰਾਜ ਪੱਧਰ ’ਤੇ ਮਨਾਉਣ ਸਬੰਧੀ ਜ¦ਧਰ ਦੇ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਜ¦ਧਰ ਵਲੋਂ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਆਯੋਜਿਤ ਇਸ ਮੀਟਿੰਗ ਵਿੱਚ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅਤੇ ਚੌਧਰੀ ਸੁਰਿੰਦਰ ਸਿੰਘ, ਡਿਪਟੀ ਕਮਿਸ਼ਨਰ ਜ¦ਧਰ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਪੁਲਿਸ ਰਾਜਿੰਦਰ ਸਿੰਘ ਅਤੇ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਦਲਜੀਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਸਮਾਗਮ ਦੀ ਸਫ਼ਲਤਾ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਸ੍ਰ.ਸਾਧੂ ਸਿੰਘ ਧਰਮਸੋਤ ਵਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬੜੀ ਮਾਨ ਵਾਲੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਇਸ ਪਵਿੱਤਰ ਦਿਹਾੜੇ ’ਤੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਕਬੀਰ ਪੰਥੀ ਸੰਸਥਾਵਾਂ ਨੂੰ ਭਰੋਸਾ ਦੁਆਇਆ ਕਿ ਸਤਿਗੁਰੂ ਕਬੀਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸਾਰੇ ਜਰੂਰੀ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਮਾਗਮ ਨੂੰ ਪੂਰੀ ਸਰਧਾ ਅਤੇ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਮਨਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਨਗਰ ਨਿਗਮ ਵਲੋਂ ਇਸ ਸਬੰਧ ਵਿੱਚ 24 ਤੇ 27 ਜੂਨ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਲਈ ਜਰੂਰੀ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਬ ਡਵੀਜ਼ਨਲ ਮੈਜਿਸਟਰੇਟ ਪਰਮਵੀਰ ਸਿੰਘ, ਸਹਾਇਕ ਕਮਿਸ਼ਨਰ ਡਾ.ਬਰਜਿੰਦਰ ਸਿੰਘ ਢਿਲੋਂ, ਸਹਾਇਕ ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਵਰਿੰਦਰ ਖੇੜਾ ਅਤੇ ਹੋਰ ਹਾਜ਼ਰ ਸਨ।

Comments are closed.

COMING SOON .....


Scroll To Top
11