Tuesday , 20 August 2019
Breaking News
You are here: Home » PUNJAB NEWS » ਬਠਿੰਡਾ ਹਲਕੇ ਤੋਂ ਪਹਿਲੇ ਦਿਨ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ ਹਲਕੇ ਤੋਂ ਪਹਿਲੇ ਦਿਨ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 22 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਬਠਿੰਡਾ-11 ਤੋਂ ਪਹਿਲੇ ਦਿਨ ਇੱਕ ਉਮੀਦਵਾਰ ਵਲੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ ਗਿਆ। ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਮਿਤੀ 29 ਅਪ੍ਰੈਲ ਹੈ। ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ਹੀ ਦਾਖ਼ਲ ਕੀਤੇ ਜਾਣਗੇ। ਦਾਖ਼ਲ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਅਪ੍ਰੈਲ ਨੂੰ ਹੋਵੇਗੀ ਅਤੇ 2 ਮਈ ਨੂੰ ਚੋਣ ਨਾ ਲੜਨ ਦੇ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਪਹਿਲੇ ਦਿਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਸ. ਗੁਰਸੇਵਕ ਸਿੰਘ ਜਵਾਹਰਕੇ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ।

Comments are closed.

COMING SOON .....


Scroll To Top
11