Monday , 17 June 2019
Breaking News
You are here: Home » haryana news » ਪੱਤਰਕਾਰ ਛੱਤਰਪਤੀ ਕਤਲ ਮਾਮਲੇ ’ਚ ਡੇਰਾ ਮੁਖੀ ਸਣੇ 4 ਦੋਸ਼ੀ ਕਰਾਰ

ਪੱਤਰਕਾਰ ਛੱਤਰਪਤੀ ਕਤਲ ਮਾਮਲੇ ’ਚ ਡੇਰਾ ਮੁਖੀ ਸਣੇ 4 ਦੋਸ਼ੀ ਕਰਾਰ

17 ਨੂੰ ਸੁਣਾਈ ਜਾਵੇਗੀ ਸਜ਼ਾ

ਪੰਚਕੂਲਾ, 11 ਜਨਵਰੀ- ਪੰਚਕੂਲਾ ਦੀ ਸੀ.ਬੀ.ਆਈ. ਅਦਾਲਤ ਵਲੋਂ ਅਜ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਨਾਂ ਖਿਲਾਫ ਚਲ ਰਹੇ ਸਿਰਸਾ ਦੇ ਪਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਦਾ ਫੈਸਲਾ ਸੁਣਾਇਆ ਗਿਆ। ਅਦਾਲਤ ਵਲੋਂ ਫੈਸਲੇ ’ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਚਾਰ ਜਾਣਿਆਂ ਨੂੰ ਦੋਸ਼ੀ ਕਰਾਰ ਦਿਤਾ ਗਿਆ। ਅਦਾਲਤ ਵਲੋਂ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਅਦਾਲਤ ਵਲੋਂ ਕੇਸ ’ਚ ਕ੍ਰਿਸ਼ਨ ਲਾਲ, ਕੁਲਦੀਪ ਸਿੰਘ ਅਤੇ ਨਿਰਮਲ ਸਿੰਘ ਨੂੰ ਵੀ ਦੋਸ਼ੀ ਕਰਾਰ ਦਿਤਾ ਗਿਆ। ਫੈਸਲੇ ਦੌਰਾਨ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਜੇਲ੍ਹ ’ਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ, ਜਦੋਂ ਕਿ ਬਾਕੀ ਤਿੰਨ ਦੋਸ਼ੀ ਨਿਜੀ ਤੌਰ ’ਤੇ ਪੇਸ਼ ਹੋਏ। ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ’ਚ 20 ਸਾਲ ਦੀ ਸਜ਼ਾ ਹੋਣ ਤੋਂ ਬਾਅਦ ਹੁਣ ਲੋਕਾਂ ਦੀਆਂ ਨਜ਼ਰਾਂ ਪਤਰਕਾਰ ਛਤਰਪਤੀ ਹਤਿਆਕਾਂਡ ਦੇ ਫੈਸਲੇ ’ਤੇ ਟਿਕੀਆਂ ਹੋਈਆਂ ਸਨ।।ਪੰਚਕੂਲਾ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਪਤਰਕਾਰ ਛਤਰਪਤੀ ਹਤਿਆ ਕਾਂਡ ਮਾਮਲੇ ’ਤੇ 7 ਸਾਲ ਬਾਅਦ ਅਜ ਰਾਮ ਰਹੀਮ ਸਮੇਤ ਚਾਰ ਜਾਣਿਆ ਨੂੰ ਦੋਸ਼ੀ ਕਰਾਰ ਦਿਤਾ ਹੈ।।ਇਹ ਫ਼ੈਸਲਾ ਵੀ ਰਾਮ ਰਹੀਮ ਨੂੰ ਜਬਰ ਜਨਾਹ ਕੇਸ ’ਚ ਸਜ਼ਾ ਸੁਣਾਉਣ ਵਾਲੇ ਜਜ ਜਗਦੀਪ ਸਿੰਘ ਵਲੋਂ ਸੁਣਾਇਆ ਗਿਆ ਹੈ। ਇਸ ਹਤਿਆ ਕਾਂਡ ਨਾਲ ਜੁੜੇ ਬਾਕੀ ਦੋਸ਼ੀ ਕ੍ਰਿਸ਼ਨ ਲਾਲ, ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਗਵਾਹ ਰਾਮ ਰਹੀਮ ਦੇ ਸਾਬਕਾ ਡਰਾਈਵਰ ਖਟਾ ਸਿੰਘ ਵੀ ਸੀ.ਬੀ.ਆਈ. ਅਦਾਲਤ ’ਚ ਮੌਜੂਦ ਸਨ।।ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਪਤਰਕਾਰ ਛਤਰਪਤੀ ਹਤਿਆ ਕਾਂਡ ਮਾਮਲੇ ’ਚ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਕੁਲਦੀਪ ਸਿੰਘ ਅਤੇ ਨਿਰਮਲ ਸਿੰਘ ਨੂੰ ਧਾਰਾ 302 ਅਤੇ 120 ਬੀ ਤਹਿਤ ਦੋਸ਼ੀ ਕਰਾਰ ਦਿਤਾ ਗਿਆ ਹੈ।

Comments are closed.

COMING SOON .....


Scroll To Top
11