Tuesday , 18 September 2018
Breaking News
You are here: Home » INTERNATIONAL NEWS » ਪੰਥਕ ਆਗੂਆਂ ਦੀ ਗ੍ਰਿਫਤਾਰੀ ਤੇ ਦੇਸ਼ਧ੍ਰੋਹ ਦੇ ਮੁਕੱਦਮੇ ਮਨੁ¤ਖੀ ਅਧਿਕਾਰਾਂ ਦੀ ਘੋਰ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਪੰਥਕ ਆਗੂਆਂ ਦੀ ਗ੍ਰਿਫਤਾਰੀ ਤੇ ਦੇਸ਼ਧ੍ਰੋਹ ਦੇ ਮੁਕੱਦਮੇ ਮਨੁ¤ਖੀ ਅਧਿਕਾਰਾਂ ਦੀ ਘੋਰ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਨਿਊਯਾਰਕ, 16 ਨਵੰਬਰ (ਡਾ. ਗਿੱਲ)- ਸਰਬ¤ਤ ਖਾਲਸਾ ਨੂੰ ਲੋਕਾਂ ਦੇ ਮਿਲੇ ਵ¤ਡੇ ਫਤਵੇ ਤੋਂ ਡਰੀ ਅਕਾਲੀ ਸਰਕਾਰ ਨੇ ਸਰਬ¤ਤ ਖਾਲਸਾ ਬੁਲਾਉਣ ਵਾਲੀਆਂ ਧਿਰਾਂ ਦੇ ਆਗੂਆਂ ਅਤੇ ਤਿੰਨਾਂ ਤਖਤਾਂ ਦੇ ਜਥੇਦਾਰਾਂ ਨੂੰ ਗ੍ਰਿਫਤਾਰ ਕਰਕੇ ਤਾਨਾਸ਼ਾਹੀ ਰਾਜ ਦਾ ਸਬੂਤ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਾਈ ਪਾਵਰ ਕੋਰ ਕਮੇਟੀ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਦੇ ਚੇਅਰਮੈਨੀ ਤੋਂ ਅਸਤੀਫ਼ਾ ਦੇ ਚੁੱਕੇ ਉਘੇ ਵਕੀਲ ਸ: ਜਸਪ੍ਰੀਤ ਸਿੰਘ ਅਟਾਰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦੇ ਥਾਪੇ ਜਥੇਦਾਰ ਧਿਆਨ ਸਿੰਘ ਮੰਡ, ਤਖਤ ਸ੍ਰੀ ਕੇਸਗੜ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਭਾਈ ਮੋਹਕਮ ਸਿੰਘ, ਗੁਰਦੀਪ ਸਿੰਘ ਬਠਿੰਡਾ ਅਤੇ ਹੋਰਨਾਂ ਸਿੱਖ ਸ਼ਖਸ਼ੀਅਤਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ਼ ਦੇਸ਼ ਧਰੋਹ ਦੇ ਮੁਕੱਦਮੇ ਦਰਜ ਕਰਕੇ ਸਰਕਾਰ ਨੇ ਪੰਥਕ ਅਵਾਜ਼ ਨੂੰ ਦਬਾਉਣ ਦੀ ਕੋਝੀ ਸਾਜਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸਰਕਾਰ ਖਿਲਾਫ਼ ਹੋਣ ਵਾਲੇ ਵਿਰੋਧ ਦੀ ਉਹ ਖੁਦ ਹੀ ਜੁੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਭਾਈ ਮੋਹਕਮਸਿੰਘ ਪ੍ਰਧਾਨ ਯੂਨਾਈਟਿਡ ਅਕਾਲੀ ਨੇ ਜੇਲ੍ਹ ਜਾਣ ਤੋਂ ਪਹਿਲਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰ¤ਖਣ ਜੋ ਕਿ ਆਪਣੇ ਆਪ ਵਿਚ ਇਕ ਮਿਸਾਲ ਹੈ, ਪ੍ਰੰਤੂ ਦੂਜੇ ਪਾਸੇ ਸਰਕਾਰ ਸ਼ਾਂਤੀ ਨੂੰ ਭੰਗ ਕਰਨ ’ਤੇ ਲੱਗੀ ਹੌਈ ਹੈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਜਿੰਨਾਂ ਦੀ ਸਿਹਤ ਖਰਾਬ ਹੈ ਨੂੰ ਫੜ੍ਹ ਕੇ ਪੁਲਿਸ ਨੇ ਤਸੀਹੇ ਦਿੱਤੇ ਬਹੁਤ ਹੀ ਨਿੰਦਣਯੋਗ ਹੈ ਅਤੇ ਉਸਦੀ ਉਹ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ। ਉਨ੍ਹਾਂ ਅਕਾਲੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜਬਰ ਦੇ ਖਿਲਾਫ਼ ਲੜਾਈ ਜਾਰੀ ਰਹੇਗੀ ਪਰ ਸਿੱਖਾਂ ਨੂੰ ਸਬਰ ਬਣਾ ਕੇ ਰ¤ਖਣ ਦੀ ਬਹੁਤ ਸਖ਼ਤ ਲੋੜ ਹੈ।ਸ: ਜਸਪ੍ਰੀਤ ਸਿੰਘ ਅਟਾਰਨੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਜੇ ਭਾਈ ਰਣਜੀਤ ਸਿੰਘ ਜੋ ਨਿਰੰਕਾਰੀ ਗੁਰਬਚਨ ਸਿੰਘ ਦੇ ਕਲਤ ਕੇਸ ਵਿਚ ਸਜਾ ਭੁਗਤ ਰਹੇ ਸਨ ਨੂੰ ਜੇਲ੍ਹ ‘ਚ ਬੈਠੇ ਜਥੇਦਾਰ ਬਣਾਇਆ ਜਾ ਸਕਦਾ ਹੈ ਤਾਂ ਜਗਤਾਰ ਸਿੰਘ ਹਵਾਰਾ ਨੂੰ ਕਿਉਂ ਨਹੀ ਜਥੇਦਾਰ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਜੋ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਢ ਵਿਚ ਸਜਾ ਭੁਗਤ ਰਹੇ ਹਨ ਉਨ੍ਹਾਂ ਨੂੰ ਜਿੰਦਾ ਸ਼ਹੀਦ ਦਾ ਖਿਤਾਬ ਦਿੱਤਾ ਜਾ ਸਕਦਾ ਹੈ ਤਾਂ ਭਾਈ ਜਗਤਾਰ ਸਿੰਘ ਹਵਾਰਾ ਵੀ ਉਸੇ ਕੇਸ ਵਿਚ ਸਜਾ ਭੁਗਤ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਸ: ਜਸਪ੍ਰੀਤ ਸਿੰਘ ਅਟਾਰਨੀ ਨੇ ਪੈਰਿਸ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਨੂੰ ਨਫਰਤ ਭਰਿਆ ਅ¤ਤਵਾਦੀ ਹਮਲਾ ਦ¤ਸਿਆ।ਉਨ੍ਹਾਂ ਕਿਹਾ ਪੂਰੀ ਦੁਨੀਆ ਨੂੰ ਰਲ ਕੇ ਇਨ੍ਹਾਂ ਦਾ ਮੁਕਾਬਲਾ ਕਰਨਾ ਹੋਵੇਗਾ।

Comments are closed.

COMING SOON .....
Scroll To Top
11